Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਗਿਆਨੀ ਹਰਪ੍ਰੀਤ ਸਿੰਘ ਦਾ ਪ੍ਰਧਾਨਗੀ ਭਾਲਣਾ ਪੰਥਕ ਸਿਧਾਂਤਾਂ ਦਾ ਘਾਣ, ਵੱਖ ਹੋਏ ਧੜਿਆਂ ਦੇ ਨਿੱਜੀ ਹਿੱਤ ਬੇਨਕਾਬ – ਬ੍ਰਹਮਪੁਰਾ

ਤਰਨ ਤਾਰਨ 10 ਅਗਸਤ 2025: ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਇੱਥੇ ਵੱਖ-ਵੱਖ ਹੋਏ ਅਕਾਲੀ ਧੜਿਆਂ ਦੀ ਨਵੀਂ ਬਣ ਰਹੀ ਸਿਆਸੀ ਜਥੇਬੰਦੀ ‘ਤੇ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਅਹੁਦਿਆਂ ਦੀ ਲਾਲਸਾ ਵਿੱਚ ਇਕੱਠੇ ਹੋਏ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਵਾਰਥਾਂ ਲਈ ਪੰਥ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗਿਆਨੀ ਹਰਪ੍ਰੀਤ ਸਿੰਘ ਦਾ ਪ੍ਰਧਾਨਗੀ ਭਾਲਣਾ ਪੰਥਕ ਸਿਧਾਂਤਾਂ ਦਾ ਘਾਣ, ਵੱਖ ਹੋਏ ਧੜਿਆਂ ਦੇ ਨਿੱਜੀ ਹਿੱਤ ਬੇਨਕਾਬ – ਬ੍ਰਹਮਪੁਰਾ
Giani Harpreet Singh

ਤਰਨ ਤਾਰਨ 10 ਅਗਸਤ 2025: ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਇੱਥੇ ਵੱਖ-ਵੱਖ ਹੋਏ ਅਕਾਲੀ ਧੜਿਆਂ ਦੀ ਨਵੀਂ ਬਣ ਰਹੀ ਸਿਆਸੀ ਜਥੇਬੰਦੀ ‘ਤੇ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਅਹੁਦਿਆਂ ਦੀ ਲਾਲਸਾ ਵਿੱਚ ਇਕੱਠੇ ਹੋਏ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਵਾਰਥਾਂ ਲਈ ਪੰਥ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹੁਣ ਇੱਕ ਸਿਆਸੀ ਧੜੇ ਦੀ ਪ੍ਰਧਾਨਗੀ ਕਬੂਲਣਾ ਸਿੱਖ ਰਵਾਇਤਾਂ ਦਾ ਘਾਣ ਹੈ ਅਤੇ ਇਸ ਨਾਲ ਉਨ੍ਹਾਂ ਦਾ ਦੋਹਰਾ ਚਿਹਰਾ ਕੌਮ ਦੇ ਸਾਹਮਣੇ ਨੰਗਾ ਹੋ ਗਿਆ ਹੈ।

ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਜਦੋਂ ਅਸੀਂ ਪੰਥਕ ਭਲਾਈ ਲਈ ਕੁਝ ਮੁੱਦਿਆਂ ‘ਤੇ ਵਖਰੇਵਾਂ ਰੱਖਦੇ ਹੋਏ ਪਾਰਟੀ ਤੋਂ ਵੱਖ ਹੋਏ ਸੀ, ਤਾਂ ਉਸ ਵੇਲੇ ਇੰਨ੍ਹਾਂ ਵਿੱਚੋਂ ਕੋਈ ਵੀ ਆਗੂ ਸਾਡੇ ਨਾਲ ਤੁਰਨ ਲਈ ਤਿਆਰ ਨਹੀਂ ਸੀ, ਜਿਸ ਤੋਂ ਸਪੱਸ਼ਟ ਹੈ ਕਿ ਇੰਨ੍ਹਾਂ ਦਾ ਮਕਸਦ ਕਦੇ ਵੀ ਪੰਥ ਦੀ ਸੇਵਾ ਨਹੀਂ, ਸਗੋਂ ਸਿਰਫ਼ ਕੁਰਸੀ ਪ੍ਰਾਪਤੀ ਰਿਹਾ ਹੈ। ਅੱਜ ਜਦੋਂ ਇਹ ਸਾਰੇ ਆਪਣੇ ਨਿੱਜੀ ਹਿੱਤਾਂ ਲਈ ਇਕੱਠੇ ਹੋਏ ਹਨ ਤਾਂ ਇਹ ਪੰਥ ਨੂੰ ਵੰਡਣ ਦੇ ਵੱਡੇ ਗੁਨਾਹਗਾਰ ਬਣ ਗਏ ਹਨ।

