Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਛੇ ਪਿਸਤੌਲਾਂ ਸਣੇ ਕਾਬੂ

Gangster Arrested : ਪੰਜਾਬ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਪੁਆਇੰਟ 32 ਬੋਰ ਦੇ ਛੇ ਪਿਸਤੌਲ ਅਤੇ 10 ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਦਾ ਖੁਲਾਸਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਗੁਰਬਾਜ਼ ਸਿੰਘ ਵਾਸੀ ਪਿੰਡ […]
Nishant Malyan
By : Updated On: 01 Mar 2025 16:31:PM
ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਛੇ ਪਿਸਤੌਲਾਂ ਸਣੇ ਕਾਬੂ
Gangster Arrested

Gangster Arrested : ਪੰਜਾਬ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਪੁਆਇੰਟ 32 ਬੋਰ ਦੇ ਛੇ ਪਿਸਤੌਲ ਅਤੇ 10 ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਦਾ ਖੁਲਾਸਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਕੀਤਾ ਗਿਆ ਹੈ।

ਇਸ਼ਤਿਹਾਰ

ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਗੁਰਬਾਜ਼ ਸਿੰਘ ਵਾਸੀ ਪਿੰਡ ਵੜਿੰਗ ਸੂਬਾ ਸਿੰਘ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਅੱਠ ਅਪਰਾਧਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਲੁੱਟਖੋਹ ਅਤੇ ਐਨਡੀਪੀਐਸ ਐਕਟ ਤੇ ਅਸਲਾ ਐਕਟ ਦੇ ਮਾਮਲੇ ਸ਼ਾਮਿਲ ਹਨ।

ਡੀਜੀਪੀ ਨੇ ਦੱਸਿਆ ਕਿ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੂੰ ਇਸ ਸਬੰਧੀ ਖੁਫੀਆ ਸੂਚਨਾ ਮਿਲੀ ਸੀ ਕਿ ਗੁਰਬਾਜ਼ ਸਿੰਘ ਅਤੇ ਉਸਦੇ ਸਾਥੀ, ਜੋ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਹਨ, ਕੋਲ ਨਜਾਇਜ਼ ਹਥਿਆਰ ਹਨ, ਜਿਨ੍ਹਾਂ ਨੂੰ ਉਹ ਸਰਹੱਦੀ ਇਲਾਕੇ ਵਿੱਚ ਅਪਰਾਧਕ ਗਤੀਵਿਧੀਆਂ ਵਾਸਤੇ ਵਰਤਦੇ ਹਨ।ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਇਹ ਵੀ ਜਾਣਕਾਰੀ ਮਿਲੀ ਸੀ ਕਿ ਗੁਰਬਾਜ਼ ਸਿੰਘ ਇਹ ਹਥਿਆਰ ਕਿਸੇ ਹੋਰ ਨੂੰ ਸਪਲਾਈ ਕਰਨ ਵਾਸਤੇ ਜਾ ਰਿਹਾ ਹੈ। ਇਸ ਤਹਿਤ ਪੁਲੀਸ ਵੱਲੋਂ ਅੰਮ੍ਰਿਤਸਰ ਤਰਨ ਤਾਰਨ ਬਾਈਪਾਸ ਵਿਖੇ IIM ਨੇੜੇ ਨਾਕੇਬੰਦੀ ਕਰਕੇ ਕਾਰਵਾਈ ਕੀਤੀ ਗਈ। ਪੁਲੀਸ ਨੇ ਕਾਰਵਾਈ ਕਰਦਿਆਂ ਇਸ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਉਸਦੇ ਕੋਲੋਂ ਇਹ ਅਸਲਾ ਬਰਾਮਦ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿਛ ਦੌਰਾਨ ਖੁਲਾਸਾ ਹੋਇਆ ਹੈ ਕਿ ਇਹ ਹਥਿਆਰ ਉਸ ਨੇ ਮੱਧ ਪ੍ਰਦੇਸ਼ ਤੋਂ ਪ੍ਰਾਪਤ ਕੀਤੇ ਸਨ, ਜਿਨ੍ਹਾਂ ਨੂੰ ਪੰਜਾਬ ਵਿੱਚ ਜੁਰਮਾਂ ਲਈ ਵਰਤਿਆ ਜਾਣਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮ ਵੱਲੋਂ ਇਸ ਦੇ ਹੋਰ ਸਾਥੀਆਂ ਦੀ ਵੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੇ ਅੰਮ੍ਰਿਤਸਰ ਸਥਿਤ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News