Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਨਿੱਜੀ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਕੁੜੀ ਦੀ ਮੌਤ

Punjab News: ਫਗਵਾੜਾ ਵਿੱਚ ਸ਼ਨੀਵਾਰ ਦੇਰ ਰਾਤ ਇਕ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇਕ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਆਕਾਂਕਸ਼ਾ ਪੁੱਤਰੀ ਸੁਰਿੰਦਰ ਸਿੰਧੂ ਦੇਵੀ ਵਾਸੀ ਬਲਿਹਾਰ, ਧਰਮਸਥਲਾ, ਬੰਗਲੁਰੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਕਾਂਕਸ਼ਾ ਨੇ ਇਸ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਪਿਛਲੇ 6 ਮਹੀਨਿਆਂ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਿੱਜੀ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਕੁੜੀ ਦੀ ਮੌਤ

Punjab News: ਫਗਵਾੜਾ ਵਿੱਚ ਸ਼ਨੀਵਾਰ ਦੇਰ ਰਾਤ ਇਕ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇਕ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਆਕਾਂਕਸ਼ਾ ਪੁੱਤਰੀ ਸੁਰਿੰਦਰ ਸਿੰਧੂ ਦੇਵੀ ਵਾਸੀ ਬਲਿਹਾਰ, ਧਰਮਸਥਲਾ, ਬੰਗਲੁਰੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਕਾਂਕਸ਼ਾ ਨੇ ਇਸ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਪਿਛਲੇ 6 ਮਹੀਨਿਆਂ ਤੋਂ ਦਿੱਲੀ ਵਿੱਚ ਇਕ ਏਅਰੋਸਪੇਸ ਇੰਜੀਨੀਅਰ ਵਜੋਂ ਕੰਮ ਕਰ ਰਹੀ ਸੀ। ਇਸ ਤੋਂ ਬਾਅਦ ਉਸ ਨੂੰ ਜਪਾਨ ਵਿੱਚ ਨੌਕਰੀ ਮਿਲ ਗਈ। ਉੱਥੇ ਜਾਣ ਲਈ ਉਹ ਕੁਝ ਪੜ੍ਹਾਈ ਦੇ ਸਰਟੀਫਿਕੇਟ ਲੈਣ ਲਈ ਯੂਨੀਵਰਸਿਟੀ ਵਾਪਸ ਆਈ ਸੀ। ਪਰ ਉੱਥੋਂ ਪਰਿਵਾਰ ਨੂੰ ਖ਼ਬਰ ਮਿਲੀ ਕਿ ਉਸ ਦੀ ਅਚਾਨਕ ਮੌਤ ਹੋ ਗਈ ਹੈ।

ਫਗਵਾੜਾ ਪੁਲਸ ਸਟੇਸ਼ਨ ਸਤਰਾਮਪੁਰਾ ਦੇ ਐੱਸ. ਐੱਚ. ਓ. ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਕੁੜੀ ਦੇ ਡਿੱਗਣ ਦੀ ਸੂਚਨਾ ਮਿਲੀ ਸੀ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਪਹੁੰਚਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਥਾਣਾ ਇੰਚਾਰਜ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕੁੜੀ ਦਿੱਲੀ ਵਿੱਚ ਕੰਮ ਕਰਦੀ ਸੀ ਅਤੇ ਉਹ ਇਥੇ ਕਿਸੇ ਕੰਮ ਲਈ ਆਈ ਸੀ। ਸ਼ਨੀਵਾਰ ਰਾਤ ਨੂੰ ਨੌਵੀਂ ਮੰਜ਼ਿਲ ਤੋਂ ਡਿੱਗਣ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰ ਦੇ ਆਉਣ ‘ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News