ਗਿਆਨੀ ਹਰਪ੍ਰੀਤ ਸਿੰਘ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ, “ਇਹ ਬੇਹੱਦ ਹੈਰਾਨੀਜਨਕ ਹੈ ਕਿ ਜਿਹੜੇ ਗਿਆਨੀ ਜੀ ਕਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਤੋਂ ਪੰਥਕ ਏਕਤਾ ਦੇ ਸੱਦੇ ਦਿੰਦੇ ਸਨ ਅਤੇ ਜਿੰਨ੍ਹਾਂ ਦੇ ਕਹਿਣ ‘ਤੇ ਅਸੀਂ ਮਾਂ ਪਾਰਟੀ ਵਿੱਚ ਵਾਪਸੀ ਕੀਤੀ ਸੀ, ਅੱਜ ਉਹੀ ਮਹਾਨ ਸਿਧਾਂਤਾਂ ਨੂੰ ਛਿੱਕੇ ਟੰਗ ਕੇ ਇੱਕ ਸਿਆਸੀ ਪਾਰਟੀ ਦੇ ਪ੍ਰਧਾਨ ਬਣ ਕੇ ਪੰਥ ਵਿੱਚ ਵੰਡੀਆਂ ਪਾਉਣ ਦੇ ਰਾਹ ਤੁਰ ਪਏ ਹਨ। ਪੰਥ ਨੇ ਹਮੇਸ਼ਾ ਦੋ ਸੰਸਥਾਵਾਂ ਨੂੰ ਮਾਨਤਾ ਦਿੱਤੀ ਹੈ – ਧਰਮ ਦੇ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਅਤੇ ਪੰਥ ਦੇ ਸਿਆਸੀ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ।

ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ‘ਤੇ ਪੂਰਨ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, “ਸ੍ਰ. ਸੁਖਬੀਰ ਸਿੰਘ ਬਾਦਲ ਨੇ ਵੱਡੇ ਦਿਲ ਅਤੇ ਨਿਮਰਤਾ ਨਾਲ ਸਾਰਿਆਂ ਨੂੰ ਵਾਪਸ ਪਰਤਣ ਦੀ ਅਪੀਲ ਕੀਤੀ ਅਤੇ ਇੱਥੋਂ ਤੱਕ ਕਿਹਾ ਕਿ ਜੇਕਰ ਮੇਰੇ ਤੋਂ ਕੋਈ ਭੁੱਲ ਹੋਈ ਹੈ ਤਾਂ ਸਜ਼ਾ ਮੈਨੂੰ ਦਿਓ, ਪਰ ਪੰਥ ਦੀ ਇਸ ਮਹਾਨ ਸੰਸਥਾ ਨੂੰ ਕਮਜ਼ੋਰ ਨਾ ਕਰੋ। ਉਨ੍ਹਾਂ ਦੀ ਇਸ ਪੰਥ-ਦਰਦੀ ਅਪੀਲ ਨੂੰ ਠੁਕਰਾ ਕੇ ਇਹ ਆਗੂ ਸਾਬਤ ਕਰ ਚੁੱਕੇ ਹਨ ਕਿ ਉਨ੍ਹਾਂ ਲਈ ਪੰਥ ਨਾਲੋਂ ਨਿੱਜੀ ਅਹੁਦੇ ਵੱਡੇ ਹਨ।

ਸ੍ਰ. ਬ੍ਰਹਮਪੁਰਾ ਨੇ ਸਮੂਹ ਪੰਥ ਦਰਦੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਸਾਡੀ ਮਾਂ ਪਾਰਟੀ ਹੈ ਅਤੇ ਇਸਨੂੰ ਮਜ਼ਬੂਤ ਕਰਨਾ ਸਾਡਾ ਸਭ ਦਾ ਫ਼ਰਜ਼ ਹੈ। ਅਸੀਂ ਸਭ ਪੰਥ, ਪੰਜਾਬ ਅਤੇ ਪੰਜਾਬੀਅਤ ਲਈ ਇਕੱਠੇ ਹੋਏ ਹਾਂ। ਆਓ, ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਅਤੇ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਬੁਲੰਦੀਆਂ ‘ਤੇ ਪਹੁੰਚਾਈਏ ਅਤੇ 2027 ਵਿੱਚ ਪੰਜਾਬ ਅੰਦਰ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਆਪਣੀ ਸਰਕਾਰ ਕਾਇਮ ਕਰੀਏ।

Read Latest News and Breaking News at Daily Post TV, Browse for more News

Ad
Ad

Punjab District News