Gas leak on Jaito Kotkapura Road; ਜੈਤੋ,ਕੋਟਕਪੂਰਾ ਰੋੜ ‘ਤੇ ਜੇਸੀਬੀ ਮਸ਼ੀਨ ਨਾਲ ਸੀਵਰੇਜ਼ ਦਾ ਕੰਮ ਕਰਦੇ ਸਮੇਂ ਗੈਸ ਦੀ ਪਾਇਪ ਲੀਕ ਹੋਣ ਨਾਲ ਹੜਕੰਪ ਮਚ ਗਿਆ। ਲੀਕ ਹੋਈ ਗੈਸ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਸਥਾਨਕ ਪ੍ਰਸ਼ਾਸਨ ਅਤੇ ਗੈਸ ਵਿਭਾਗ ਕੋਈ ਵੀ ਮੌਕੇ ‘ਤੇ ਨਹੀਂ ਪਹੁੰਚਿਆ ਜਿਸ ਨੂੰ ਲੈਕੇ ਲੋਕਾਂ ਵਿੱਚ ਰੋਸ ਪਾਇਆ ਗਿਆ। ਇਸ ਮੌਕੇ ਲੋਕਾਂ ਦਾ ਕਹਿਣਾ ਸੀ ਕਿ ਇਸ ਨਾਲ ਕੋਈ ਵੀ ਵੱਡਾ ਹਾਦਸਾ ਵਾਪਰ ਸਕਦਾ ਸੀ ਪਰ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ।

ਚੁੰਗੀ ਨੇੜੇ ਬੋਲੈਰੋ ਗੱਡੀ ਨੂੰ ਅਚਾਨਕ ਲੱਗੀ ਅੱਗ
Punjab News: ਐਤਵਾਰ ਦੁਪਹਿਰ ਕਪੂਰਥਲਾ ਵਿੱਚ ਇੱਕ ਬੋਲੈਰੋ ਨੂੰ ਅਚਾਨਕ ਅੱਗ ਲੱਗ ਗਈ। ਗੱਡੀ ਸੜਕ ਕਿਨਾਰੇ ਖੜ੍ਹੀ ਸੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ ਚਲਾਇਆ ਅਤੇ ਅੱਗ 'ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਘਟਨਾ ਅੰਮ੍ਰਿਤਸਰ ਰੋਡ 'ਤੇ ਵਾਪਰੀ।...