Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਪ੍ਰਧਾਨ ਮੰਤਰੀ ਦੀ ਅਪੀਲ ਤੋਂ ਬਾਅਦ ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

ਨਵੀਂ ਦਿੱਲੀ: ਸੋਨੇ ਦੀ ਖਰੀਦ ਘਟਾਉਣ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਸੋਨੇ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਨੂੰ ਲੈ ਕੇ ਚੈਂਬਰ ਆਫ ਟਰੇਡ ਐਂਡ ਇੰਡਸਟਰੀ (CTI) ਨੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਵਪਾਰਕ ਸੰਗਠਨ ਨੇ 22 ਨਵੰਬਰ ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਭੇਜ ਕੇ ਦਾਅਵਾ ਕੀਤਾ ਕਿ ਇਸ ਅਪੀਲ ਨਾਲ ਜਿਊਲਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪ੍ਰਧਾਨ ਮੰਤਰੀ ਦੀ ਅਪੀਲ ਤੋਂ ਬਾਅਦ ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

ਨਵੀਂ ਦਿੱਲੀ: ਸੋਨੇ ਦੀ ਖਰੀਦ ਘਟਾਉਣ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਸੋਨੇ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਨੂੰ ਲੈ ਕੇ ਚੈਂਬਰ ਆਫ ਟਰੇਡ ਐਂਡ ਇੰਡਸਟਰੀ (CTI) ਨੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਵਪਾਰਕ ਸੰਗਠਨ ਨੇ 22 ਨਵੰਬਰ ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਭੇਜ ਕੇ ਦਾਅਵਾ ਕੀਤਾ ਕਿ ਇਸ ਅਪੀਲ ਨਾਲ ਜਿਊਲਰੀ ਕਾਰੋਬਾਰੀਆਂ ਅਤੇ ਨਿਵੇਸ਼ਕਾਂ ਨੂੰ ਉੱਚੀਆਂ ਕੀਮਤਾਂ ’ਤੇ ਸੋਨਾ ਖਰੀਦਣ ਅਤੇ ਬਾਅਦ ਵਿੱਚ ਹੋਣ ਵਾਲੇ ਸੰਭਾਵੀ ਨੁਕਸਾਨ ਤੋਂ ਬਚਣ ਵਿੱਚ ਮਦਦ ਮਿਲੀ।

CTI ਮੁਤਾਬਕ, ਜਿਸ ਸਮੇਂ ਸੋਨੇ ਦੀ ਖਰੀਦ ਘਟਾਉਣ ਦੀ ਸਲਾਹ ਦਿੱਤੀ ਗਈ ਸੀ, ਉਸ ਵੇਲੇ ਇਸ ਦੀ ਕੀਮਤ ਲਗਭਗ 1.90 ਲੱਖ ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਹੁਣ ਘਟ ਕੇ 1.25 ਲੱਖ ਰੁਪਏ ਰਹਿ ਗਈ ਹੈ। ਇਸ ਤਰ੍ਹਾਂ ਪ੍ਰਤੀ 10 ਗ੍ਰਾਮ ਕੀਮਤ ਵਿੱਚ ਕਰੀਬ 65 ਹਜ਼ਾਰ ਰੁਪਏ ਦੀ ਕਮੀ ਆਈ ਹੈ। ਸੰਗਠਨ ਦਾ ਕਹਿਣਾ ਹੈ ਕਿ ਜਿਊਲਰੀ ਕਾਰੋਬਾਰੀ ਆਮ ਤੌਰ ’ਤੇ ਕਈ ਮਹੀਨਿਆਂ ਦਾ ਸਟਾਕ ਰੱਖਦੇ ਹਨ। ਜੇਕਰ ਉਨ੍ਹਾਂ ਨੇ ਪਹਿਲਾਂ ਉੱਚੀਆਂ ਕੀਮਤਾਂ ’ਤੇ ਸੋਨਾ ਖਰੀਦਿਆ ਹੁੰਦਾ ਤਾਂ ਕੀਮਤਾਂ ਘਟਣ ਨਾਲ ਉਨ੍ਹਾਂ ਨੂੰ ਵੱਡਾ ਵਿੱਤੀ ਨੁਕਸਾਨ ਹੋ ਸਕਦਾ ਸੀ। CTI ਅਨੁਸਾਰ, ਵਿਆਹਾਂ ਦੇ ਮੌਜੂਦਾ ਸੀਜ਼ਨ ਦੌਰਾਨ ਘੱਟ ਕੀਮਤਾਂ ਦਾ ਲਾਭ ਆਮ ਗਾਹਕਾਂ ਨੂੰ ਵੀ ਮਿਲ ਰਿਹਾ ਹੈ।

