Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ

Punjab News; ਸਿੱਖ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੁਆਰਾ ਰਚਿਤ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਸੰਗਤ ਅਰਪਣ ਕੀਤੀ ਗਈ। ਇਹ ਪੁਸਤਕ ਖ਼ਾਲਸਾ ਪ੍ਰਚਾਰਕ ਜਥਾ ਯੂਕੇ ਵੱਲੋਂ ਪ੍ਰਕਾਸਿਤ […]
Nishant Malyan
By : Updated On: 06 Dec 2025 15:14:PM
ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ

Punjab News; ਸਿੱਖ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੁਆਰਾ ਰਚਿਤ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਸੰਗਤ ਅਰਪਣ ਕੀਤੀ ਗਈ। ਇਹ ਪੁਸਤਕ ਖ਼ਾਲਸਾ ਪ੍ਰਚਾਰਕ ਜਥਾ ਯੂਕੇ ਵੱਲੋਂ ਪ੍ਰਕਾਸਿਤ ਕੀਤੀ ਗਈ ਹੈ।

ਇਸ਼ਤਿਹਾਰ

ਪੁਸਤਕ ਜਾਰੀ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਕਥਾ ਰਾਹੀਂ ਸੰਗਤਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਆਪਣੀਆਂ ਲਿਖਤਾਂ ਨਾਲ ਵੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡੀਆਂ ਸੇਵਾਵਾਂ ਨਿਭਾਅ ਰਹੇ ਹਨ। ਇਨ੍ਹਾਂ ਵੱਲੋਂ ਪਹਿਲਾਂ ਲਿਖੀਆਂ ਪੁਸਤਕਾਂ ਵਿਚ ‘ਦਰਪਣ ਸਿੱਖ ਰਹਿਤ ਮਰਯਾਦਾ, ਬਾਦਸ਼ਾਹ ਦਰਵੇਸ਼, ਗੁਰੂ ਨਾਨਕ ਉਦਾਸੀ ਦਰਪਣ, ਜ਼ਫ਼ਰਨਾਮਾ ਦਰਪਣ’ ਸਮੇਤ ਹੋਰ ਪੁਸਤਕਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗਿਆਨੀ ਗੁਲਸ਼ਨ ਦੀ ਲੇਖਣੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅਤੇ ਗੁਰਮਤਿ ਸਿਧਾਂਤਾਂ ਨੂੰ ਪ੍ਰਣਾਈ ਹੋਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਾਨ ਵੱਲੋਂ ਲਿਖੀ ਗਈ ਇਹ ਪੁਸਤਕ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਦਾ ਵੱਡਾ ਉਪਰਾਲਾ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।
ਇਸ ਮੌਕੇ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੇ ਕਿਹਾ ਗੁਰੂ ਸਾਹਿਬ ਦੀ ਬਖਸ਼ਿਸ ਅਤੇ ਸੰਗਤਾਂ ਦੀ ਪ੍ਰੇਰਨਾਂ ਸਦਕਾ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਲਿਖਣ ਦਾ ਯਤਨ ਕਰ ਰਹੇ ਹਾਂ, ਜਿਸ ਨੂੰ ਸੰਗਤਾਂ ਵੱਲੋਂ ਮਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੁਸਤਕ ਜਾਰੀ ਕਰਨ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਮੁੱਖ ਸਖਸੀਅਤਾਂ ਦਾ ਧੰਨਵਾਦ ਕੀਤਾ।

ਇਸੇ ਦੌਰਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੇ ਖ਼ਾਲਸਾ ਪ੍ਰਚਾਰਕ ਜਥਾ ਯੂਕੇ ਵੱਲੋਂ 1500 ਡਾਲਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੂੰ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News