Firing in Jandiala Guru, Amritsar: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਨਗਰ ਕੌਂਸਲ ਦੇ ਵਾਰਡ ਨੰਬਰ ਦੋ ਦੇ ਸ੍ਰੋਮਣੀ ਅਕਾਲੀ ਦਲ ਦੇ ਕੌਂਸਲਰ ਦਾ ਕਤਲ ਕਰ ਦਿੱਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ਕੌਂਸਲਰ ਹਰਜਿੰਦਰ ਸਿੰਘ ‘ਤੇ ਐਤਵਾਰ ਦੁਪਹਿਰ ਛੇਹਰਟਾ ਇਲਾਕੇ ਵਿੱਚ ਕੁਝ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ।
ਇਸ ਮੌਕੇ ਹਰਜਿੰਦਰ ਸਿੰਘ ਨੂੰ ਤਿੰਨ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋਇਆ। ਉੱਥੇ ਮੌਜੂਦ ਲੋਕਾਂ ਨੇ ਕਿਸੇ ਤਰ੍ਹਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ। ਜਾਣਕਾਰੀ ਅਨੁਸਾਰ, ਸ਼ੇਖੂਪੁਰਾ ਨਿਵਾਸੀ ਹਰਜਿੰਦਰ ਸਿੰਘ ਵਾਰਡ ਨੰ. 2 ਜੰਡਿਆਲਾ ਗੁਰੂ ਤੋਂ ਕੌਂਸਲਰ ਹੈ। ਐਤਵਾਰ ਦੁਪਹਿਰ ਨੂੰ ਉਹ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਛੇਹਰਟਾ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਉੱਥੇ ਕੁਝ ਨੌਜਵਾਨਾਂ ਨੇ ਉਸ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਬਦਮਾਸ਼ ਮੌਕੇ ਤੋਂ ਭੱਜ ਗਏ।
ਇਸ ਦੇ ਨਾਲ ਹੀ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਉਸ ਦੇ ਘਰ ‘ਤੇ ਚਲਾਈਆਂ ਗਈਆਂ ਸੀ ਅਤੇ ਕੌਂਸਲਰ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ। ਸਾਰਾ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।
ਉਧਰ ਛੇਹਰਟਾ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਵਿਨੋਦ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।