Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ

GST department raids Amritsar’s famous ‘Kale Kulcha Wale’: ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ਦੀ ਦੁਕਾਨ ’ਤੇ GST ਵਿਭਾਗ ਵੱਲੋਂ ਅਚਨਚੇਤ ਜਾਂਚ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਸ਼ੁਰੂ ਹੋਈ ਇਹ ਕਾਰਵਾਈ ਕਰੀਬ ਦੋ ਘੰਟੇ ਚੱਲੀ। ਇਸ ਦੌਰਾਨ GST ਅਧਿਕਾਰੀਆਂ ਨੇ ਦੁਕਾਨ ਦਾ ਰਿਕਾਰਡ ਬਾਰੀਕੀ ਨਾਲ […]
By : Updated On: 01 Sep 2026 07:57:AM
ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ
  • ਕਰੀਬ ਦੋ ਘੰਟੇ ਚੱਲੀ ਕਾਰਵਾਈ, ਅਧਿਕਾਰੀਆਂ ਨੇ ਦੁਕਾਨ ਦਾ ਪੂਰਾ ਰਿਕਾਰਡ ਖੰਗਾਲਿਆ

GST department raids Amritsar’s famous ‘Kale Kulcha Wale’: ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ਦੀ ਦੁਕਾਨ ’ਤੇ GST ਵਿਭਾਗ ਵੱਲੋਂ ਅਚਨਚੇਤ ਜਾਂਚ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਸ਼ੁਰੂ ਹੋਈ ਇਹ ਕਾਰਵਾਈ ਕਰੀਬ ਦੋ ਘੰਟੇ ਚੱਲੀ। ਇਸ ਦੌਰਾਨ GST ਅਧਿਕਾਰੀਆਂ ਨੇ ਦੁਕਾਨ ਦਾ ਰਿਕਾਰਡ ਬਾਰੀਕੀ ਨਾਲ ਚੈੱਕ ਕੀਤਾ ਅਤੇ ਕੁਝ ਰਿਕਾਰਡ ਆਪਣੇ ਨਾਲ ਲੈ ਗਏ। ਜਾਣਕਾਰੀ ਮੁਤਾਬਕ ਦੁਕਾਨ ਵੱਲੋਂ ਆਮਦਨ ਦੇ ਮੁਕਾਬਲੇ ਘੱਟ ਰਿਟਰਨ ਫਾਈਲ ਕਰਨ ਦੇ ਸ਼ੱਕ ਕਾਰਨ GST ਵਿਭਾਗ ਵੱਲੋਂ ਇਹ ਕਾਰਵਾਈ ਕੀਤੇ ਜਾਣ ਦੀ ਚਰਚਾ ਹੈ। ਹਾਲਾਂਕਿ ਅਧਿਕਾਰੀਆਂ ਨੇ ਇਸ ਬਾਰੇ ਕੋਈ ਅੰਤਿਮ ਕਾਰਨ ਨਹੀਂ ਦੱਸਿਆ।

ਇਸ਼ਤਿਹਾਰ

ਦੁਕਾਨਦਾਰ ਨੇ ਕਿਹਾ- GST ਨੰਬਰ ਮੌਜੂਦ ਹੈ
ਦੁਕਾਨਦਾਰ ਨੇ ਦੱਸਿਆ ਕਿ GST ਵਿਭਾਗ ਦੇ ਅਧਿਕਾਰੀ ਦੁਕਾਨ ’ਤੇ ਪਹੁੰਚੇ ਅਤੇ ਰਿਕਾਰਡ ਦੀ ਜਾਂਚ ਕੀਤੀ। ਉਸ ਨੇ ਕਿਹਾ ਕਿ ਅਧਿਕਾਰੀਆਂ ਨੂੰ ਸ਼ੱਕ ਸੀ ਕਿ ਉਨ੍ਹਾਂ ਕੋਲ GST ਨੰਬਰ ਨਹੀਂ ਹੈ, ਪਰ ਮੌਕੇ ’ਤੇ ਉਨ੍ਹਾਂ ਵੱਲੋਂ ਆਪਣਾ GST ਨੰਬਰ ਦਿਖਾ ਦਿੱਤਾ ਗਿਆ। ਦੁਕਾਨਦਾਰ ਮੁਤਾਬਕ ਇਸ ਤੋਂ ਇਲਾਵਾ ਫਿਲਹਾਲ ਕੋਈ ਹੋਰ ਸਮੱਸਿਆ ਨਹੀਂ ਹੈ।

ਅਧਿਕਾਰੀਆਂ ਨੇ ਕਿਹਾ- ਜਾਂਚ ਤੋਂ ਬਾਅਦ ਹੀ ਹੋਵੇਗੀ ਸਥਿਤੀ ਸਪੱਸ਼ਟ
ਮੌਕੇ ’ਤੇ ਪਹੁੰਚੇ GST ਅਧਿਕਾਰੀਆਂ ਨੇ ਕਿਹਾ ਕਿ ਉਹ ਸਿਰਫ਼ ਦੁਕਾਨ ਦਾ ਰਿਕਾਰਡ ਚੈੱਕ ਕਰਨ ਲਈ ਆਏ ਸਨ। ਜਾਂਚ ਦੌਰਾਨ ਰਿਕਾਰਡ ਆਪਣੇ ਨਾਲ ਲੈ ਕੇ ਜਾਣ ਦੀ ਗੱਲ ਵੀ ਅਧਿਕਾਰੀਆਂ ਨੇ ਮੰਨੀ। ਅਧਿਕਾਰੀਆਂ ਨੇ ਕਿਹਾ ਕਿ ਮਾਮਲਾ ਜਾਂਚ ਦਾ ਵਿਸ਼ਾ ਹੈ ਅਤੇ ਪੂਰੀ ਪੜਤਾਲ ਤੋਂ ਬਿਨਾਂ ਇਸ ਬਾਰੇ ਕੋਈ ਟਿੱਪਣੀ ਕਰਨਾ ਠੀਕ ਨਹੀਂ ਹੋਵੇਗਾ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਸਲ ਸਥਿਤੀ ਸਪੱਸ਼ਟ ਹੋ ਸਕੇਗੀ।

Read Latest News and Breaking News at Daily Post TV, Browse for more News

Ad
Ad

Punjab District News