Governor Punjab Visit: ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਆਪਣਾ ਦੌਰਾ ਸ਼ੁਰੂ ਕਰ ਦਿੱਤਾ ਹੈ। ਰਾਜਪਾਲ ਅੱਜ ਦੇਰ ਸ਼ਾਮ ਫਿਰੋਜ਼ਪੁਰ ਪਹੁੰਚੇ ਅਤੇ ਇਲਾਕੇ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।
ਦੌਰੇ ਵਿੱਚ ਇਹ ਖੇਤਰ ਸ਼ਾਮਲ ਹੋਣਗੇ
ਰਾਜਪਾਲ ਹੇਠ ਲਿਖੇ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ:
- 2 ਸਤੰਬਰ: ਫਿਰੋਜ਼ਪੁਰ ਅਤੇ ਤਰਨਤਾਰਨ
- 3 ਸਤੰਬਰ: ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ
- 4 ਸਤੰਬਰ: ਹੁਸ਼ਿਆਰਪੁਰ ਅਤੇ ਸ੍ਰੀ ਆਨੰਦਪੁਰ ਸਾਹਿਬ
ਰਾਹਤ ਕਾਰਜਾਂ ਦੀ ਨਿਗਰਾਨੀ, ਲੋਕਾਂ ਨੂੰ ਮਿਲਣਾ
- ਰਾਜਪਾਲ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਗੇ
- ਖੇਤਰ ਵਿੱਚ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਪੂਰੀ ਨਿਗਰਾਨੀ ਕੀਤੀ ਜਾਵੇਗੀ
- ਸਥਾਨਕ ਪ੍ਰਸ਼ਾਸਨ ਨੂੰ ਲੋੜੀਂਦੇ ਸਰੋਤ ਅਤੇ ਸਹਾਇਤਾ ਪ੍ਰਦਾਨ ਕਰਨਾ ਵੀ ਸੰਭਵ ਹੈ
ਕੇਂਦਰ ਵੀ ਨਿਗਰਾਨੀ ‘ਚ, ਗ੍ਰਹਿ ਮੰਤਰੀ ਨੇ ਕੀਤੀ CM ਤੇ ਰਾਜਪਾਲ ਨਾਲ ਗੱਲਬਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਵੇਰੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੜ੍ਹ ਦੀ ਸਥਿਤੀ ਬਾਰੇ ਟੈਲੀਫੋਨ ਰਾਹੀਂ ਗੱਲਬਾਤ ਕੀਤੀ। ਕੇਂਦਰ ਵੱਲੋਂ ਹੜ੍ਹ ਪੀੜਤ ਪੰਜਾਬ ਨੂੰ ਪੂਰੀ ਸਹਿਯੋਗ ਦੇਣ ਦੀ ਭਰੋਸਾ ਦਿਵਾਈ ਗਈ ਹੈ।