Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ ਤੇ ਪੈਨਸ਼ਨਾਂ ‘ਚ ਮੋਟਾ ਵਾਧਾ

Salary-Pension Hike: ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ ਹੈ। ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖਾਹ 18,000 ਤੋਂ ਵਧ ਕੇ 51,400 ਰੁਪਏ ਹੋ ਸਕਦੀ ਹੈ। ਇਸ ਦੇ ਨਾਲ ਹੀ ਤਨਖਾਹ, ਪੈਨਸ਼ਨ ਤੇ ਭੱਤਿਆਂ ਵਿੱਚ ਸੋਧ ਨਾਲ 50 ਲੱਖ ਤੋਂ ਵੱਧ ਕੇਂਦਰੀ ਸਰਕਾਰੀ ਕਰਮਚਾਰੀਆਂ ਤੇ ਲਗਪਗ 65 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਕੇਂਦਰ ਸਰਕਾਰ 1 ਜਨਵਰੀ, 2026 ਤੋਂ 8ਵਾਂ ਤਨਖਾਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ ਤੇ ਪੈਨਸ਼ਨਾਂ ‘ਚ ਮੋਟਾ ਵਾਧਾ

Salary-Pension Hike: ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ ਹੈ। ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖਾਹ 18,000 ਤੋਂ ਵਧ ਕੇ 51,400 ਰੁਪਏ ਹੋ ਸਕਦੀ ਹੈ। ਇਸ ਦੇ ਨਾਲ ਹੀ ਤਨਖਾਹ, ਪੈਨਸ਼ਨ ਤੇ ਭੱਤਿਆਂ ਵਿੱਚ ਸੋਧ ਨਾਲ 50 ਲੱਖ ਤੋਂ ਵੱਧ ਕੇਂਦਰੀ ਸਰਕਾਰੀ ਕਰਮਚਾਰੀਆਂ ਤੇ ਲਗਪਗ 65 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਕੇਂਦਰ ਸਰਕਾਰ 1 ਜਨਵਰੀ, 2026 ਤੋਂ 8ਵਾਂ ਤਨਖਾਹ ਕਮਿਸ਼ਨ ਲਾਗੂ ਕਰੇਗੀ। ਸਰਕਾਰ ਵੱਲੋਂ ਤਨਖਾਹ ਕਮਿਸ਼ਨ ਨੂੰ 16 ਜਨਵਰੀ 2025 ਨੂੰ ਮਨਜ਼ੂਰੀ ਦਿੱਤੀ ਗਈ ਸੀ।

ਇਸ ਦੌਰਾਨ ਸਰਕਾਰ ਨੂੰ ਇਹ ਸੁਝਾਅ ਦਿੱਤਾ ਗਿਆ ਹੈ ਕਿ ਕਰਮਚਾਰੀਆਂ ਦੇ ਲੈਵਲ ਨੂੰ ਮਰਜ ਕੀਤਾ ਜਾਣਾ ਚਾਹੀਦਾ ਹੈ। ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਤਨਖਾਹ ਕਮਿਸ਼ਨ 2.86 ਤੱਕ ਫਿਟਮੈਂਟ ਫੈਕਟਰ ਲਾਗੂ ਕਰ ਸਕਦਾ ਹੈ। ਕਮਿਸ਼ਨ ਤਨਖਾਹਾਂ ਤੇ ਪੈਨਸ਼ਨਾਂ ਵਿੱਚ ਸਮਾਯੋਜਨ ਦਾ ਮੁਲਾਂਕਣ ਕਰੇਗਾ ਤੇ ਫਿਟਮੈਂਟ ਫੈਕਟਰ ਤੇ ਘੱਟੋ-ਘੱਟ ਉਜਰਤ ਦੇ ਮਿਆਰਾਂ ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਧਿਆਨ ਕੇਂਦਰਿਤ ਕਰੇਗਾ। ਲੱਖਾਂ ਕਰਮਚਾਰੀ ਤੇ ਪੈਨਸ਼ਨਰ 8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਦੀ ਉਡੀਕ ਕਰ ਰਹੇ ਹਨ।

