Banner
Banner

ਸੋਮਵਾਰ ਨੂੰ ਬੰਦ ਰਹਿਣਗੇ ਸਰਕਾਰੀ ਤੇ ਪ੍ਰਾਈਵੇਟ ਸਕੂਲ, ਪੰਜਾਬ ਦੇ ਗਵਰਨਰ ਵੱਲੋਂ ਛੁੱਟੀ ਦਾ ਐਲਾਨ

Punjab School Holyday; ਸਕੂਲ ‘ਚ ਪੜ੍ਹ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਸੋਮਵਾਰ ਨੂੰ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਫ਼ੈਸਲੇ ਦੇ ਚੱਲਦੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। […]
Jaspreet Singh
By : Updated On: 17 Aug 2025 18:56:PM
ਸੋਮਵਾਰ ਨੂੰ ਬੰਦ ਰਹਿਣਗੇ ਸਰਕਾਰੀ ਤੇ ਪ੍ਰਾਈਵੇਟ ਸਕੂਲ, ਪੰਜਾਬ ਦੇ ਗਵਰਨਰ ਵੱਲੋਂ ਛੁੱਟੀ ਦਾ ਐਲਾਨ

Punjab School Holyday; ਸਕੂਲ ‘ਚ ਪੜ੍ਹ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਸੋਮਵਾਰ ਨੂੰ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਫ਼ੈਸਲੇ ਦੇ ਚੱਲਦੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। ਹਾਲਾਂਕਿ ਪ੍ਰਸ਼ਾਸਨ ਵੱਲੋਂ ਛੁੱਟੀ ਦੇ ਕਾਰਨ ਬਾਰੇ ਕੋਈ ਵਿਸਥਾਰਿਕ ਜਾਣਕਾਰੀ ਨਹੀਂ ਦਿੱਤੀ ਗਈ। ਦਰਅਸਲ ਬੀਤੇ ਦਿਨੀਂ ਦੇਸ਼ ਭਰ ਵਿਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ।

ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਪ੍ਰੋਗਰਾਮਾਂ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਸੀ। ਇਸੇ ਤਹਿਤ ਗਵਰਨਰ ਕਟਾਰੀਆ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਸਨ। ਗੁਲਾਬ ਚੰਦ ਕਟਾਰੀਆ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਵੀ ਲਹਿਰਾਇਆ ਸੀ। ਗਵਰਨਰ ਨੇ ਕਿਹਾ ਕਿ ਇਹ ਫ਼ੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਸਕੂਲਾਂ ਦੇ ਕੰਮਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad