Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਗਏ ਸੋਨੇ ਦੇ ਪੱਤਰੇ

Amritsar News; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ […]
Nishant Malyan
By : Updated On: 06 Dec 2025 16:54:PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਗਏ ਸੋਨੇ ਦੇ ਪੱਤਰੇ

Amritsar News; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।

ਇਸ਼ਤਿਹਾਰ

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਚੱਲ ਰਹੀ ਸੇਵਾ ਦੌਰਾਨ ਪੱਤਰਿਆਂ ਨੂੰ ਪਹਿਲਾਂ ਦੀ ਤਰ੍ਹਾਂ ਹੂਬਹੂ ਤਿਆਰ ਕਰਕੇ ਮੁੜ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ ਵੀ ਜਾਰੀ ਹੈ। ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ। ਉਨ੍ਹਾਂ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਓਐਸਡੀ ਸਤਬੀਰ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਪ੍ਰਚਾਰ ਮਲਕੀਤ ਸਿੰਘ ਬਹਿੜਵਾਲ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰ ਅਤੇ ਹੋਰ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News