Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਗੈਂਗਸਟਰ ਗੋਲਡੀ ਬਰਾੜ ਦੀ ਮਾਂ ਦੀ 50 ਲੱਖ ਦੀ ਫਿਰੌਤੀ ਮਾਮਲੇ ‘ਚ ਜ਼ਮਾਨਤ ਅਰਜ਼ੀ ਰੱਦ

Goldy Brar mother bail rejected; ਮੁਕਤਸਰ ਦੀ ਏਸੀਜੇਐਮ ਅਦਾਲਤ ਨੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਗੈਂਗਸਟਰ ਗੋਲਡੀ ਬਰਾੜ ਦੀ ਮਾਂ ਪ੍ਰੀਤਪਾਲ ਕੌਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਪ੍ਰੀਤਪਾਲ ਕੌਰ ਅਤੇ ਉਸਦੇ ਪਤੀ ਸ਼ਮਸ਼ੇਰ ਸਿੰਘ ਨੂੰ ਹਾਲ ਹੀ ਵਿੱਚ ਮੁਕਤਸਰ ਪੁਲਿਸ ਨੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੈਂਗਸਟਰ ਗੋਲਡੀ ਬਰਾੜ ਦੀ ਮਾਂ ਦੀ 50 ਲੱਖ ਦੀ ਫਿਰੌਤੀ ਮਾਮਲੇ ‘ਚ ਜ਼ਮਾਨਤ ਅਰਜ਼ੀ ਰੱਦ

Goldy Brar mother bail rejected; ਮੁਕਤਸਰ ਦੀ ਏਸੀਜੇਐਮ ਅਦਾਲਤ ਨੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਗੈਂਗਸਟਰ ਗੋਲਡੀ ਬਰਾੜ ਦੀ ਮਾਂ ਪ੍ਰੀਤਪਾਲ ਕੌਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਪ੍ਰੀਤਪਾਲ ਕੌਰ ਅਤੇ ਉਸਦੇ ਪਤੀ ਸ਼ਮਸ਼ੇਰ ਸਿੰਘ ਨੂੰ ਹਾਲ ਹੀ ਵਿੱਚ ਮੁਕਤਸਰ ਪੁਲਿਸ ਨੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਇੱਕ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ, ਦੋਵਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ।

ਪ੍ਰੀਤਪਾਲ ਕੌਰ ਨੇ ਆਪਣੇ ਆਪ ਨੂੰ ਬੇਕਸੂਰ ਦੱਸਦੇ ਹੋਏ ਏਸੀਜੇਐਮ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਸੁਣਵਾਈ ਤੋਂ ਬਾਅਦ, ਅਦਾਲਤ ਨੇ ਅੱਜ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰਨ ਦੇ ਹੁਕਮ ਜਾਰੀ ਕੀਤੇ।

Read Latest News and Breaking News at Daily Post TV, Browse for more News

Ad
Ad

Punjab District News