Punjab School Closed: ਬੁੱਧਵਾਰ ਨੂੰ ਸਾਰੇ ਸਰਕਾਰੀ, ਅਰਧ ਸਰਕਾਰੀ ਦਫਤਰ ਅਤੇ ਸਕੂਲ ਬੰਦ ਰਹਿਣਗੇ। ਦੱਸਣਯੋਗ ਹੈ ਕਿ 20 ਅਗਸਤ ਦੀ ਛੁੱਟੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਲ 2025 ਦੀਆਂ ਛੁੱਟੀਆਂ ਦੇ ਕੈਲੰਡਰ ਵਿਚ ਸ਼ਾਮਲ ਨਹੀਂ ਸੀ, ਪਰ ਹੁਣ ਪੰਜਾਬ ‘ਚ ਇਕ ਹੋਰ ਲੋਕਲ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਬੁੱਧਵਾਰ, 20 ਅਗਸਤ ਨੂੰ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੰਗਰੂਰ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ/ਅਰਧ ਸਰਕਾਰੀ ਦਫਤਰ ਅਤੇ ਸਕੂਲ ਬੰਦ ਰਹਿਣਗੇ। ਦੱਸਣਯੋਗ ਹੈ ਕਿ 20 ਅਗਸਤ ਦੀ ਛੁੱਟੀ ਪੰਜਾਬ ਸਰਕਾਰ ਵੱਲੋਂ ਕੈਲੰਡਰ ਵਿਚ ਸ਼ਾਮਲ ਨਹੀਂ ਸੀ। ਹਾਲਾਂਕਿ, ਹੁਣ ਮਾਨ ਸਰਕਾਰ ਨੇ ਛੁੱਟੀ ਦਾ ਐਲਾਨ ਕਰਦੇ ਹੋਏ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਕਰਮਚਾਰੀ ਅਤੇ ਵਿਦਿਆਰਥੀ 20 ਅਗਸਤ ਦੀ ਛੁੱਟੀ ਦਾ ਲਾਭ ਉਠਾ ਸਕਣਗੇ।

ਡੀਸੀ ਸੰਗਰੂਰ ਨੇ ਪੱਤਰ ਜਾਰੀ ਕਰਦਿਆਂ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੱਤਰ ਵਿਚ ਕਿਹਾ ਗਿਆ ਹੈ ਕਿ ਜਿਹੜੇ ਸਕੂਲ ਕਾਲਜਾਂ ਵਿਚ ਬੋਰਡ ਜਾਂ ਯੂਨੀਵਰਸਿਟੀਆਂ ਦੇ ਪੇਪਰ ਚੱਲ ਰਹੇ ਹਨ, ਉਨ੍ਹਾਂ ਉਤੇ ਇਹ ਹੁਕਮ ਲਾਗੂ ਨਹੀਂ ਹੋਣਗੇ।