Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਮੋਹਾਲੀ ’ਚ ਮੋਬਾਈਲ ਖੋਹ ਕੇ ਭੱਜ ਰਹੇ ਸਨੈਚਰਾਂ ਨਾਲ ਭਿੜੀ ਕੁੜੀ

Girl confronts snatchers fleeing after stealing: ਮੋਹਾਲੀ: ਸ਼ਹਿਰ ਦੇ ਗਿਲਕੋ ਵੈਲੀ ਇਲਾਕੇ ਵਿੱਚ ਬੁੱਧਵਾਰ ਸਵੇਰੇ ਮੋਬਾਈਲ ਸਨੈਚਿੰਗ ਦੀ ਘਟਨਾ ਦੌਰਾਨ ਇੱਕ ਨੌਜਵਾਨ ਕੁੜੀ ਵੱਲੋਂ ਬਦਮਾਸ਼ਾਂ ਦਾ ਮੁਕਾਬਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ਸਵਾਰ ਦੋ ਸਨੈਚਰ ਮੋਬਾਈਲ ਖੋਹ ਕੇ ਭੱਜ ਰਹੇ ਸਨ, ਪਰ ਕੁੜੀ ਨੇ ਉਨ੍ਹਾਂ ਦੀ ਬਾਈਕ ਪਿੱਛੋਂ ਫੜ ਲਈ। ਤੇਜ਼ ਰਫ਼ਤਾਰ ਕਾਰਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੋਹਾਲੀ ’ਚ ਮੋਬਾਈਲ ਖੋਹ ਕੇ ਭੱਜ ਰਹੇ ਸਨੈਚਰਾਂ ਨਾਲ ਭਿੜੀ ਕੁੜੀ

Girl confronts snatchers fleeing after stealing: ਮੋਹਾਲੀ: ਸ਼ਹਿਰ ਦੇ ਗਿਲਕੋ ਵੈਲੀ ਇਲਾਕੇ ਵਿੱਚ ਬੁੱਧਵਾਰ ਸਵੇਰੇ ਮੋਬਾਈਲ ਸਨੈਚਿੰਗ ਦੀ ਘਟਨਾ ਦੌਰਾਨ ਇੱਕ ਨੌਜਵਾਨ ਕੁੜੀ ਵੱਲੋਂ ਬਦਮਾਸ਼ਾਂ ਦਾ ਮੁਕਾਬਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ਸਵਾਰ ਦੋ ਸਨੈਚਰ ਮੋਬਾਈਲ ਖੋਹ ਕੇ ਭੱਜ ਰਹੇ ਸਨ, ਪਰ ਕੁੜੀ ਨੇ ਉਨ੍ਹਾਂ ਦੀ ਬਾਈਕ ਪਿੱਛੋਂ ਫੜ ਲਈ। ਤੇਜ਼ ਰਫ਼ਤਾਰ ਕਾਰਨ ਬਦਮਾਸ਼ ਉਸ ਨੂੰ ਕੁਝ ਦੂਰ ਤੱਕ ਘਸੀਟਦੇ ਰਹੇ। ਇਸ ਦੌਰਾਨ ਕੁੜੀ ਸੜਕ ’ਤੇ ਡਿੱਗ ਕੇ ਐਕਟਿਵਾ ਨਾਲ ਟਕਰਾ ਗਈ ਅਤੇ ਉਸ ਦੇ ਸਿਰ ’ਤੇ ਸੱਟ ਲੱਗੀ। ਪੂਰੀ ਘਟਨਾ CCTV ਕੈਮਰੇ ਵਿੱਚ ਕੈਦ ਹੋ ਗਈ।

ਜਾਣਕਾਰੀ ਮੁਤਾਬਕ ਘਟਨਾ ਸਵੇਰੇ ਕਰੀਬ 9:15 ਵਜੇ ਵਾਪਰੀ। ਪੀੜਤ ਕੁੜੀ ਘਰੇਲੂ ਕੰਮ ਨਿਪਟਾ ਕੇ ਵਾਪਸ ਜਾ ਰਹੀ ਸੀ। ਇਸ ਦੌਰਾਨ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ਦਾ ਮੋਬਾਈਲ ਖੋਹ ਲਿਆ। ਕੁੜੀ ਨੇ ਉਨ੍ਹਾਂ ਦਾ ਪਿੱਛਾ ਕਰਦਿਆਂ ਬਾਈਕ ਫੜ ਲਈ ਅਤੇ ਮੋਬਾਈਲ ਵਾਪਸ ਲੈਣ ਦੀ ਕੋਸ਼ਿਸ਼ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰਾਂ ਨੇ ਰਫ਼ਤਾਰ ਵਧਾ ਦਿੱਤੀ, ਜਿਸ ਕਾਰਨ ਕੁੜੀ ਆਪਣਾ ਸੰਤੁਲਨ ਗੁਆ ਬੈਠੀ ਅਤੇ ਸੜਕ ’ਤੇ ਡਿੱਗ ਪਈ। ਇਸੇ ਦੌਰਾਨ ਉਹ ਪਿੱਛੋਂ ਆ ਰਹੀ ਐਕਟਿਵਾ ਨਾਲ ਟਕਰਾ ਗਈ। ਹਾਦਸੇ ਵਿੱਚ ਉਸ ਦੇ ਸਿਰ ’ਤੇ ਸੱਟ ਲੱਗੀ। ਵਾਰਦਾਤ ਤੋਂ ਬਾਅਦ ਦੋਵੇਂ ਸਨੈਚਰ ਮੋਬਾਈਲ ਲੈ ਕੇ ਫਰਾਰ ਹੋ ਗਏ।

CCTV ਫੁਟੇਜ ਖੰਗਾਲ ਰਹੀ ਪੁਲਿਸ
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਵਾਰਦਾਤ ਨੇੜੇ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲਿਸ ਫੁਟੇਜ ਦੇ ਆਧਾਰ ’ਤੇ ਦੋਵੇਂ ਸਨੈਚਰਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਭਾਲ ਵਿੱਚ ਜੁਟੀ ਹੋਈ ਹੈ। ਘਟਨਾ ਤੋਂ ਬਾਅਦ ਗਿਲਕੋ ਵੈਲੀ ਦੇ ਵਸਨੀਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News