Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ‘ਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ, 4.54 ਲੱਖ ਤੋਂ ਵੱਧ ਮਾਮਲਿਆਂ ਦਾ ਕੀਤਾ ਨਿਪਟਾਰਾ; 665 ਕਰੋੜ ਰੁਪਏ ਦੇ ਅਵਾਰਡ ਕੀਤੇ ਪਾਸ

National Lok Adalat held in Punjab: ਲੋਕ ਅਦਾਲਤ ਨੇ ਮੁਕੱਦਮੇਬਾਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਾਲ ਨਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੇ ਬੋਝ ਨੂੰ ਘਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। Fourth National Lok Adalat held in Punjab: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ, 4.54 ਲੱਖ ਤੋਂ ਵੱਧ ਮਾਮਲਿਆਂ ਦਾ ਕੀਤਾ ਨਿਪਟਾਰਾ; 665 ਕਰੋੜ ਰੁਪਏ ਦੇ ਅਵਾਰਡ ਕੀਤੇ ਪਾਸ

National Lok Adalat held in Punjab: ਲੋਕ ਅਦਾਲਤ ਨੇ ਮੁਕੱਦਮੇਬਾਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਾਲ ਨਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੇ ਬੋਝ ਨੂੰ ਘਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।

Fourth National Lok Adalat held in Punjab: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਚੌਥੀ ਰਾਸ਼ਟਰੀ ਲੋਕ ਅਦਾਲਤ ਲਗਾਈ।

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਕਰਵਾਈ ਗਈ ਇਸ ਪਹਿਲਕਦਮੀ ਦਾ ਉਦੇਸ਼ ਝਗੜਿਆਂ ਦਾ ਜਲਦ, ਘੱਟ ਖਰਚ ਨਾਲ ਅਤੇ ਦੋਸਤਾਨਾ ਢੰਗ ਨਾਲ ਨਿਪਟਾਰਾ ਕਰਨਾ ਹੈ ਤਾਂ ਜੋ ਭਾਰਤੀ ਸੰਵਿਧਾਨ ਦੇ ਅਨੁਛੇਦ 39-ਏ ਅਨੁਸਾਰ ਨਿਆਂ ਤੱਕ ਪਹੁੰਚ ਵਧਾਈ ਜਾ ਸਕੇ।

ਲੋਕ ਅਦਾਲਤ ਵਿੱਚ ਮੁਕੱਦਮੇਬਾਜ਼, ਨਿਆਂਇਕ ਅਧਿਕਾਰੀ, ਵਕੀਲ ਅਤੇ ਸਹਿਯੋਗੀ ਭਾਈਵਾਲ ਸ਼ਾਮਲ ਹੋਏ। ਇਸ ਦੌਰਾਨ ਸਿਵਲ, ਵਿਆਹੁਤਾ, ਜਾਇਦਾਦ, ਮੋਟਰ ਦੁਰਘਟਨਾ ਦੇ ਦਾਅਵਿਆਂ, ਬੈਂਕਿੰਗ, ਬੀਮਾ ਅਤੇ ਹੋਰ ਮਾਮਲਿਆਂ ਸਮੇਤ ਕਈ ਤਰ੍ਹਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕੀਤਾ ਗਿਆ। ਲੋਕ ਅਦਾਲਤ ਨੇ ਮੁਕੱਦਮੇਬਾਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਾਲ ਨਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੇ ਬੋਝ ਨੂੰ ਘਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।

ਕੁੱਲ 429 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ

ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 429 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ 5,11,015 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਵਿੱਚੋਂ 4,54,466 ਕੇਸਾਂ ਦਾ ਸੁਹਿਰਦਤਾ ਨਾਲ ਨਿਪਟਾਰਾ ਕੀਤਾ ਗਿਆ ਅਤੇ 665 ਕਰੋੜ ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਰਾਸ਼ਟਰੀ ਲੋਕ ਅਦਾਲਤ ਨਾਲ ਸੂਬੇ ਭਰ ਦੇ ਹਜ਼ਾਰਾਂ ਮੁਕੱਦਮੇਬਾਜ਼ ਥੋੜ੍ਹੇ ਸਮੇਂ ਵਿੱਚ ਆਪਣੇ ਝਗੜਿਆਂ ਦਾ ਨਿਪਟਾਰਾ ਕਰਨ ਦੇ ਯੋਗ ਹੋਏ ਹਨ। ਇਸ ਦੌਰਾਨ ਇੱਕ ਦਹਾਕੇ ਤੋਂ ਵੱਧ ਪੁਰਾਣੇ ਵਿਵਾਦਾਂ ਸਮੇਤ ਲੰਬਿਤ ਪਏ ਕਈ ਮਾਮਲਿਆਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ, ਜਿਸ ਨਾਲ ਅਦਾਲਤ ‘ਤੇ ਲੰਬਿਤ ਕੇਸਾਂ ਦਾ ਬੋਝ ਕਾਫ਼ੀ ਹੱਦ ਤੱਕ ਘੱਟ ਗਿਆ।

