Journalism Of Hope
BREAKING NEWS
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਰਿਸ਼ਵਤ ਮਾਮਲੇ ਦੀ FIR ਰੱਦ ਕਰਨ ਦੀ ਪਟੀਸ਼ਨ ਖਾਰਜ....ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ‘ਤੇ ਵਧਿਆ ਵਿਵਾਦ, ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਤੋਂ ਮੰਗੀ ਰਿਪੋਰਟ....ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਰਿਸ਼ਵਤ ਮਾਮਲੇ ਦੀ FIR ਰੱਦ ਕਰਨ ਦੀ ਪਟੀਸ਼ਨ ਖਾਰਜ......ਜੰਤਰ-ਮੰਤਰ ਪ੍ਰਦਰਸ਼ਨਕਾਰੀਆਂ ਦਾ ਕਿਸੇ ਅੱਤਵਾਦੀ ਮਾਡਿਊਲ ਨਾਲ ਨਹੀਂ ਸੀ ਕੋਈ ਸਬੰਧ- ਪੰਜਾਬ ਪੁਲਿਸ ਦਾ ਵੱਡਾ ਦਾਅਵਾ.......ਅਮਰੀਕਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਕਈ ਦਿਨਾਂ ਬਾਅਦ ਜੰਗਲ ’ਚੋਂ ਮਿਲੀ ਲਾਸ਼.......ਕੈਨੇਡਾ ’ਚ 1000 ਤੋਂ ਵੱਧ ਵਿਦਿਆਰਥੀਆਂ ਦਾ ਸੜਕਾਂ ‘ਤੇ ਪ੍ਰਦਰਸ਼ਨ, PGWP ਰੱਦ ਹੋਣ ’ਤੇ ਕਸੂਤੇ ਫਸੇ ਪੰਜਾਬੀ ਵਿਦਿਆਰਥੀ.....

DA ਦੀ ਮੰਗ ‘ਤੇ ਪ੍ਰਦਰਸ਼ਨ ਤੋਂ ਝੁਕੀ ਸਰਕਾਰ, ਮੁਲਾਜ਼ਮਾਂ ਨੂੰ ਮਿਲਿਆ CM ਨਾਲ ਗੱਲਬਾਤ ਦਾ ਸੱਦਾ

Punjab Employees Protest; ਪੰਜਾਬ ਵਿੱਚ ਬਕਾਇਆ ਡੀਏ (DA) ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ 27 ਅਗਸਤ ਨੂੰ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਸੈਕਟਰ-3 ਸਥਿਤ ਪੰਜਾਬ ਭਵਨ ਵਿੱਚ ਰੱਖੀ ਗਈ ਹੈ। ਮੀਟਿੰਗ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੱਧ ਤੋਂ ਵੱਧ 10 ਮੈਂਬਰ ਸ਼ਾਮਲ ਹੋ ਸਕਣਗੇ। […]
Jaspreet Singh
By : Published: 07 Aug 2026 20:58:PM
DA ਦੀ ਮੰਗ ‘ਤੇ ਪ੍ਰਦਰਸ਼ਨ ਤੋਂ ਝੁਕੀ ਸਰਕਾਰ, ਮੁਲਾਜ਼ਮਾਂ ਨੂੰ ਮਿਲਿਆ CM ਨਾਲ ਗੱਲਬਾਤ ਦਾ ਸੱਦਾ

Punjab Employees Protest; ਪੰਜਾਬ ਵਿੱਚ ਬਕਾਇਆ ਡੀਏ (DA) ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ 27 ਅਗਸਤ ਨੂੰ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਸੈਕਟਰ-3 ਸਥਿਤ ਪੰਜਾਬ ਭਵਨ ਵਿੱਚ ਰੱਖੀ ਗਈ ਹੈ। ਮੀਟਿੰਗ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੱਧ ਤੋਂ ਵੱਧ 10 ਮੈਂਬਰ ਸ਼ਾਮਲ ਹੋ ਸਕਣਗੇ।

ਇਸ਼ਤਿਹਾਰ

ਇਹ ਫੈਸਲਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਹੋਏ ਮੁਲਾਜ਼ਮਾਂ ਦੇ ਵੱਡੇ ਪ੍ਰਦਰਸ਼ਨ ਤੋਂ ਬਾਅਦ ਲਿਆ ਗਿਆ। ਸੈਂਕੜਿਆਂ ਦੀ ਗਿਣਤੀ ਵਿੱਚ ਸਰਕਾਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਵੱਲ ਕੂਚ ਕੀਤਾ ਸੀ ਅਤੇ ਉਹ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਤਿਆਰੀ ਵਿੱਚ ਸਨ।

ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ, ਚਲਾਈਆਂ ਪਾਣੀ ਦੀਆਂ ਬੁਛਾੜਾਂ

ਮੁਲਾਜ਼ਮਾਂ ਨੂੰ ਮੋਹਾਲੀ ਤੋਂ ਚੰਡੀਗੜ੍ਹ ਵਿੱਚ ਦਾਖਲ ਹੁੰਦੇ ਸਮੇਂ ਸੈਕਟਰ-39 ਨੇੜੇ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕਰਦੇ ਹੋਏ ਪਾਣੀ ਦੀਆਂ ਬੁਛਾੜਾਂ ਮਾਰੀਆਂ।

ਇਸ ਦੇ ਬਾਵਜੂਦ ਮੁਲਾਜ਼ਮ ਵਿਧਾਨ ਸਭਾ ਵੱਲ ਵਧਣ ਦੀ ਮੰਗ ‘ਤੇ ਅੜੇ ਰਹੇ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਧੱਕਾ-ਮੁੱਕੀ ਵੀ ਹੋਈ।

ਚੰਡੀਗੜ੍ਹ ‘ਚ ਲੱਗੇ ਜਾਮ, ਸਰਕਾਰੀ ਕੰਮ ਪ੍ਰਭਾਵਿਤ

ਮੁਲਾਜ਼ਮਾਂ ਦੇ ਪ੍ਰਦਰਸ਼ਨ ਕਾਰਨ ਚੰਡੀਗੜ੍ਹ ਦੇ ਕਈ ਸੈਕਟਰਾਂ ਵਿੱਚ ਟ੍ਰੈਫਿਕ ਜਾਮ ਦੀ ਸਥਿਤੀ ਬਣੀ ਰਹੀ। ਉੱਥੇ ਹੀ ਪੰਜਾਬ ਦੇ ਕਈ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਵੀ ਪ੍ਰਭਾਵਿਤ ਹੋਇਆ। ਅਧਿਆਪਕ ਜਥੇਬੰਦੀਆਂ ਨੇ ਇੱਕ ਦਿਨ ਪਹਿਲਾਂ ਹੀ ਵਿਦਿਆਰਥੀਆਂ ਨੂੰ ਸਕੂਲ ਨਾ ਆਉਣ ਦੀ ਜਾਣਕਾਰੀ ਦੇ ਦਿੱਤੀ ਸੀ।

CM ਦੇ OSD ਨੇ ਦਿੱਤਾ ਮੀਟਿੰਗ ਦਾ ਭਰੋਸਾ

ਪ੍ਰਦਰਸ਼ਨ ਤੇਜ਼ ਹੋਣ ਤੋਂ ਬਾਅਦ ਸ਼ਾਮ ਕਰੀਬ 4:30 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨਵਰਾਜ ਬਰਾੜ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ ਕਰਨ ਪਹੁੰਚੇ। ਉਨ੍ਹਾਂ ਨੇ ਮੁਲਾਜ਼ਮਾਂ ਨੂੰ 27 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।

ਇਸ ਤੋਂ ਬਾਅਦ ਮੁਲਾਜ਼ਮਾਂ ਨੇ ਆਪਣਾ ਪ੍ਰਦਰਸ਼ਨ ਖਤਮ ਕਰਕੇ ਵਾਪਸ ਜਾਣ ਦਾ ਐਲਾਨ ਕਰ ਦਿੱਤਾ।

DA ਮਿਲਣ ਨਾਲ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਫਾਇਦਾ

ਮੁਲਾਜ਼ਮਾਂ ਦੀ ਮੰਗ ਪੂਰੀ ਹੋਣ ‘ਤੇ ਪੰਜਾਬ ਦੇ ਕਰੀਬ 8 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋ ਸਕਦਾ ਹੈ। ਇਸ ਵਿੱਚ ਚਪੜਾਸੀ ਤੋਂ ਲੈ ਕੇ IAS ਅਤੇ IPS ਅਧਿਕਾਰੀ ਵੀ ਸ਼ਾਮਲ ਹਨ। ਅਨੁਮਾਨ ਮੁਤਾਬਕ ਤਨਖਾਹ ਵਿੱਚ ਔਸਤਨ ਕਰੀਬ 15 ਹਜ਼ਾਰ ਰੁਪਏ ਤੱਕ ਦਾ ਵਾਧਾ ਹੋ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News