Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

‘ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!’ CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ ਡੇਰਾ ਮੁਖੀ ‘ਤੇ ਵਿੰਨ੍ਹਿਆ ਨਿਸ਼ਾਨਾ

Punjab News– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਨੇ ਪੰਜਾਬ ਦੀ ਸਿਆਸਤ ‘ਚ ਨਵੀਂ ਚਰਚਾ ਛੇੜ ਦਿੱਤੀ ਹੈ, ਕਿਉਂਕਿ ਇਸ ਪੋਸਟ ਰਾਹੀਂ ਮੁੱਖ ਮੰਤਰੀ ਮਾਨ ਨੇ ਅਸਿੱਧੇ ਤੌਰ ‘ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਨਾਭਾ ਜੇਲ੍ਹ ‘ਚ ਸ਼੍ਰੋਮਣੀ ਅਕਾਲੀ ਦਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!’ CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ ਡੇਰਾ ਮੁਖੀ ‘ਤੇ ਵਿੰਨ੍ਹਿਆ ਨਿਸ਼ਾਨਾ

Punjab News– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਨੇ ਪੰਜਾਬ ਦੀ ਸਿਆਸਤ ‘ਚ ਨਵੀਂ ਚਰਚਾ ਛੇੜ ਦਿੱਤੀ ਹੈ, ਕਿਉਂਕਿ ਇਸ ਪੋਸਟ ਰਾਹੀਂ ਮੁੱਖ ਮੰਤਰੀ ਮਾਨ ਨੇ ਅਸਿੱਧੇ ਤੌਰ ‘ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਨਾਭਾ ਜੇਲ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ ਅਤੇ ਮੁਲਾਕਾਤ ਮਗਰੋਂ ਜੇਲ੍ਹ ‘ਚੋਂ ਬਾਹਰ ਆ ਕੇ ਡੇਰਾ ਮੁਖੀ ਵੱਲੋਂ ਦਿੱਤੇ ਗਏ ਬਿਆਨ ‘ਤੇ ਸ਼ਾਇਰਾਨਾ ਤੰਜ ਕੱਸਿਆ ਗਿਆ ਹੈ। ਆਪਣੀ ਪੋਸਟ ‘ਚ ਮਾਨ ਨੇ ਲਿਖਿਆ- ”ਕੱਲ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ।”


ਡੇਰਾ ਬਿਆਸ ਮੁਖੀ ਵੱਲ ਇਸ਼ਾਰਾ ?
ਹਾਲਾਂਕਿ ਮੁੱਖ ਮੰਤਰੀ ਨੇ ਆਪਣੀ ਪੋਸਟ ‘ਚ ਕਿਸੇ ਦਾ ਸਿੱਧਾ ਨਾਂ ਨਹੀਂ ਲਿਆ, ਪਰ ਸਿਆਸੀ ਮਾਹਿਰ ਅਤੇ ਸੋਸ਼ਲ ਮੀਡੀਆ ‘ਤੇ ਇਸ ਪੋਸਟ ਨੂੰ ਡੇਰਾ ਬਿਆਸ ਮੁਖੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਚਰਚਾ ਹੈ ਕਿ ਮੁੱਖ ਮੰਤਰੀ ਨੇ ਅਸਿੱਧੇ ਤੌਰ ‘ਤੇ ਡੇਰਾ ਬਿਆਸ ਮੁਖੀ ਨੂੰ ਨਿਸ਼ਾਨੇ ‘ਤੇ ਲਿਆ ਹੈ।

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਜੂਨ 2025 ‘ਚ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਸੀ ਤੇ ਪਿਛਲੇ ਕਰੀਬ 7 ਮਹੀਨਿਆਂ ਤੋਂ ਉਹ ਨਾਭਾ ਜੇਲ੍ਹ ‘ਚ ਬੰਦ ਹਨ। ਅਕਾਲੀ ਦਲ ਮਜੀਠੀਆ ‘ਤੇ ਹੋਈ ਇਸ ਕਾਰਵਾਈ ਨੂੰ ਪੰਜਾਬ ਸਰਕਾਰ ਦੀ ‘ਬਦਲੇ ਦੀ ਸਿਆਸਤ’ ਦੱਸਦਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਪੂਰੀ ਵਾਹ ਲਾਈ ਸੀ ਕਿ ਮਜੀਠੀਆ ਨੂੰ ਜ਼ਮਾਨਤ ਨਾ ਮਿਲ ਸਕੇ, ਪਰ ਬੀਤੇ ਦਿਨ ਸੁਪਰੀਮ ਕੋਰਟ ਵੱਲੋਂ ਆਇਆ ਫ਼ੈਸਲਾ ਪੰਜਾਬ ਸਰਕਾਰ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਮਜੀਠੀਆ ਜੇਲ੍ਹ ‘ਚੋਂ ਬਾਹਰ ਆਉਣ ਤੋਂ ਬਾਅਦ ਪੰਜਾਬ ਸਰਕਾਰ ਤੇ ਭਗਵੰਤ ਮਾਨ ਬਾਰੇ ਕੀ ਬੋਲਦੇ ਹਨ, ਪਰ ਬਾਬਾ ਗੁਰਿੰਦਰ ਢਿੱਲੋਂ ਵੱਲੋਂ ਬਿਕਰਮ ਮਜੀਠੀਆ ਨੂੰ ‘ਬੇਗੁਨਾਹ’ ਕਹਿਣਾ ਪੰਜਾਬ ‘ਚ ਨਵੀਂ ਚਰਚਾ ਛੇੜ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News