Journalism Of Hope
BREAKING NEWS
ਪੰਜਾਬ ਕੈਬਨਿਟ ਵੱਲੋਂ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ......ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, ਇੱਕ ਸ਼ੱਕੀ ਮਰੀਜ਼ ਦੀ ਮੌਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ....ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ.....

ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤ ਆਵੇਗਾ 104 ਪਾਕਿਸਤਾਨੀ ਹਿੰਦੂ-ਸਿੱਖ ਸ਼ਰਧਾਲੂਆਂ ਦਾ ਜਥਾ

Group of 104 Pakistani Hindu-Sikh pilgrims to come to India: ਅੰਮ੍ਰਿਤਸਰ: ਮਈ 2025 ਵਿੱਚ ਹੋਏ ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਪਾਕਿਸਤਾਨੀ ਹਿੰਦੂ-ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਆ ਰਿਹਾ ਹੈ। ਪਾਕਿਸਤਾਨ ਸਰਕਾਰ ਵੱਲੋਂ 104 ਹਿੰਦੂ-ਸਿੱਖ ਸ਼ਰਧਾਲੂਆਂ ਨੂੰ 30 ਦਿਨ ਦਾ ਵੀਜ਼ਾ ਜਾਰੀ ਕੀਤਾ ਗਿਆ ਹੈ। ਇਹ ਜਥਾ 11 ਸਤੰਬਰ ਨੂੰ ਦੁਬਈ ਦੇ ਰਸਤੇ ਨਵੀਂ ਦਿੱਲੀ […]
Ranjit Singh
By : Published: 06 Sep 2026 16:44:PM
ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤ ਆਵੇਗਾ 104 ਪਾਕਿਸਤਾਨੀ ਹਿੰਦੂ-ਸਿੱਖ ਸ਼ਰਧਾਲੂਆਂ ਦਾ ਜਥਾ
  • 11 ਸਤੰਬਰ ਨੂੰ ਦੁਬਈ ਰਾਹੀਂ ਦਿੱਲੀ ਪਹੁੰਚੇਗਾ ਜਥਾ, 30 ਦਿਨ ਦਾ ਵੀਜ਼ਾ ਜਾਰੀ

Group of 104 Pakistani Hindu-Sikh pilgrims to come to India: ਅੰਮ੍ਰਿਤਸਰ: ਮਈ 2025 ਵਿੱਚ ਹੋਏ ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਪਾਕਿਸਤਾਨੀ ਹਿੰਦੂ-ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਆ ਰਿਹਾ ਹੈ। ਪਾਕਿਸਤਾਨ ਸਰਕਾਰ ਵੱਲੋਂ 104 ਹਿੰਦੂ-ਸਿੱਖ ਸ਼ਰਧਾਲੂਆਂ ਨੂੰ 30 ਦਿਨ ਦਾ ਵੀਜ਼ਾ ਜਾਰੀ ਕੀਤਾ ਗਿਆ ਹੈ। ਇਹ ਜਥਾ 11 ਸਤੰਬਰ ਨੂੰ ਦੁਬਈ ਦੇ ਰਸਤੇ ਨਵੀਂ ਦਿੱਲੀ ਪਹੁੰਚੇਗਾ। ਜਥਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ’ਤੇ ਭਾਰਤ ਪਹੁੰਚੇਗਾ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਬਤ ਸਿੰਘ ਦੀ ਅਗਵਾਈ ਹੇਠ ਆ ਰਿਹਾ ਇਹ ਜਥਾ ਦਿੱਲੀ ਤੋਂ ਬਾਅਦ ਰਿਸ਼ੀਕੇਸ਼ ਅਤੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰੇਗਾ। ਯਾਤਰਾ ਦੇ 23ਵੇਂ ਦਿਨ ਜਥਾ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇਗਾ। ਅੰਮ੍ਰਿਤਸਰ ਵਿੱਚ ਜਥਾ ਕਰੀਬ ਇੱਕ ਹਫ਼ਤਾ ਠਹਿਰੇਗਾ ਅਤੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਾਕਿਸਤਾਨ ਪਰਤੇਗਾ।

ਇਸ਼ਤਿਹਾਰ

ਅਟਾਰੀ-ਵਾਘਾ ਰਸਤਾ ਖੋਲ੍ਹਣ ਦੀ ਮੰਗ
ਸਾਬਕਾ ਸੰਸਦ ਮੈਂਬਰ ਅਤੇ ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਅਟਾਰੀ-ਵਾਘਾ ਸੜਕ ਮਾਰਗ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਜਥਿਆਂ ਦੇ ਨਾਲ-ਨਾਲ ਆਮ ਨਾਗਰਿਕਾਂ ਦੀ ਆਵਾਜਾਈ ਵੀ ਬਹਾਲ ਕੀਤੀ ਜਾਣੀ ਚਾਹੀਦੀ ਹੈ। ਤਰਲੋਚਨ ਸਿੰਘ ਮੁਤਾਬਕ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗਤੀਵਿਧੀਆਂ ਨੂੰ ਮੁੜ ਸ਼ੁਰੂ ਕਰਨ ਲਈ ਅਟਾਰੀ-ਵਾਘਾ ਰਸਤਾ ਖੋਲ੍ਹਣਾ ਜ਼ਰੂਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News