Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮੁਫ਼ਤ ਰਾਸ਼ਨ ਦੇ ਲਾਭਪਾਤਰੀਆਂ ਲਈ ਖੁਸ਼ਖਬਰੀ ,30 ਅਪ੍ਰੈਲ ਤੱਕ ਈ-ਕੇਵਾਈਸੀ ਕਰਨ ਦੇ ਹੁਕਮ

Punjab Goverenment:ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦਾ ਕਣਕ ਦਾ ਹਰੇਕ ਦਾਣਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਿਆ ਜਾਣਾ ਯਕੀਨੀ ਬਣਾਇਆ ਜਾ ਸਕੇ । ਸ਼ੁੱਕਰਵਾਰ ਨੂੰ ਅਨਾਜ ਭਵਨ ਵਿਖੇ ਕਣਕ ਦੀ ਖਰੀਦ ਦੀ ਸਮੀਖਿਆ ਕਰਦੇ ਹੋਏ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁਫ਼ਤ ਰਾਸ਼ਨ ਦੇ ਲਾਭਪਾਤਰੀਆਂ ਲਈ ਖੁਸ਼ਖਬਰੀ ,30 ਅਪ੍ਰੈਲ ਤੱਕ ਈ-ਕੇਵਾਈਸੀ ਕਰਨ ਦੇ ਹੁਕਮ
Punjab Goverenment

Punjab Goverenment:ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦਾ ਕਣਕ ਦਾ ਹਰੇਕ ਦਾਣਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਿਆ ਜਾਣਾ ਯਕੀਨੀ ਬਣਾਇਆ ਜਾ ਸਕੇ ।

ਸ਼ੁੱਕਰਵਾਰ ਨੂੰ ਅਨਾਜ ਭਵਨ ਵਿਖੇ ਕਣਕ ਦੀ ਖਰੀਦ ਦੀ ਸਮੀਖਿਆ ਕਰਦੇ ਹੋਏ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਖਰੀਦ ਏਜੰਸੀਆਂ ਨੂੰ 1,864 ਨਿਯਮਿਤ ਖਰੀਦ ਕੇਂਦਰ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿਚ ਭਰਮਾਰ ਵਰਗੀ ਸਥਿਤੀ ਨਾਲ ਨਜਿੱਠਣ ਲਈ, ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ 520 ਵਾਧੂ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ।

ਸਾਰੀਆਂ ਖਰੀਦ ਏਜੰਸੀਆਂ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਟੋਰੇਜ ਸਪੇਸ, ਬਾਰਦਾਨੇ, ਸਟਾਕ ਆਰਟੀਕਲਜ਼ ਅਤੇ ਨਕਦ ਕ੍ਰੈਡਿਟ ਸੀਮਾ (ਸੀ.ਸੀ.ਐਲ.) ਲਈ ਵਿਆਪਕ ਪ੍ਰਬੰਧ ਕੀਤੇ ਹਨ। ਸੂਬੇ ਦੇ 11 ਜ਼ਿਲ੍ਹਿਆਂ ਵਿਚ ਹੁਣ ਤੱਕ ਕਣਕ ਦੀ ਆਮਦ ਹੋਈ ਹੈ ਅਤੇ ਕੁੱਲ 9,601.5 ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚੀ ਹੈ, ਜਿਸ ਵਿੱਚੋਂ 3,278.75 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਅਤੇ 927.5 ਮੀਟ੍ਰਿਕ ਟਨ ਨਿੱਜੀ ਵਪਾਰੀਆਂ ਦੁਆਰਾ ਖਰੀਦੀ ਗਈ ਹੈ। ਏਜੰਸੀਆਂ ਨੇ ਖਰੀਦੀ ਗਈ ਕਣਕ ਦੀ ਸਮੇਂ ਸਿਰ ਚੁਕਾਈ ਅਤੇ ਕਿਸਾਨਾਂ ਨੂੰ ਤੁਰੰਤ ਭੁਗਤਾਨ ਨੂੰ ਵੀ ਯਕੀਨੀ ਬਣਾਇਆ ਹੈ। ਮੰਤਰੀ ਨੇ ਸਾਰੇ ਫੀਲਡ ਅਧਿਕਾਰੀਆਂ ਨੂੰ 30 ਅਪ੍ਰੈਲ ਤੱਕ ਐਨਐਫਐਸਏ ਲਾਭਪਾਤਰੀਆਂ ਦਾ 100 ਫ਼ੀਸਦ ਈ-ਕੇਵਾਈਸੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਜਾਣ ਲਈ ਵੀ ਕਿਹਾ।

Read Latest News and Breaking News at Daily Post TV, Browse for more News

Ad
Ad

Punjab District News