ਲਖਨਊ ’ਚ ਪ੍ਰਧਾਨ ਮੰਤਰੀ ਨੇ ਵੀ ਕੀਤਾ ਸੀ ਅਪੀਲ ਦਾ ਜ਼ਿਕਰ
ਇਹ ਪੱਤਰ ਪ੍ਰਧਾਨ ਮੰਤਰੀ ਮੋਦੀ ਵੱਲੋਂ ਲਖਨਊ ਵਿੱਚ ਦਿੱਤੇ ਬਿਆਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਇਆ ਹੈ। ਲਖਨਊ ਵਿੱਚ ਉਨ੍ਹਾਂ ਨੇ ਗੈਰ-ਜ਼ਰੂਰੀ ਸੋਨੇ ਦੀ ਖਰੀਦ ਤੋਂ ਬਚਣ ਦੀ ਆਪਣੀ ਅਪੀਲ ਦਾ ਜ਼ਿਕਰ ਕਰਦਿਆਂ ਕਿਹਾ ਸੀ ਕਿ ਦੇਸ਼ ਵਾਸੀਆਂ ਵੱਲੋਂ ਸੋਨੇ ਦੀ ਖਰੀਦ ਘਟਾਉਣ ਨਾਲ ਕੀਮਤਾਂ ਵਿੱਚ ਕਮੀ ਆਈ ਅਤੇ ਲੋਕਾਂ ਦਾ ਪੈਸਾ ਬਚਿਆ।

10 ਮਈ ਨੂੰ ਕੀਤੀਆਂ ਸਨ ਸੱਤ ਅਪੀਲਾਂ
ਪ੍ਰਧਾਨ ਮੰਤਰੀ ਨੇ 10 ਮਈ 2026 ਨੂੰ ਸਿਕੰਦਰਾਬਾਦ ਵਿੱਚ ਪੱਛਮੀ ਏਸ਼ੀਆ ਦੇ ਸੰਕਟ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਵਿਦੇਸ਼ੀ ਮੁਦਰਾ ਬਚਾਉਣ ਲਈ ਦੇਸ਼ ਵਾਸੀਆਂ ਨੂੰ ਸੱਤ ਅਪੀਲਾਂ ਕੀਤੀਆਂ ਸਨ। ਇਨ੍ਹਾਂ ਵਿੱਚ ਸੋਨੇ ਦੀ ਖਰੀਦ ਘਟਾਉਣ, ਵਿਦੇਸ਼ੀ ਯਾਤਰਾਵਾਂ ਸੀਮਤ ਕਰਨ, ਬਾਲਣ ਦੀ ਬੱਚਤ ਕਰਨ, ਸਵਦੇਸ਼ੀ ਉਤਪਾਦਾਂ ਨੂੰ ਤਰਜੀਹ ਦੇਣ ਅਤੇ ਘਰੋਂ ਕੰਮ ਕਰਨ ਵਰਗੇ ਸੁਝਾਅ ਸ਼ਾਮਲ ਸਨ। ਉਸ ਸਮੇਂ ਇਨ੍ਹਾਂ ਅਪੀਲਾਂ ਨੂੰ ਲੈ ਕੇ ਸਿਆਸੀ ਵਿਵਾਦ ਵੀ ਹੋਇਆ ਸੀ। ਕਾਂਗਰਸ ਆਗੂ ਪਵਨ ਖੇੜਾ ਸਮੇਤ ਵਿਰੋਧੀ ਧਿਰ ਦੇ ਕਈ ਆਗੂਆਂ ਨੇ ਸਰਕਾਰ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਸੀ ਕਿ ਉਹ ਆਪਣੀਆਂ ਆਰਥਿਕ ਨੀਤੀਆਂ ਦਾ ਬੋਝ ਆਮ ਲੋਕਾਂ ’ਤੇ ਪਾ ਰਹੀ ਹੈ।

ਕੀ ਹੈ CTI ?
ਚੈਂਬਰ ਆਫ ਟਰੇਡ ਐਂਡ ਇੰਡਸਟਰੀ (CTI) ਦਿੱਲੀ-ਐਨਸੀਆਰ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸੰਸਥਾ ਹੈ। ਇਹ ਦਿੱਲੀ ਦੇ ਥੋਕ ਅਤੇ ਪ੍ਰਚੂਨ ਬਾਜ਼ਾਰਾਂ ਨਾਲ ਜੁੜੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਂਦੀ ਹੈ। ਨੀਤੀਗਤ ਮੁੱਦਿਆਂ ’ਤੇ ਸਰਗਰਮ ਰਹਿਣ ਵਾਲੀ ਇਸ ਸੰਸਥਾ ਦਾ ਕਾਰਜ ਖੇਤਰ ਮੁੱਖ ਤੌਰ ’ਤੇ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਤੱਕ ਸੀਮਤ ਹੈ।

Read Latest News and Breaking News at Daily Post TV, Browse for more News

Ad
Ad

Punjab District News