Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

PM ਮੋਦੀ ਖ਼ਿਲਾਫ਼ ਅਪਮਾਨਜਨਕ ਸ਼ਬਦ ਬੋਲਣ ਵਾਲੀ ਲੜਕੀ ਨੇ ਮੰਗੀ ਮੁਆਫ਼ੀ

Girl spoke against PM Modi apologizes: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜੰਤਰ-ਮੰਤਰ ਵਿਖੇ ਹੋਏ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਅਪਮਾਨਜਨਕ ਸ਼ਬਦ ਬੋਲਣ ਦੇ ਦਾਅਵੇ ਨਾਲ ਜੁੜਿਆ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ 15 ਸਾਲਾ ਲੜਕੀ, ਜਿਸ ਦੀ ਪਛਾਣ ਰੁਚਿਕਾ ਸਿੰਘ ਵਜੋਂ ਦੱਸੀ ਜਾ ਰਹੀ ਹੈ, ਹੱਥ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
PM ਮੋਦੀ ਖ਼ਿਲਾਫ਼ ਅਪਮਾਨਜਨਕ ਸ਼ਬਦ ਬੋਲਣ ਵਾਲੀ ਲੜਕੀ ਨੇ ਮੰਗੀ ਮੁਆਫ਼ੀ

Girl spoke against PM Modi apologizes: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜੰਤਰ-ਮੰਤਰ ਵਿਖੇ ਹੋਏ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਅਪਮਾਨਜਨਕ ਸ਼ਬਦ ਬੋਲਣ ਦੇ ਦਾਅਵੇ ਨਾਲ ਜੁੜਿਆ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ 15 ਸਾਲਾ ਲੜਕੀ, ਜਿਸ ਦੀ ਪਛਾਣ ਰੁਚਿਕਾ ਸਿੰਘ ਵਜੋਂ ਦੱਸੀ ਜਾ ਰਹੀ ਹੈ, ਹੱਥ ਜੋੜ ਕੇ ਜਨਤਕ ਤੌਰ ‘ਤੇ ਮੁਆਫ਼ੀ ਮੰਗਦੀ ਨਜ਼ਰ ਆ ਰਹੀ ਹੈ।

ਵੀਡੀਓ ਵਿੱਚ ਲੜਕੀ ਕਹਿੰਦੀ ਹੈ ਕਿ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ ਉੱਥੇ ਮੌਜੂਦ ਕੁਝ ਲੋਕਾਂ ਦੇ ਪ੍ਰਭਾਵ ਹੇਠ ਆ ਕੇ ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਅਪਮਾਨਜਨਕ ਸ਼ਬਦ ਵਰਤੇ। ਉਹ ਕਹਿੰਦੀ ਹੈ ਕਿ ਉਸ ਨੂੰ ਆਪਣੇ ਇਸ ਵਿਵਹਾਰ ‘ਤੇ ਡੂੰਘਾ ਪਛਤਾਵਾ ਹੈ ਅਤੇ ਉਹ ਦੇਸ਼ ਵਾਸੀਆਂ ਤੋਂ ਦਿਲੋਂ ਮੁਆਫ਼ੀ ਮੰਗਦੀ ਹੈ।

ਲੜਕੀ ਨੇ ਵੀਡੀਓ ਵਿੱਚ ਕਿਹਾ, “ਮੈਂ ਜੋ ਕੀਤਾ ਉਹ ਗਲਤ ਸੀ। ਮੈਨੂੰ ਆਪਣੀ ਇਸ ਹਰਕਤ ‘ਤੇ ਬਹੁਤ ਸ਼ਰਮ ਆ ਰਹੀ ਹੈ। ਮੈਂ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਦੀ ਹਾਂ ਅਤੇ ਵਾਅਦਾ ਕਰਦੀ ਹਾਂ ਕਿ ਇਹ ਮੇਰੀ ਪਹਿਲੀ ਅਤੇ ਆਖਰੀ ਗਲਤੀ ਹੋਵੇਗੀ। ਕਿਰਪਾ ਕਰਕੇ ਮੈਨੂੰ ਮਾਫ਼ ਕਰ ਦਿਓ।”

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਸੀ ਕਿ ਅਜਿਹੇ ਗੁੰਮਰਾਹ ਬੱਚਿਆਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਨੂੰ ਸਹੀ ਰਸਤਾ ਦਿਖਾਉਣ ਦੀ ਲੋੜ ਹੈ ਅਤੇ ਉਹ ਉਨ੍ਹਾਂ ਨੂੰ ਮਾਫ਼ ਕਰਨਾ ਚਾਹੁੰਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News