Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਜਰਮਨੀ Gen Z ਦਾ ਪ੍ਰਦਰਸ਼ਨ, ਫਰੈਂਕਫਰਟ ’ਚ ਹਿੰਸਾ ਤੇ ਲੁੱਟ-ਖੋਹ

ਨਵੀਂ ਦਿੱਲੀ: ਜਰਮਨੀ ਦੇ ਫਰੈਂਕਫਰਟ ਸਮੇਤ 34 ਸ਼ਹਿਰਾਂ ਵਿੱਚ ਸ਼ਨੀਵਾਰ ਨੂੰ ਹਜ਼ਾਰਾਂ ਨੌਜਵਾਨਾਂ ਨੇ ਸਿੱਖਿਆ ਲਈ ਫੰਡਿੰਗ, ਵਧਦੀ ਮਹਿੰਗਾਈ ਅਤੇ ਲਾਜ਼ਮੀ ਫੌਜੀ ਸੇਵਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤੇ। ਫਰੈਂਕਫਰਟ ਵਿੱਚ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰ ਲਿਆ, ਜਿੱਥੇ ਨਕਾਬਪੋਸ਼ ਪ੍ਰਦਰਸ਼ਨਕਾਰੀਆਂ ਵੱਲੋਂ ਕਈ ਦੁਕਾਨਾਂ ਦੀ ਭੰਨਤੋੜ ਅਤੇ ਲੁੱਟ-ਖੋਹ ਕੀਤੀ ਗਈ। ਪੁਲਿਸ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਸਥਿਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਰਮਨੀ Gen Z ਦਾ ਪ੍ਰਦਰਸ਼ਨ, ਫਰੈਂਕਫਰਟ ’ਚ ਹਿੰਸਾ ਤੇ ਲੁੱਟ-ਖੋਹ

ਨਵੀਂ ਦਿੱਲੀ: ਜਰਮਨੀ ਦੇ ਫਰੈਂਕਫਰਟ ਸਮੇਤ 34 ਸ਼ਹਿਰਾਂ ਵਿੱਚ ਸ਼ਨੀਵਾਰ ਨੂੰ ਹਜ਼ਾਰਾਂ ਨੌਜਵਾਨਾਂ ਨੇ ਸਿੱਖਿਆ ਲਈ ਫੰਡਿੰਗ, ਵਧਦੀ ਮਹਿੰਗਾਈ ਅਤੇ ਲਾਜ਼ਮੀ ਫੌਜੀ ਸੇਵਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤੇ। ਫਰੈਂਕਫਰਟ ਵਿੱਚ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰ ਲਿਆ, ਜਿੱਥੇ ਨਕਾਬਪੋਸ਼ ਪ੍ਰਦਰਸ਼ਨਕਾਰੀਆਂ ਵੱਲੋਂ ਕਈ ਦੁਕਾਨਾਂ ਦੀ ਭੰਨਤੋੜ ਅਤੇ ਲੁੱਟ-ਖੋਹ ਕੀਤੀ ਗਈ। ਪੁਲਿਸ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਸਥਿਤੀ ’ਤੇ ਕਾਬੂ ਪਾਇਆ।

ਇਹ ਪ੍ਰਦਰਸ਼ਨ ‘ਜੈਨ ਜ਼ੈੱਡ ਰੀਗੇਲਟ’ (Gen Z Regelt) ਨਾਮਕ ਸਮੂਹ ਵੱਲੋਂ ਕਰਵਾਏ ਗਏ ਸਨ। ਬਰਲਿਨ, ਫਰੈਂਕਫਰਟ ਅਤੇ ਮਿਊਨਿਖ ਸਮੇਤ 34 ਸ਼ਹਿਰਾਂ ਵਿੱਚ ਲੋਕ ਸੜਕਾਂ ’ਤੇ ਉਤਰੇ। ਨੌਜਵਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਬਿਹਤਰ ਰੁਜ਼ਗਾਰ, ਆਰਥਿਕ ਸੁਰੱਖਿਆ ਅਤੇ ਸਰਕਾਰੀ ਸਹੂਲਤਾਂ ਵਿੱਚ ਸੁਧਾਰ ਦਿੱਤਾ ਜਾਵੇ।