ਅਦਾਲਤਾਂ ਨੂੰ ਬੈਂਕਿੰਗ ਸੰਸਥਾਵਾਂ, ਬੀਮਾ ਕੰਪਨੀਆਂ, ਸਰਕਾਰੀ ਵਿਭਾਗਾਂ ਅਤੇ ਆਮ ਲੋਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ, ਜੋ ਲੋਕ ਅਦਾਲਤਾਂ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਹੁਸ਼ਿਆਰਪੁਰ ‘ਚ ਇਕ ਜ਼ਮੀਨੀ ਵੰਡ ਸਬੰਧੀ 16 ਸਾਲ ਪੁਰਾਣੇ ਕੇਸ ਦਾ ਨਿਪਟਾਰਾ

ਜ਼ਿਕਰਯੋਗ ਹੈ ਕਿ ਰਾਸ਼ਟਰੀ ਲੋਕ ਅਦਾਲਤ ਦੌਰਾਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੇ ਇਕ ਜ਼ਮੀਨੀ ਵੰਡ ਸਬੰਧੀ 16 ਸਾਲ ਪੁਰਾਣੀ ਸਿਵਲ ਅਪੀਲ ਦਾ ਨਿਪਟਾਰਾ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਹ ਮੁਕੱਦਮਾ ਸਾਲ 2009 ਵਿੱਚ ਸ਼ੁਰੂ ਹੋਇਆ ਸੀ ਅਤੇ ਪ੍ਰਾਰੰਭਿਕ ਤੇ ਅੰਤਿਮ ਡਿਕਰੀਆਂ ਸਮੇਤ ਕਈ ਪੜਾਵਾਂ ਵਿੱਚੋ ਲੰਘ ਚੁੱਕਾ ਸੀ। ਇਸ ਮੁਕੱਦਮੇ ਨੂੰ ਲੋਕ ਅਦਾਲਤ ਦੇ ਪਹਿਲਾਂ ਦੇ ਨਿਰੰਤਰ ਯਤਨਾਂ ਰਾਹੀਂ ਆਪਸੀ ਸਹਿਮਤੀ ਨਾਲ ਹੱਲ ਕੀਤਾ ਗਿਆ। ਸਮਝੌਤੇ ਮੁਤਾਬਕ ਧਿਰਾਂ ਨੇ ਪੈਸੇ ਦੇ ਲੈਣ-ਦੇਣ ਨਾਲ ਵਿਵਾਦਿਤ ਜ਼ਮੀਨ ਦੇ ਇੱਕ ਹਿੱਸੇ ‘ਤੇ ਮਾਲਿਕਾਨਾ ਅਧਿਕਾਰ ਛੱਡਣ ‘ਤੇ ਆਪਸੀ ਸਹਿਮਤੀ ਜਤਾਈ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਮੁਕੱਦਮੇ ਦਾ ਅੰਤ ਹੋਇਆ ਅਤੇ ਧਿਰਾਂ ਦਰਮਿਆਨ ਸਦਭਾਵਨਾ ਬਹਾਲ ਹੋਈ ਅਤੇ ਅੰਤ ਵਿੱਚ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਅਪੀਲ ਦਾ ਨਿਪਟਾਰਾ ਕਰ ਦਿੱਤਾ ਗਿਆ।

ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੂਬੇ ਭਰ ਦੇ ਨਿਆਂਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅਤੇ ਵਲੰਟੀਅਰਾਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਮੂਹਿਕ ਵਚਨਬੱਧਤਾ ਨੇ ਇਸ ਮੈਗਾ ਪ੍ਰੋਗਰਾਮ ਨੂੰ ਸਫਲ ਬਣਾਇਆ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ, ਰਾਜ ਨਿਆਂਪਾਲਿਕਾ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦਾ ਉਨ੍ਹਾਂ ਦੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News