Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ

Gunfire at roadside eatery; 22-year-old youth killed: ਮੋਗਾ: ਜ਼ਿਲ੍ਹੇ ਦੇ ਪਿੰਡ ਜਲਾਲਾਬਾਦ ਨੇੜੇ ਸਥਿਤ ਕਰਨ ਢਾਬੇ ’ਤੇ ਢਾਬੇ ਦੇ ਮਾਲਕ ਦੇ ਰਿਸ਼ਤੇਦਾਰ ਕੋਲੋਂ ਰਿਵਾਲਵਰ ਦੇਖਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਢਾਬੇ ’ਤੇ ਕੰਮ ਕਰਦਾ ਸੀ। ਮੁੱਢਲੀ ਜਾਂਚ ਮੁਤਾਬਕ, ਗੋਲੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ

Gunfire at roadside eatery; 22-year-old youth killed: ਮੋਗਾ: ਜ਼ਿਲ੍ਹੇ ਦੇ ਪਿੰਡ ਜਲਾਲਾਬਾਦ ਨੇੜੇ ਸਥਿਤ ਕਰਨ ਢਾਬੇ ’ਤੇ ਢਾਬੇ ਦੇ ਮਾਲਕ ਦੇ ਰਿਸ਼ਤੇਦਾਰ ਕੋਲੋਂ ਰਿਵਾਲਵਰ ਦੇਖਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਢਾਬੇ ’ਤੇ ਕੰਮ ਕਰਦਾ ਸੀ। ਮੁੱਢਲੀ ਜਾਂਚ ਮੁਤਾਬਕ, ਗੋਲੀ ਢਾਬਾ ਮਾਲਕ ਦੇ ਰਿਸ਼ਤੇਦਾਰ ਵਿਕਰਮ ਸਿੰਘ ਤੋਂ ਅਚਾਨਕ ਚੱਲੀ, ਜੋ ਸੰਦੀਪ ਦੀ ਛਾਤੀ ਵਿੱਚ ਲੱਗੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਹਸਪਤਾਲ ਲਿਜਾਂਦੇ ਸਮੇਂ ਰਸਤੇ ’ਚ ਹੋਈ ਮੌਤ
ਡੀਐੱਸਪੀ ਧਰਮਕੋਟ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕਰਨ ਢਾਬੇ ’ਤੇ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਮੁੱਢਲੀ ਜਾਂਚ ਅਨੁਸਾਰ, ਵਿਕਰਮ ਸਿੰਘ ਅਤੇ ਸੰਦੀਪ ਸਿੰਘ ਰਿਵਾਲਵਰ ਦੇਖ ਰਹੇ ਸਨ। ਇਸੇ ਦੌਰਾਨ ਅਚਾਨਕ ਗੋਲੀ ਚੱਲ ਗਈ ਅਤੇ ਸੰਦੀਪ ਦੀ ਛਾਤੀ ਵਿੱਚ ਲੱਗ ਗਈ। ਜ਼ਖ਼ਮੀ ਸੰਦੀਪ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਡੀਐੱਸਪੀ ਮੁਤਾਬਕ, ਮ੍ਰਿਤਕ ਅਤੇ ਗੋਲੀ ਚਲਾਉਣ ਵਾਲਾ ਵਿਕਰਮ ਸਿੰਘ ਦੋਵੇਂ ਪਿੰਡ ਜਲਾਲਾਬਾਦ ਪੂਰਬੀ ਦੇ ਰਹਿਣ ਵਾਲੇ ਹਨ।

ਮਾਪਿਆਂ ਦਾ ਇਕਲੌਤਾ ਪੁੱਤ ਸੀ ਸੰਦੀਪ
ਸੰਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਉਸ ਦੀਆਂ ਦੋ ਵੱਡੀਆਂ ਭੈਣਾਂ ਹਨ। ਉਸ ਦੇ ਮਾਪੇ ਦਿਹਾੜੀ-ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। ਨੌਜਵਾਨ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਵਿਕਰਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News