Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ

ਪਠਾਨਕੋਟ: ਪਠਾਨਕੋਟ ਦੇ ਧਾਰਕਲਾਂ ਇਲਾਕੇ ਵਿੱਚ ਪ੍ਰੇਮ ਵਿਆਹ ਤੋਂ ਨਾਰਾਜ਼ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਚਾਚੀ ਚਾਰ ਅਣਪਛਾਤੇ ਵਿਅਕਤੀਆਂ ਨਾਲ ਉਸ ਦੇ ਸਹੁਰੇ ਘਰ ਪਹੁੰਚੀ। ਪਹਿਲਾਂ ਉਨ੍ਹਾਂ ਨੇ ਵਿਆਹੁਤਾ ਦੀ ਸੱਸ ਨਾਲ ਕੁੱਟਮਾਰ ਕੀਤੀ ਅਤੇ ਫਿਰ ਲੜਕੀ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਲੈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ
  • 3 ਘੰਟਿਆਂ ’ਚ ਪੁਲਿਸ ਨੇ ਕਰਵਾਈ ਸੁਰੱਖਿਅਤ ਵਾਪਸੀ

ਪਠਾਨਕੋਟ: ਪਠਾਨਕੋਟ ਦੇ ਧਾਰਕਲਾਂ ਇਲਾਕੇ ਵਿੱਚ ਪ੍ਰੇਮ ਵਿਆਹ ਤੋਂ ਨਾਰਾਜ਼ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਚਾਚੀ ਚਾਰ ਅਣਪਛਾਤੇ ਵਿਅਕਤੀਆਂ ਨਾਲ ਉਸ ਦੇ ਸਹੁਰੇ ਘਰ ਪਹੁੰਚੀ। ਪਹਿਲਾਂ ਉਨ੍ਹਾਂ ਨੇ ਵਿਆਹੁਤਾ ਦੀ ਸੱਸ ਨਾਲ ਕੁੱਟਮਾਰ ਕੀਤੀ ਅਤੇ ਫਿਰ ਲੜਕੀ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਲੈ ਗਏ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਘੰਟਿਆਂ ਦੇ ਅੰਦਰ ਵਿਆਹੁਤਾ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਅਤੇ ਉਸ ਦੀ ਚਾਚੀ ਨੂੰ ਗ੍ਰਿਫ਼ਤਾਰ ਕਰ ਲਿਆ।

ਮਾਮਲਾ ਧਾਰਕਲਾਂ ਦੇ ਪਿੰਡ ਨਿਆੜੀ ਦਾ ਹੈ। ਜਾਣਕਾਰੀ ਮੁਤਾਬਕ ਪਿੰਡ ਦੇ 29 ਸਾਲਾ ਅਮਨੀਸ਼ ਨੇ ਸਤੰਬਰ ਮਹੀਨੇ ਵਿੱਚ ਨੇੜਲੇ ਪਿੰਡ ਦੀ ਮੁਸਲਿਮ ਭਾਈਚਾਰੇ ਨਾਲ ਸਬੰਧਤ ਲੜਕੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਇਸ ਵਿਆਹ ਤੋਂ ਲੜਕੀ ਦੇ ਪੇਕੇ ਪਰਿਵਾਰ ਦੇ ਕੁਝ ਮੈਂਬਰ ਨਾਰਾਜ਼ ਸਨ। ਇਸੇ ਰੰਜਿਸ਼ ਤਹਿਤ ਲੜਕੀ ਦੀ ਚਾਚੀ ਜ਼ੈਤੂਨ ਬੀਬੀ ਚਾਰ ਅਣਪਛਾਤੇ ਵਿਅਕਤੀਆਂ ਨਾਲ ਜੰਮੂ-ਕਸ਼ਮੀਰ ਨੰਬਰ ਵਾਲੀ ਗੱਡੀ ਵਿੱਚ ਸਵਾਰ ਹੋ ਕੇ ਉਸ ਦੇ ਸਹੁਰੇ ਘਰ ਪਹੁੰਚੀ। ਦੋਸ਼ ਹੈ ਕਿ ਮੁਲਜ਼ਮਾਂ ਨੇ ਘਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਵਿਆਹੁਤਾ ਦੀ ਸੱਸ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਹ ਵਿਆਹੁਤਾ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਫ਼ਰਾਰ ਹੋ ਗਏ।

ਇਸ ਘਟਨਾ ਨੂੰ ਨਿਆੜੀ ITI ਕਾਲਜ ਦੇ ਇੱਕ ਵਿਦਿਆਰਥੀ ਨੇ ਆਪਣੇ ਮੋਬਾਈਲ ਫੋਨ ਵਿੱਚ ਰਿਕਾਰਡ ਕਰ ਲਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪੀੜਤ ਪਤੀ ਦੀ ਸ਼ਿਕਾਇਤ ’ਤੇ ਗੱਡੀ ਦਾ ਪਿੱਛਾ ਸ਼ੁਰੂ ਕੀਤਾ। ਪੁਲਿਸ ਨੇ ਹਿਮਾਚਲ ਪ੍ਰਦੇਸ਼ ਵੱਲ ਜਾਣ ਵਾਲੇ ਚੰਡੋਲਾ ਰਸਤੇ ’ਤੇ ਨਾਕਾਬੰਦੀ ਕੀਤੀ। ਪੁਲਿਸ ਨੂੰ ਦੇਖ ਕੇ ਗੱਡੀ ਵਿੱਚ ਸਵਾਰ ਚਾਰ ਵਿਅਕਤੀ ਚੰਡੋਲਾ ਪੁਲ ਨੇੜੇ ਜੰਗਲ ਵਿੱਚ ਗੱਡੀ ਛੱਡ ਕੇ ਫ਼ਰਾਰ ਹੋ ਗਏ। ਪੁਲਿਸ ਨੇ ਮੌਕੇ ਤੋਂ ਵਿਆਹੁਤਾ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਅਤੇ ਜ਼ੈਤੂਨ ਬੀਬੀ ਨੂੰ ਗ੍ਰਿਫ਼ਤਾਰ ਕਰ ਲਿਆ।

ਡੀਐੱਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਵਿਆਹੁਤਾ ਨੂੰ ਸੁਰੱਖਿਅਤ ਉਸ ਦੇ ਪਤੀ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮੁਲਜ਼ਮ ਚਾਚੀ ਅਤੇ ਉਸ ਦੇ ਚਾਰ ਅਣਪਛਾਤੇ ਸਾਥੀਆਂ ਖ਼ਿਲਾਫ਼ ਅਗਵਾ, ਜ਼ਬਰਦਸਤੀ ਘਰ ਵਿੱਚ ਦਾਖ਼ਲ ਹੋਣ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫ਼ਰਾਰ ਚਾਰਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News