Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਫ਼ਰਾਂਸ ਦੇ ਰਾਜਦੂਤ ਥੈਰੀ ਮਾਥੂ

French Ambassador Thierry Mathu: ਫਰਾਂਸ ਦੇ ਰਾਜਦੂਤ ਥੈਰੀ ਮਾਥੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹੋਰਾਂ ਵੱਲੋਂ ਸ੍ਰੀ […]
Nishant Malyan
By : Updated On: 17 Apr 2025 17:06:PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਫ਼ਰਾਂਸ ਦੇ ਰਾਜਦੂਤ ਥੈਰੀ ਮਾਥੂ

French Ambassador Thierry Mathu: ਫਰਾਂਸ ਦੇ ਰਾਜਦੂਤ ਥੈਰੀ ਮਾਥੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹੋਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ਼ਤਿਹਾਰ

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਮੌਕੇ ਜਿਥੇ ਉਨ੍ਹਾਂ ਨੇ ਗੁਰਬਾਣੀ ਕੀਰਤਨ ਸੁਣਿਆ, ਉਥੇ ਹੀ ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ। ਇਸ ਮੌਕੇ ਰਾਜਦੂਤ ਥੈਰੀ ਮਾਥੂ ਨੇ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ’ਤੇ ਆ ਕੇ ਮਾਣ ਮਹਿਸੂਸ ਕਰਦੇ ਹਨ।

ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਰਣਧੀਰ ਸਿੰਘ, ਜਤਿੰਦਰਪਾਲ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News