Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ‘ਚ 10 ਲੱਖ ਰੁਪਏ ਦੇ ਮੁਫ਼ਤ ਇਲਾਜ਼ ਯੋਜਨਾ,ਚੰਡੀਗੜ੍ਹ ਵਾਸੀਆਂ ਨੂੰ ਵੀ ਮਿਲੇਗਾ ਲਾਭ, CM ਮਾਨ ‘ਤੇ ਕੇਜਰੀਵਾਲ ਕਰਨਗੇ ਲਾਂਚ

 punjab people 10 lakh free treatment; ਪੰਜਾਬ ‘ਚ 10 ਲੱਖ ਰੁਪਏ ਦੇ ਮੁਫ਼ਤ ਇਲਾਜ਼ ਦੀ ਯੋਜਨਾ 15 ਜਨਵਰੀ ਨੂੰ ਲਾਂਚ ਹੋਵੇਗੀ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕੀਤਾ ਹੈ। ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਦੇ ਹੋਏ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਸੀਐਮ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ 10 ਲੱਖ ਰੁਪਏ ਦੇ ਮੁਫ਼ਤ ਇਲਾਜ਼ ਯੋਜਨਾ,ਚੰਡੀਗੜ੍ਹ ਵਾਸੀਆਂ ਨੂੰ ਵੀ ਮਿਲੇਗਾ ਲਾਭ,  CM ਮਾਨ ‘ਤੇ ਕੇਜਰੀਵਾਲ ਕਰਨਗੇ ਲਾਂਚ

 punjab people 10 lakh free treatment; ਪੰਜਾਬ ‘ਚ 10 ਲੱਖ ਰੁਪਏ ਦੇ ਮੁਫ਼ਤ ਇਲਾਜ਼ ਦੀ ਯੋਜਨਾ 15 ਜਨਵਰੀ ਨੂੰ ਲਾਂਚ ਹੋਵੇਗੀ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕੀਤਾ ਹੈ। ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਦੇ ਹੋਏ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਸੀਐਮ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਨੂੰ ਲਾਂਚ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਨਾਲ 3 ਕਰੋੜ ਲੋਕਾਂ ਨੂੰ ਪੰਜਾਬ ‘ਚ ਸਿਹਤ ਬੀਮਾ ਮਿਲੇਗਾ।

ਮੰਤਰੀ ਬਲਬੀਰ ਨੇ ਕਿਹਾ ਕਿ 9 ਹਜ਼ਾਰ ਤੋਂ ਜ਼ਿਆਦਾ ਕਾਮਨ ਸੈਂਟਰ ‘ਚ ਕਾਰਡ ਬਣਨਗੇ। ਇਸ ਦੇ ਲਈ ਕੈਂਪ ਲਗਾਏ ਜਾਣਗੇ। ਇੱਕ ਵਾਰ ਇਨਰੋਲਮੈਂਟ ਹੋਣ ਤੋਂ ਬਾਅਦ ਲੋਕ ਇਲਾਜ਼ ਦੇ ਲਈ ਯੋਗ ਹੋ ਜਾਣਗੇ। ਕਾਰਡ ਆਉਣ ‘ਚ 10 ਤੋਂ 15 ਦਿਨਾਂ ਲੱਗਣਗੇ। ਕਰੀਬ 4 ਮਹੀਨਿਆਂ ‘ਚ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਜਾਵੇਗਾ।

ਮੰਤਰੀ ਨੇ ਕਿਹਾ ਕਿ ਇਸ ‘ਚ ਬਹੁਤ ਜ਼ਿਆਦਾ ਫੋਰਮੈਲਿਟੀ ਨਹੀਂ ਹੋਵੇਗੀ, ਜਿਸ ਕੋਲ ਪੰਜਾਬ ਦਾ ਆਧਾਰ ਕਾਰਡ ਤੇ ਵੋਟਰ ਕਾਰਡ ਹੋਵੇਗਾ, ਉਸ ਨੂੰ ਇਸ ਦਾ ਲਾਭ ਦਿੱਤਾ ਜਾਵੇਗਾ। ਪੰਜਾਬ ‘ਚ ਕਰੀਬ 65 ਲੱਖ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਸਕੀਮ ‘ਚ ਸਾਰੇ ਐਮਰਜੈਂਸੀ ਕੇਅਰ ਤੇ ਕ੍ਰੋਨਿੰਗ ਕੇਅਰ ਸਮੇਤ ਕਰੀਬ 2200 ਮੈਡਿਕਲ ਪ੍ਰਕਿਰਿਆਵਾਂ ਸ਼ਾਮਲ ਹਨ। ਇਸ ‘ਚ ਕੋਸਮੈਟਿਕ ਸਰਜਰੀ ਨਹੀਂ ਹੋਵੇਗੀ। ਕੁੱਝ ਸਹੂਲਤਾਂ, ਜਿਨ੍ਹਾਂ ਦਾ ਗਲਤ ਇਸਤੇਮਾਲ ਹੋ ਸਕਦਾ ਹੈ, ਉਨ੍ਹਾਂ ਨੂੰ ਰਿਜ਼ਰਵ ਪੈਕੇਜ ‘ਚ ਰੱਖਿਆ ਜਾਵੇਗਾ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦੇ ਲਈ 9 ਹਜ਼ਾਰ ਤੋਂ ਵੱਧ ਕੈਂਪ ਕਾਮਨ ਸਰਵਿਸਸ ਸੈਂਟਰ ਦੇ ਜਰੀਏ ਸ਼ਹਿਰਾਂ ਦੇ ਮੁਹੱਲਿਆਂ ਤੇ ਪਿੰਡਾਂ ‘ਚ ਲੱਗਣਗੇ। ਕਾਰਡ ਬਣਨ ਨੂੰ 10 ਤੋਂ 15 ਦਿਨ ਦਾ ਸਮਾਂ ਲੱਗਦਾ ਹੈ। ਸਾਡੀ ਕੋਸ਼ਿਸ਼ ਹੈ ਕਿ 3 ਮਹੀਨਿਆਂ ‘ਚ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਇੱਕ ਵਾਰ ਨਾਮ ਰਜਿਸਟਰ ਕਰਵਾਉਣ ‘ਤੇ ਲੋਕ ਇਲਾਜ਼ ਕਰਵਾ ਸਕਣਗੇ। ਸਿਹਤ ਮੰਤਰੀ ਨੇ ਦੱਸਿਆ ਕਿ ਸਕੀਮ ‘ਚ ਪੈਂਸ਼ਨਰ, ਸਰਕਾਰੀ ਮੁਲਾਜ਼ਮ ਤੇ ਆਮ ਲੋਕ ਸ਼ਾਮਲ ਹੋਣਗੇ। ਸ਼ਰਤ ਇੱਕ ਹੀ ਹੈ ਕਿ ਵਿਅਕਤੀ ਪੰਜਾਬ ਦਾ ਹੋਣਾ ਚਾਹੀਦਾ ਹੈ। ਉਸ ਦਾ ਵੋਟਰ ਤੇ ਆਧਾਰ ਕਾਰਡ ਹੋਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News