ਦੱਸ ਦਈਏ ਕਿ 16 ਜਨਵਰੀ, 2025 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਮੰਡਲ ਨੇ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਸੀ। ਹਾਲਾਂਕਿ, ਸਰਕਾਰ ਨੇ ਅਜੇ ਤੱਕ 8ਵੇਂ ਤਨਖਾਹ ਕਮਿਸ਼ਨ ਲਈ ਰੈਫਰੈਂਸ ਦੀਆਂ ਸ਼ਰਤਾਂ ਪ੍ਰਕਾਸ਼ਿਤ ਨਹੀਂ ਕੀਤੀਆਂ। ਬੇਸ਼ੱਕ ਬਜਟ 2025 ਵਿੱਚ ਟੈਕਸਦਾਤਾਵਾਂ ਲਈ ਕਈ ਪ੍ਰਸਤਾਵ ਹਨ ਪਰ ਬਜਟ ਦਸਤਾਵੇਜ਼ਾਂ ਵਿੱਚ 8ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਵਿੱਚ ਕੇਂਦਰ ਸਰਕਾਰ ਦੁਆਰਾ ਕੀਤੇ ਗਏ ਖਰਚੇ ਦਾ ਜ਼ਿਕਰ ਨਹੀਂ ਹੈ।

ਉਧਰ, ਸਰਕਾਰ ਨੂੰ ਕਈ ਪ੍ਰਸਤਾਵ ਦਿੱਤੇ ਗਏ ਹਨ। ਸਟਾਫ਼ ਵੱਲੋਂ ਪ੍ਰਸਤਾਵ ਪੇਸ਼ ਕਰਨ ਵਾਲੇ ਵਕੀਲਾਂ ਨੇ ਸਰਕਾਰ ਨੂੰ ਕਈ ਲੈਵਲਾਂ ਨੂੰ ਮਿਲਾਉਣ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਦੇ ਸੁਝਾਵਾਂ ਵਿੱਚ ਲੈਵਲ 1 ਨੂੰ ਲੈਵਲ 2 ਨਾਲ, ਲੈਵਲ 3 ਨੂੰ ਲੈਵਲ 4 ਨਾਲ ਤੇ ਲੈਵਲ 5 ਨੂੰ ਲੈਵਲ 6 ਨਾਲ ਮਿਲਾਉਣ ਦਾ ਪ੍ਰਸਤਾਵ ਦਿੱਤਾ ਗਿਆ ਹੈ। ਇਹ ਘੱਟ ਤਨਖਾਹ ਸਕੇਲਾਂ ਵਾਲੇ ਕਰਮਚਾਰੀਆਂ ਦੀਆਂ ਤਨਖਾਹਾਂ ਵਧਾਉਣ ਤੇ ਕਰੀਅਰ ਗ੍ਰੋਥ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨ ਲਈ ਸੁਝਾਵਾਂ ਦੀ ਵਕਾਲਤ ਕਰਦਾ ਹੈ।

ਇਸ ਰਲੇਵੇਂ ਦਾ ਟੀਚਾ ਮੌਜੂਦਾ ਤਨਖਾਹ ਵਾਧੇ ਦੀਆਂ ਅਸਮਾਨਤਾਵਾਂ ਨੂੰ ਖਤਮ ਕਰਨਾ ਤੇ ਇੱਕ ਵਧੇਰੇ ਪਾਰਦਰਸ਼ੀ ਤਨਖਾਹ ਢਾਂਚਾ ਬਣਾਉਣਾ ਹੈ। ਇਨ੍ਹਾਂ ਪੱਧਰਾਂ ਨੂੰ ਜੋੜ ਕੇ, ਇਹ ਉਮੀਦ ਕੀਤੀ ਜਾਂਦੀ ਹੈ ਕਿ ਕਰਮਚਾਰੀ ਵਧੇਰੇ ਗ੍ਰੋਥ ਦਾ ਅਨੁਭਵ ਕਰਨਗੇ ਕਿਉਂਕਿ ਇਹ ਖੜੋਤ ਨੂੰ ਘਟਾਏਗਾ ਤੇ ਸਮੇਂ ਦੇ ਨਾਲ ਵਿੱਤੀ ਸੁਧਾਰ ਨੂੰ ਵਧਾਏਗਾ। ਇਸ ਵੇਲੇ ਲੈਵਲ-1 ਕਰਮਚਾਰੀ ਦੀ ਮਾਸਿਕ ਮੂਲ ਤਨਖਾਹ 18,000 ਰੁਪਏ ਹੈ। ਜਦੋਂਕਿ ਲੈਵਲ-2 ਕਰਮਚਾਰੀ ਨੂੰ 19,900 ਰੁਪਏ ਮਿਲਦੇ ਹਨ।

