Gold Silver Price Today: ਦਿੱਲੀ ਦੇ ਸਰਾਫਾ ਬਾਜ਼ਾਰ ‘ਚ ਸੋਨਾ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਿਆ ਹੈ। ਸੋਨੇ ਦੀ ਕੀਮਤ ਵਿੱਚ ਭਾਰੀ ਉਛਾਲ ਆਇਆ ਹੈ। ਜਿਸ ਤੋਂ ਬਾਅਦ ਸੋਨਾ 1,02,620 ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਗਿਆ ਹੈ।
Gold Silver Price in India: ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ 3,600 ਰੁਪਏ ਵਧ ਕੇ 1,02,620 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਇਹ ਵਾਧਾ ਅਮਰੀਕਾ ਵੱਲੋਂ ਭਾਰਤੀ ਆਯਾਤ ‘ਤੇ 25 ਪ੍ਰਤੀਸ਼ਤ ਵਾਧੂ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ ਹੋਇਆ। ਨਿਵੇਸ਼ਕਾਂ ਨੇ ਸੋਨੇ ਨੂੰ ਸੁਰੱਖਿਅਤ ਨਿਵੇਸ਼ ਵਜੋਂ ਚੁਣਿਆ। ਇਸ ਨਾਲ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ।
ਸੋਨੇ ਦੇ ਨਾਲ-ਨਾਲ ਚਾਂਦੀ ਦੀ ਕੀਮਤ ‘ਚ ਵੀ 1500 ਰੁਪਏ ਦਾ ਵਾਧਾ ਹੋਇਆ ਜਿਸ ਤੋਂ ਬਾਅਦ ਚਾਂਦੀ 1,14,000 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। Global Trade Tensions ਅਤੇ ਰੂਸ ਦੀਆਂ ਨਵੀਆਂ ਪਾਬੰਦੀਆਂ ਕਾਰਨ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਨੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ।
ਸੋਨੇ ਦੀ ਕੀਮਤ ਵਿੱਚ ਭਾਰੀ ਉਛਾਲ ਮਗਰੋਂ ਇਹ ਹੁਣ ਤੱਕ ਦੀ ਸਭ ਤੋਂ ਉੱਚੀ ਕੀਮਤ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 99.9 ਪ੍ਰਤੀਸ਼ਤ ਸ਼ੁੱਧਤਾ ਵਾਲਾ ਸੋਨਾ ਪਿਛਲੇ ਦਿਨੀਂ 99,020 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ।
ਸੋਨੇ ਦੀਆਂ ਕੀਮਤਾਂ ਵਿੱਚ ਵਾਧੇ ਦੇ ਕਾਰਨ
ਐਚਡੀਐਫਸੀ ਸਿਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਸੌਮਿਲ ਗਾਂਧੀ ਨੇ ਸੋਨੇ ਦੀਆਂ ਕੀਮਤਾਂ ਵਿੱਚ ਵਾਧੇ ਦੇ ਕਾਰਨਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਵਪਾਰ ਨੂੰ ਲੈ ਕੇ ਨਵੀਆਂ ਚਿੰਤਾਵਾਂ ਪੈਦਾ ਹੋਈਆਂ ਹਨ। ਇਸ ਕਾਰਨ ਸੁਰੱਖਿਅਤ ਨਿਵੇਸ਼ ਵਿਕਲਪਾਂ ਦੀ ਮੰਗ ਵਧੀ ਹੈ। ਇਸ ਲਈ ਸੋਨੇ ਦੀਆਂ ਕੀਮਤਾਂ ਵਧੀਆਂ ਹਨ।
ਸੌਮਿਲ ਗਾਂਧੀ ਨੇ ਅੱਗੇ ਕਿਹਾ, ‘ਇਸ ਤੋਂ ਇਲਾਵਾ ਅਮਰੀਕੀ ਪ੍ਰਸ਼ਾਸਨ ਨੇ ਭਾਰਤੀ ਦਰਾਮਦਾਂ ‘ਤੇ 25 ਪ੍ਰਤੀਸ਼ਤ ਦੀ ਵਾਧੂ ਡਿਊਟੀ ਲਗਾਈ, ਜਿਸ ਨਾਲ ਦੋਵਾਂ ਅਰਥਵਿਵਸਥਾਵਾਂ ਵਿਚਕਾਰ ਵਪਾਰਕ ਤਣਾਅ ਹੋਰ ਵਧ ਗਿਆ।’
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਵੀ ਸੋਨੇ ਦੀ ਮੰਗ
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ। ਨਿਊਯਾਰਕ ਵਿੱਚ ਸਪਾਟ ਗੋਲਡ $9.76 ਜਾਂ 0.29 ਪ੍ਰਤੀਸ਼ਤ ਵਧ ਕੇ $3,379.15 ਪ੍ਰਤੀ ਔਂਸ ਹੋ ਗਿਆ। LKP ਸਿਕਿਓਰਿਟੀਜ਼ ਦੇ ਉਪ ਪ੍ਰਧਾਨ (ਵਸਤੂ ਅਤੇ ਮੁਦਰਾ) ਜਤਿਨ ਤ੍ਰਿਵੇਦੀ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ $3,375 ਦੇ ਪੱਧਰ ਤੋਂ ਉੱਪਰ ਰਹੀ।
ਉਨ੍ਹਾਂ ਕਿਹਾ ਕਿ ਡਾਲਰ ਦੇ ਕਮਜ਼ੋਰ ਹੋਣ ਨਾਲ ਸੋਨੇ ਨੂੰ ਸਮਰਥਨ ਮਿਲਿਆ। ਵਪਾਰੀ ਗਲੋਬਲ ਵਪਾਰ ਟੈਰਿਫ ਅਤੇ ਨਵੀਆਂ ਰੂਸੀ ਪਾਬੰਦੀਆਂ ‘ਤੇ ਨਜ਼ਰ ਰੱਖ ਰਹੇ ਹਨ। ਦੋਵੇਂ ਸੋਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਕਾਰਨ ਬਣ ਰਹੇ ਹਨ।’ ਇਸਦਾ ਮਤਲਬ ਹੈ ਕਿ ਦੁਨੀਆ ਭਰ ਵਿੱਚ ਵਪਾਰ ਨਾਲ ਸਬੰਧਤ ਟੈਰਿਫ ਅਤੇ ਰੂਸ ‘ਤੇ ਲਗਾਈਆਂ ਗਈਆਂ ਨਵੀਆਂ ਪਾਬੰਦੀਆਂ ਕਾਰਨ ਸੋਨੇ ਦੀਆਂ ਕੀਮਤਾਂ ਵੀ ਵੱਧ ਰਹੀਆਂ ਹਨ।