Khanna News: ਜ਼ਖਮੀ ਨਿਖਿਲ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।
Gangwar in Khanna: ਖੰਨਾ ‘ਚ ਦੇਰ ਰਾਤ ਦੋ ਗੁੱਟਾਂ ਵਿਚਕਾਰ ਗੈਂਗਵਾਰ ਤੋਂ ਬਾਅਦ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਦੱਸ ਦਈਏ ਕਿ ਇਹ ਵਾਰਦਾਤ ਗ੍ਰੀਨਲੈਂਡ ਹੋਟਲ ਨੇੜੇ ਵਾਪਰੀ, ਜਿਸ ‘ਚ ਸਰਹਿੰਦ ਦਾ ਨਿਖਿਲ ਜ਼ਖਮੀ ਹੋ ਗਿਆ। ਜ਼ਖਮੀ ਨਿਖਿਲ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।
ਲੋਕਾਂ ਮੁਤਾਬਕ ਦੋਵਾਂ ਧਿਰਾਂ ਵਿਚਕਾਰ ਬਹਿਸ ਹੋਈ ਅਤੇ ਫਿਰ ਅਚਾਨਕ ਇੱਕ ਗੁੱਟ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਿਟੀ ਥਾਣਾ-2 ਦੇ ਐਸਐਚਓ ਤਰਵਿੰਦਰ ਬੇਦੀ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜ਼ਖਮੀਆਂ ਦਾ ਇਲਾਜ ਕਰਨ ਵਾਲੇ ਸਿਵਲ ਹਸਪਤਾਲ ਦੇ ਡਾਕਟਰ ਆਕਾਸ਼ ਗੋਇਲ ਨੇ ਦੱਸਿਆ ਕਿ ਇੱਕ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਲਿਆਂਦਾ ਗਿਆ ਸੀ। ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।