ਫਰੈਂਕਫਰਟ ’ਚ ਦੁਕਾਨਾਂ ਦੀ ਭੰਨਤੋੜ
ਚਸ਼ਮਦੀਦਾਂ ਮੁਤਾਬਕ, ਫਰੈਂਕਫਰਟ ਵਿੱਚ ਪ੍ਰਦਰਸ਼ਨ ਦੌਰਾਨ ਹਿੰਸਾ ਭੜਕ ਗਈ। ਕਈ ਦੁਕਾਨਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ ਗਈਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵੀ ਵਾਪਰੀਆਂ। ਫਰੈਂਕਫਰਟ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਦੱਸਿਆ ਕਿ ਸ਼ਹਿਰ ਦੇ ਕੇਂਦਰ ਵਿੱਚ ਹਿੰਸਕ ਹੰਗਾਮਾ ਜਾਰੀ ਹੈ। ਕਈ ਦੁਕਾਨਾਂ ਦੀਆਂ ਖਿੜਕੀਆਂ ਤੋੜੀਆਂ ਗਈਆਂ ਹਨ ਅਤੇ ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀਆਂ ਵੱਲ ਪੈਟਰੋਲ ਬੰਬ (ਮੋਲੋਟੋਵ ਕਾਕਟੇਲ) ਵੀ ਸੁੱਟੇ ਜਾ ਰਹੇ ਹਨ। ਪੁਲਿਸ ਨੇ ਲੋਕਾਂ ਨੂੰ ਸ਼ਹਿਰ ਦੇ ਕੇਂਦਰੀ ਇਲਾਕੇ ਵਿੱਚ ਜਾਣ ਤੋਂ ਬਚਣ ਜਾਂ ਉੱਥੋਂ ਬਾਹਰ ਨਿਕਲਣ ਦੀ ਅਪੀਲ ਕੀਤੀ।

ਇਸੇ ਦੌਰਾਨ ਹੈਮਬਰਗ ਵਿੱਚ ਕੁਝ ਬੈਰੀਕੇਡਾਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ। ਜਰਮਨ ਅਧਿਕਾਰੀਆਂ ਨੇ ਕਿਹਾ ਕਿ ਜ਼ਿਆਦਾਤਰ ਪ੍ਰਦਰਸ਼ਨ ਸ਼ਾਂਤੀਪੂਰਨ ਰਹੇ, ਪਰ ਕੱਟੜਪੰਥੀ ਸਮੂਹ ਭੀੜ ਦਾ ਫਾਇਦਾ ਚੁੱਕ ਕੇ ਹਿੰਸਾ ਫੈਲਾਉਣ ਦੀ ਕੋਸ਼ਿਸ਼ ਕਰ ਸਕਦੇ ਹਨ।

ਮਹਿੰਗੀ ਜੀਵਨ ਸ਼ੈਲੀ ਤੋਂ ਪ੍ਰੇਸ਼ਾਨ ਨੌਜਵਾਨ
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਯੂਰਪ ਦੀ ਸਭ ਤੋਂ ਵੱਡੀ ਅਰਥਵਿਵਸਥਾ ਜਰਮਨੀ ਵਿੱਚ ਰਹਿਣ-ਸਹਿਣ ਦਾ ਖ਼ਰਚਾ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਲਿਨ ਵਿੱਚ ਇੱਕ ਰੈਲੀ ਦੌਰਾਨ ‘ਜੈਨ ਜ਼ੈੱਡ ਰੀਗੇਲਟ’ ਦੀ ਬੁਲਾਰਨ ਨੇ ਕਿਹਾ ਕਿ ਨੌਜਵਾਨ ਜੰਗ ਲਈ ਨਹੀਂ, ਸਗੋਂ ਸ਼ਾਂਤੀ ਅਤੇ ਆਜ਼ਾਦੀ ਲਈ ਸੰਘਰਸ਼ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਯੂਰਪ ਦੇ ਕਈ ਦੇਸ਼ਾਂ ਵਿੱਚ ਵਿਦਿਆਰਥੀ ਅਤੇ ਨੌਜਵਾਨ ਰੁਜ਼ਗਾਰ, ਮਹਿੰਗਾਈ, ਆਰਥਿਕ ਸੁਰੱਖਿਆ ਅਤੇ ਸਰਕਾਰੀ ਸਹੂਲਤਾਂ ਦੇ ਮੁੱਦਿਆਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News