ਫ਼ਿਰੋਜ਼ਪੁਰ- ਹੜ੍ਹਾਂ ਦੀ ਮਾਰ ਝੱਲ ਰਹੇ ਫਿਰੋਜ਼ਪੁਰ ਦੇ ਆਪਣੇ ਦੌਰੇ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ ਮੌਜੂਦਾ ਹੜ੍ਹ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਰਾਹਤ ਕਾਰਜਾਂ ਦੀ ਗਤੀ, ਪ੍ਰਭਾਵਿਤ ਪਰਿਵਾਰਾਂ ਲਈ ਮੁੜ ਵਸੇਬੇ ਦੇ ਲਈ ਕੀਤੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਮੇਂ ਸਿਰ ਸਹਾਇਤਾ ਅਤੇ ਪ੍ਰਭਾਵਸ਼ਾਲੀ ਤਾਲਮੇਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੋਗਾ ’ਚ ਮੀਂਹ ਕਾਰਨ ਕਿਸਾਨ ਦਾ ਢਹਿ ਗਿਆ 100 ਸਾਲ ਪੁਰਾਣਾ ਘਰ
ਪਿੰਡ ਘਲਕਾਲਾ ਵਿੱਚ ਕਿਸਾਨ ਆਗੂ ਗੁਲਜ਼ਾਰ ਸਿੰਘ ਦਾ ਪੂਰਾ ਘਰ ਮੀਂਹ ਕਾਰਨ ਢਹਿ ਗਿਆ ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਜਿੱਥੇ ਪਿੰਡ ਹੜ੍ਹਾਂ ਵਿੱਚ ਡੁੱਬੇ ਹੋਏ ਹਨ, ਉੱਥੇ ਘਰਾਂ ਦੀਆਂ ਛੱਤਾਂ ਵੀ ਡਿੱਗ ਰਹੀਆਂ ਹਨ। ਜੇਕਰ ਮੋਗਾ ਦੀ ਗੱਲ ਕਰੀਏ ਤਾਂ ਜਿੱਥੇ ਪਹਿਲਾਂ ਦੋ ਵੱਡੇ ਗੇਟਾਂ ਦੀਆਂ ਛੱਤਾਂ ਡਿੱਗੀਆਂ, ਉੱਥੇ ਹੀ ਪਿੰਡ ਘਲਕਾਲਾ...