Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

‘Go back,Indian dog…’ Australia ’ਚ ਸਿੱਖ ਨੌਜਵਾਨ ’ਤੇ ਨਸਲੀ ਹਮਲਾ; ਹਮਲੇ ’ਚ ਹਰਮਨਪ੍ਰੀਤ ਸਿੰਘ ਦੀ ਨੱਕ ’ਤੇ ਵੱਜੀ ਸੱਟ

Racial Attack in Australia : ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਖਿਲਾਫ ਨਸਲੀ ਹਿੰਸਾ ਦੀ ਇੱਕ ਹੋਰ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। 22 ਸਾਲਾ ਭਾਰਤੀ ਨਰਸ ਹਰਮਨਪ੍ਰੀਤ ਸਿੰਘ ‘ਤੇ ਵਿਕਟੋਰੀਆ ਦੇ ਕੋਰੀਓ ਵਿੱਚ ਇੱਕ ਸਥਾਨਕ ਜਿੰਮ ਦੇ ਬਾਹਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ‘ਤੇ ਨਸਲੀ ਹਮਲਾ ਕੀਤਾ। ਪੀੜਤ ਦੇ ਅਨੁਸਾਰ ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘Go back,Indian dog…’ Australia ’ਚ ਸਿੱਖ ਨੌਜਵਾਨ ’ਤੇ ਨਸਲੀ ਹਮਲਾ; ਹਮਲੇ ’ਚ ਹਰਮਨਪ੍ਰੀਤ ਸਿੰਘ ਦੀ ਨੱਕ ’ਤੇ ਵੱਜੀ ਸੱਟ

Racial Attack in Australia : ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਖਿਲਾਫ ਨਸਲੀ ਹਿੰਸਾ ਦੀ ਇੱਕ ਹੋਰ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। 22 ਸਾਲਾ ਭਾਰਤੀ ਨਰਸ ਹਰਮਨਪ੍ਰੀਤ ਸਿੰਘ ‘ਤੇ ਵਿਕਟੋਰੀਆ ਦੇ ਕੋਰੀਓ ਵਿੱਚ ਇੱਕ ਸਥਾਨਕ ਜਿੰਮ ਦੇ ਬਾਹਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ‘ਤੇ ਨਸਲੀ ਹਮਲਾ ਕੀਤਾ। ਪੀੜਤ ਦੇ ਅਨੁਸਾਰ ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ ਜਦੋਂ ਉਹ ਕਸਰਤ ਕਰ ਰਿਹਾ ਸੀ। ਤਿੰਨਾਂ ਹਮਲਾਵਰਾਂ ਨੇ ਪਹਿਲਾਂ ਜਿੰਮ ਦੇ ਅੰਦਰ ਹਰਮਨਪ੍ਰੀਤ ਖਿਲਾਫ ਨਸਲੀ ਟਿੱਪਣੀਆਂ ਕੀਤੀਆਂ ਅਤੇ ਬਾਅਦ ਵਿੱਚ ਬਾਹਰ ਉਸਦਾ ਪਿੱਛਾ ਕੀਤਾ ਅਤੇ ਫੇਰ ਉਸ ’ਤੇ ਹਮਲਾ ਕਰ ਦਿੱਤਾ।

ਸਥਾਨਕ ਮੀਡੀਆ ਨਾਲ ਗੱਲ ਕਰਦੇ ਹੋਏ ਹਰਮਨਪ੍ਰੀਤ ਨੇ ਦੱਸਿਆ ਕਿ ਜਦੋਂ ਸਥਿਤੀ ਵਿਗੜ ਗਈ। ਤਾਂ ਹਮਲਾਵਰ ਉਸਦੇ ਚਿਹਰੇ ਦੇ ਬਹੁਤ ਨੇੜੇ ਆ ਗਿਆ ਅਤੇ ਫੇਰ ਥੋੜਾ ਦੂਰ ਹੋ ਕੇ ਉਸ ਨੇ ਆਪਣਾ ਸਿਰ ਉਸਦੀ ਨੱਕ ’ਤੇ ਮਾਰ ਦਿੱਤਾ। ਜਿਸ ਕਾਰਨ ਤੁਰੰਤ ਹੀ ਉਸਦੀ ਨੱਕ ਚੋਂ ਖੂਨ ਵਹਿਣ ਲੱਗ ਪਿਆ। ਵਾਇਰਲ ਵੀਡੀਓ ’ਚ ਹਮਲਾਵਰਾਂ ਬੋਲਦੇ ਹੋਏ ਨਜਰ ਆ ਰਹੇ ਹਨ ਕਿ ਮੂੰਹ ਚਲਾਉਂਦੇ ਹਿੰਦੂਸਤਾਨੀ ਕੁੱਤੇ ? ਅਤੇ ਵਾਪਸ ਉੱਥੇ ਜਾਓ ਜਿੱਥੋ ਆਏ ਹੋ।

