Journalism Of Hope
BREAKING NEWS
ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਧੋਖਾਧੜੀ ਮਾਮਲੇ ‘ਚ 6 ਸਾਲਾਂ ਤੋਂ ਫ਼ਰਾਰ ਭਗੌੜਾ ਵਕੀਲ ਨੋਇਡਾ ਤੋਂ ਗ੍ਰਿਫ਼ਤਾਰ

Fatehgarh Sahib police arrest proclaimed offender lawyer; ਪੀ.ਓ ਸਟਾਫ਼ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਪਿਛਲੇ 6 ਸਾਲਾਂ ਤੋਂ ਫ਼ਰਾਰ ਚੱਲ ਰਹੇ ਇੱਕ ਭਗੌੜੇ ਵਕੀਲ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਵੀਸ਼ ਗੋਇਲ ਨਿਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਵਕੀਲ ਦੱਸਿਆ ਜਾ ਰਿਹਾ ਹੈ। ਪੁਲਿਸ ਜਾਂਚ […]
ਲੇਖਕ : ਪ੍ਰਕਾਸ਼ਿਤ: 
ਧੋਖਾਧੜੀ ਮਾਮਲੇ ‘ਚ 6 ਸਾਲਾਂ ਤੋਂ ਫ਼ਰਾਰ ਭਗੌੜਾ ਵਕੀਲ ਨੋਇਡਾ ਤੋਂ ਗ੍ਰਿਫ਼ਤਾਰ

Fatehgarh Sahib police arrest proclaimed offender lawyer; ਪੀ.ਓ ਸਟਾਫ਼ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਪਿਛਲੇ 6 ਸਾਲਾਂ ਤੋਂ ਫ਼ਰਾਰ ਚੱਲ ਰਹੇ ਇੱਕ ਭਗੌੜੇ ਵਕੀਲ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।


ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਵੀਸ਼ ਗੋਇਲ ਨਿਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਵਕੀਲ ਦੱਸਿਆ ਜਾ ਰਿਹਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਧੋਖਾਧੜੀ ਦੇ ਕਰੀਬ 10 ਮਾਮਲੇ ਦਰਜ ਹਨ।

ਇਨ੍ਹਾਂ ਵਿੱਚ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਕੇਸਾਂ ਤੋਂ ਇਲਾਵਾ ਮੋਗਾ, ਲੁਧਿਆਣਾ, ਫ਼ਰੀਦਕੋਟ ਅਤੇ ਸਮਰਾਲਾ ਵਿੱਚ ਦਰਜ ਮੁਕੱਦਮੇ ਵੀ ਸ਼ਾਮਲ ਹਨ।

ਪੀ.ਓ. ਸਟਾਫ਼ ਦੇ ਇੰਚਾਰਜ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਸਾਲ 2020 ਵਿੱਚ ਬ੍ਰਾਹਮਣ ਮਾਜਰਾ (ਸਰਹਿੰਦ) ਦੇ ਨਿਵਾਸੀ ਗੁਰਦੀਪ ਸਿੰਘ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਅਨੁਸਾਰ ਤਵੀਸ਼ ਗੋਇਲ ਨੇ ਗੁਰਦੀਪ ਸਿੰਘ ਦੇ ਲੜਕੇ ਨੂੰ ਸਰਕਾਰੀ ਬੈਂਕ ਵਿੱਚ ਚਪੜਾਸੀ ਦੀ ਨੌਕਰੀ ਦਿਵਾਉਣ ਦੇ ਬਦਲੇ 3.50 ਲੱਖ ਰੁਪਏ ਲਏ ਸਨ। ਨਾ ਤਾਂ ਨੌਕਰੀ ਮਿਲੀ ਅਤੇ ਨਾ ਹੀ ਉਸ ਨੇ ਪੈਸੇ ਵਾਪਸ ਕੀਤੇ, ਜਿਸ ਤੋਂ ਬਾਅਦ ਪੁਲਿਸ ਕੇਸ ਦਰਜ ਹੋਇਆ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਮੁਲਜ਼ਮ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
ਪੀ.ਓ. ਸਟਾਫ਼ ਦੀ ਟੀਮ ਨੇ ਨੋਇਡਾ ਤੋਂ ਕਾਬੂ ਕਰ ਲਿਆ ਗਿਆ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਧੋਖਾਧੜੀ ਦੇ ਕਰੀਬ 10 ਮਾਮਲੇ ਦਰਜ ਹਨ।

ਇਨ੍ਹਾਂ ਵਿੱਚ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਕੇਸਾਂ ਤੋਂ ਇਲਾਵਾ ਮੋਗਾ, ਲੁਧਿਆਣਾ, ਫ਼ਰੀਦਕੋਟ ਅਤੇ ਸਮਰਾਲਾ ਵਿੱਚ ਦਰਜ ਮੁਕੱਦਮੇ ਵੀ ਸ਼ਾਮਲ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News