ਰਲੇਵੇਂ ਤੋਂ ਬਾਅਦ ਲੈਵਲ-1 ਦੇ ਕਰਮਚਾਰੀਆਂ ਨੂੰ ਹੋਰ ਲਾਭ ਮਿਲ ਸਕਦੇ ਹਨ ਕਿਉਂਕਿ ਨਵਾਂ ਤਨਖਾਹ ਢਾਂਚਾ ਇਸ ਪੱਧਰ ਤੋਂ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ ਇਹ ਉਮੀਦ ਕੀਤੀ ਜਾਂਦੀ ਹੈ ਕਿ 8ਵਾਂ ਤਨਖਾਹ ਕਮਿਸ਼ਨ 2.86 ਤੱਕ ਫਿਟਮੈਂਟ ਫੈਕਟਰ ਲਾਗੂ ਕਰ ਸਕਦਾ ਹੈ। ਇਸ ਕਾਰਨ ਅਨੁਮਾਨਿਤ ਸੋਧੀ ਹੋਈ ਮੂਲ ਤਨਖਾਹ 51,480 ਰੁਪਏ ਤੱਕ ਵਧਣ ਦੀ ਉਮੀਦ ਹੈ।

ਫਿਟਮੈਂਟ ਫੈਕਟਰ ਤਨਖਾਹ ਕਮਿਸ਼ਨ ਦਾ ਇੱਕ ਮਹੱਤਵਪੂਰਨ ਪਹਿਲੂ ਹੈ, ਜੋ ਸਾਰੇ ਪੱਧਰਾਂ ‘ਤੇ ਤਨਖਾਹਾਂ ਤੇ ਪੈਨਸ਼ਨਾਂ ਨੂੰ ਮੁੜ-ਨਿਰਧਾਰਤ ਕਰਨ ਲਈ ਇੱਕ ਮਿਆਰੀ ਗੁਣਕ ਵਜੋਂ ਕੰਮ ਕਰਦਾ ਹੈ। ਇਹ ਪ੍ਰਣਾਲੀ ਕਰਮਚਾਰੀ ਦੇ ਗ੍ਰੇਡ ਜਾਂ ਤਨਖਾਹ ਬੈਂਡ ਦੀ ਪ੍ਰਵਾਹ ਕੀਤੇ ਬਿਨਾਂ, ਇਕਸਾਰ ਤਨਖਾਹ ਵਾਧੇ ਦੀ ਗਰੰਟੀ ਦਿੰਦੀ ਹੈ। 7ਵੇਂ ਤਨਖਾਹ ਕਮਿਸ਼ਨ ਨਾਲ ਘੱਟੋ-ਘੱਟ ਮੂਲ ਤਨਖਾਹ ਵਿੱਚ ਕਾਫ਼ੀ ਵਾਧਾ ਹੋਇਆ ਸੀ। ਉਸ ਵੇਲੇ 2.57 ਦੇ ਫਿਟਮੈਂਟ ਫੈਕਟਰ ਕਾਰਨ ਬੇਸਿਕ ਤਨਖਾਹ 7,000 ਰੁਪਏ ਤੋਂ ਵਧ ਕੇ 18,000 ਰੁਪਏ ਹੋ ਗਈ ਸੀ।

ਇਸੇ ਤਰ੍ਹਾਂ ਪੈਨਸ਼ਨ ਵਿੱਚ ਵੀ ਬਦਲਾਅ ਹੋਇਆ ਸੀ ਜੋ 3,500 ਰੁਪਏ ਤੋਂ ਵਧ ਕੇ 9,000 ਰੁਪਏ ਹੋ ਗਈ ਸੀ। ਇਸ ਤੋਂ ਇਲਾਵਾ ਕਮਿਸ਼ਨ ਨੇ ਕੇਂਦਰੀ ਸਰਕਾਰੀ ਕਰਮਚਾਰੀਆਂ ਲਈ ਇੱਕ ਨਵੀਂ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਸੀ। ਹਾਲਾਂਕਿ 8ਵੇਂ ਤਨਖਾਹ ਕਮਿਸ਼ਨ ਲਈ ਅਧਿਕਾਰਤ ਫਿਟਮੈਂਟ ਫੈਕਟਰ ਅਜੇ ਤੱਕ ਸਾਹਮਣੇ ਨਹੀਂ ਆਇਆ। ਅੰਦਾਜ਼ੇ ਦੱਸਦੇ ਹਨ ਕਿ ਇਹ ਲਗਪਗ 2.5-2.86 ਹੋ ਸਕਦਾ ਹੈ। ਇਸ ਨਾਲ ਤਨਖਾਹ ਤੇ ਪੈਨਸ਼ਨ ਵਿੱਚ ਮਹੱਤਵਪੂਰਨ ਵਾਧਾ ਹੋ ਸਕਦਾ ਹੈ। ਲਾਗੂ ਗੁਣਕ ਤੇ ਗ੍ਰੇਡ ਪੇਅ ਦੇ ਆਧਾਰ ‘ਤੇ ਤਨਖਾਹ ਸੰਭਾਵੀ ਤੌਰ ‘ਤੇ 40,000 ਰੁਪਏ ਤੋਂ 1,00,000 ਰੁਪਏ ਤੱਕ ਵਧ ਸਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News