ਹਮਲਾਵਰ ਘਟਨਾ ਤੋਂ ਥੋੜ੍ਹੀ ਦੇਰ ਬਾਅਦ ਇੱਕ ਕਾਰ ਵਿੱਚ ਮੌਕੇ ਤੋਂ ਭੱਜ ਗਏ, ਜਦਕਿ ਹਰਮਨਪ੍ਰੀਤ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਹੀ ਲੋਕਾਂ ਵੱਲੋਂ ਹਸਪਤਾਲ ਲੈ ਕੇ ਜਾਇਆ ਗਿਆ। ਡਾਕਟਰਾਂ ਨੇ ਕਿਹਾ ਹੈ ਕਿ ਉਸਦੀਆਂ ਸੱਟਾਂ ਕਾਰਨ, ਉਸਨੂੰ ਵਿਸ਼ੇਸ਼ ਇਲਾਜ ਦੀ ਲੋੜ ਹੋ ਸਕਦੀ ਹੈ ਅਤੇ ਨੱਕ ਦੀ ਸਰਜਰੀ ਦੀ ਵੀ ਲੋੜ ਹੋ ਸਕਦੀ ਹੈ।

ਹਰਮਨਪ੍ਰੀਤ ਨੇ ਆਪਣਾ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਕੋਈ ਵੀ ਨਸਲੀ ਟਿੱਪਣੀਆਂ ਨਹੀਂ ਸੁਣਨਾ ਚਾਹੁੰਦਾ, ਖਾਸ ਕਰਕੇ ਜਦੋਂ ਤੁਸੀਂ ਸਿਰਫ਼ ਆਪਣਾ ਕੰਮ ਕਰ ਰਹੇ ਹੋ। ਇਸ ਨਾਲ ਕਿਸੇ ਨੂੰ ਵੀ ਦੁੱਖ ਹੋਵੇਗਾ। ਮੈਂ ਅਜੇ ਵੀ ਸਦਮੇ ਵਿੱਚ ਹਾਂ। ਉਨ੍ਹਾਂ ਨੇ ਅੱਗੇ ਦੱਸਿਆ ਕਿ ਉਸ ਨੂੰ ਪਹਿਲਾਂ ਆਸਟ੍ਰੇਲੀਆ ਵਿੱਚ ਨਸਲੀ ਸ਼ੋਸ਼ਣ ਦਾ ਸਾਹਮਣਾ ਕਰਨਾ ਪਿਆ ਸੀ, ਪਰ ਇਹ ਘਟਨਾ ਹੁਣ ਤੱਕ ਦੀ ਸਭ ਤੋਂ ਭਿਆਨਕ ਘਟਨਾ ਸੀ।

ਇਸ ਤੋਂ ਪਹਿਲਾਂ ਜੁਲਾਈ 2025 ਵਿੱਚ, 23 ਸਾਲਾ ਭਾਰਤੀ ਵਿਦਿਆਰਥੀ ਅਮਨਪ੍ਰੀਤ ਸਿੰਘ ‘ਤੇ ਸੈਂਟਰਲ ਐਡੀਲੇਡ ਵਿੱਚ ਇੱਕ ਨਸਲੀ ਹਿੰਸਾ ਦੌਰਾਨ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਸੀ, ਜਿਸਦੇ ਨਤੀਜੇ ਵਜੋਂ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਰਿਪੋਰਟਾਂ ਦੇ ਅਨੁਸਾਰ ਪੰਜ ਆਦਮੀਆਂ ਨੇ ਬਿਨਾਂ ਕਿਸੇ ਭੜਕਾਹਟ ਦੇ ਉਸ ‘ਤੇ ਹਮਲਾ ਕੀਤਾ ਅਤੇ ਧਾਤ ਦੇ ਹਥਿਆਰਾਂ ਦੀ ਵਰਤੋਂ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News