Banner
Banner

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦੂਜੀ ਵਾਰ ਦਸਤਾਰਬੰਦੀ, ਸ਼ਾਮਲ ਹੋਈਆਂ ਕਈ ਜਥੇਬੰਦੀਆਂ

Punjab News: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਬੰਦੀ ਸਮਾਗਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਦੂਜੀ ਵਾਰ ਰੱਖਿਆ ਗਿਆ ਹੈ। ਦੂਜੀ ਵਾਰ ਰੱਖੇ ਸਮਾਗਮ ਵਿਚ ਜਥੇਬੰਦੀਆਂ ਦੇ ਮੁਆਇੰਦਿਆਂ ਨੇ ਆਪਣੀ ਸ਼ਮੂਲੀਅਤ ਦਰਜ ਕਰਵਾਈ ਹੈ, ਇਸ ਤੋਂ ਪਹਿਲਾਂ 10 ਮਾਰਚ ਨੂੰ ਜਥੇਦਾਰ ਗੜਗੱਜ ਦੀ ਸ਼੍ਰੋਮਣੀ ਕਮੇਟੀ ਨੇ ਆਪਣੇ […]
Amritpal Singh
By : Updated On: 25 Oct 2025 12:11:PM
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦੂਜੀ ਵਾਰ ਦਸਤਾਰਬੰਦੀ, ਸ਼ਾਮਲ ਹੋਈਆਂ ਕਈ ਜਥੇਬੰਦੀਆਂ

Punjab News: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਬੰਦੀ ਸਮਾਗਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਦੂਜੀ ਵਾਰ ਰੱਖਿਆ ਗਿਆ ਹੈ।

ਦੂਜੀ ਵਾਰ ਰੱਖੇ ਸਮਾਗਮ ਵਿਚ ਜਥੇਬੰਦੀਆਂ ਦੇ ਮੁਆਇੰਦਿਆਂ ਨੇ ਆਪਣੀ ਸ਼ਮੂਲੀਅਤ ਦਰਜ ਕਰਵਾਈ ਹੈ, ਇਸ ਤੋਂ ਪਹਿਲਾਂ 10 ਮਾਰਚ ਨੂੰ ਜਥੇਦਾਰ ਗੜਗੱਜ ਦੀ ਸ਼੍ਰੋਮਣੀ ਕਮੇਟੀ ਨੇ ਆਪਣੇ ਪੱਧਰ ‘ਤੇ ਦਸਤਾਰਬੰਦੀ ਕੀਤੀ ਸੀ, ਜਿਸ ਨੂੰ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਟਕਸਾਲਾਂ ਤੋਂ ਮਾਨਤਾ ਪ੍ਰਾਪਤ ਨਹੀਂ ਹੋਈ ਸੀ। ਜਿਸ ਕਾਰਨ ਲਗਾਤਾਰ ਚੱਲ ਰਹੇ ਵਿਵਾਦ ਤੋਂ ਬਾਅਦ ਉਪਰੋਕਤਾ ਦੇ ਕਹਿਣ ‘ਤੇ ਸ਼੍ਰੋਮਣੀ ਕਮੇਟੀ ਨੇ ਮੁੜ ਸਮਾਗਮ ਰੱਖ ਕੇ ਉਪਰੋਕਤ ਪਾਸੋਂ ਮਾਨਤਾ ਪ੍ਰਾਪਤ ਕਰਨ ਲਈ ਜਥੇਦਾਰ ਗੜਗੱਜ ਦੀ ਮੁੜ ਦਸਤਾਰਬੰਦੀ ਕਰਨ ਦਾ ਫੈਸਲਾ ਲਿਆ ਹੈ।

ਪਿਛਲੇ ਲੰਘੇ ਸਮਾਗਮਾਂ ਵਿਚ ਜਥੇਦਾਰ ਨੂੰ ਵੱਖ-ਵੱਖ ਵਿਰੋਧ ਝੱਲਣੇ ਪਏ ਹਨ, ਜਿਸ ਵਿਚ ਮੁੱਖ ਤੌਰ ‘ਤੇ 6 ਜੂਨ ਅਤੇ ਬੰਦੀ ਛੋੜ ਦਿਵਸ ਦਾ ਸਮਾਗਮ ਸ਼ਾਮਿਲ ਹੈ। ਇਸ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨੇ ਇਹ ਸਮਾਗਮ ਰੱਖ ਕੇ ਪੱਤਰ ਜਾਰੀ ਕੀਤਾ ਹੈ। ਜਿਸ ਵਿਚ ਸਕੱਤਰ ਪ੍ਰਤਾਪ ਸਿੰਘ ਨੇ ਮੁਖੀਆਂ ਨੂੰ ਬੇਨਤੀ ਕੀਤੀ ਹੈ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਮੁੱਖ ਰੱਖਦਿਆਂ, ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਮੂਹ ਨਿਹੰਗ ਸਿੰਘ ਦਲ ਪੰਥਾਂ, ਸਿੱਖ ਸੰਪਰਦਾਵਾਂ, ਜਥੇਬੰਦੀਆਂ ਅਤੇ ਮਹਾਪੁਰਖਾਂ ਵੱਲੋਂ ਮਾਨ ਸਨਮਾਨ ਦੇ ਕੇ ਪੰਥਕ ਜਿੰਮੇਵਾਰੀ ਸੌਂਪਣ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ (ਰੋਪੜ) ਵਿਖੇ ਰੱਖੇ 10 ਵਜੇ ਵਿਸ਼ੇਸ਼ ਸਮਾਗਮ ਵਿੱਚ ਸੱਦਾ ਦਿੱਤਾ ਸੀ। ਇੱਥੇ ਇਹ ਵੀ ਦੱਸਣ ਯੋਗ ਹੈ ਕਿ 10 ਮਾਰਚ ਨੂੰ ਹੋਏ ਸਮਾਗਮ ਸਬੰਧੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣਾ ਵਿਰੋਧ ਕਰਨ ਦਾ ਫੈਸਲਾ ਕੀਤਾ ਸੀ ਅਤੇ ਹੁਣ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਇਹ ਸਮਾਗਮ ਵਿੱਚ ਨਿਹੰਗ ਮੁਖੀ ਬਾਬਾ ਬਲਵੀਰ ਸਿੰਘ, ਕਾਰ ਸੇਵਾ ਭੂਰੀ ਵਾਲੇ ਬਾਬਾ ਸੁਖਵਿੰਦਰ ਸਿੰਘ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਵਾਲੇ ਬਾਬਾ ਸਤਨਾਮ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਸਮੇਤ ਕਈ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚੇ ਹਨ |

Read Latest News and Breaking News at Daily Post TV, Browse for more News

Ad
Ad