ਕਪੂਰਥਲਾ ‘ਚ ਤਾੜ-ਤਾੜ ਚੱਲੀਆਂ ਗੋਲੀਆਂ, ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, ਨਾਮੀ ਮੁਲਜ਼ਮ ਕੀਤਾ ਕਾਬੂ
Kapurthala Encounter; ਕਪੂਰਥਲਾ ‘ਚ ਪੁਲਿਸ ਤੇ ਨਾਮੀ ਗੈਂਗਸਟਰ ਵਿਚਾਲੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ‘ਚ ਗੈਂਗਸਟਰ ਬਲਵਿੰਦਰ ਸਿੰਘ ਪੈਰ ‘ਚ ਗੋਲੀ ਲੱਗਣ ਨਾਲ ਜਖਮੀ ਹੋ ਗਿਆ। ਦੱਸ ਦੇਈਏ ਕਿ ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਮੁਲਜ਼ਮ ਪੁਲਿਸ ‘ਤੇ ਹਮਲਾ ਸ਼ੁਰੂ ਕਰਨ ਦੀ ਕੋਸ਼ਿਸ ਕਰਦਾ ਹੈ ਤੇ ਜਵਾਬੀ ਕਾਰਵਾਈ ‘ਚ ਪੁਲਿਸ ਆਰੋਪੀ ‘ਤੇ […]
By :
Jaspreet Singh
Updated On: 12 Aug 2025 11:05:AM
Kapurthala Encounter; ਕਪੂਰਥਲਾ ‘ਚ ਪੁਲਿਸ ਤੇ ਨਾਮੀ ਗੈਂਗਸਟਰ ਵਿਚਾਲੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ‘ਚ ਗੈਂਗਸਟਰ ਬਲਵਿੰਦਰ ਸਿੰਘ ਪੈਰ ‘ਚ ਗੋਲੀ ਲੱਗਣ ਨਾਲ ਜਖਮੀ ਹੋ ਗਿਆ। ਦੱਸ ਦੇਈਏ ਕਿ ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਮੁਲਜ਼ਮ ਪੁਲਿਸ ‘ਤੇ ਹਮਲਾ ਸ਼ੁਰੂ ਕਰਨ ਦੀ ਕੋਸ਼ਿਸ ਕਰਦਾ ਹੈ ਤੇ ਜਵਾਬੀ ਕਾਰਵਾਈ ‘ਚ ਪੁਲਿਸ ਆਰੋਪੀ ‘ਤੇ ਗੋਲੀਆਂ ਚਲਾ ਦਿੰਦੀ ਹੈ, ਜਿਸ ‘ਚ ਗੈਂਗਸਟਰ ਬਲਵਿੰਦਰ ਪੈਰ ‘ਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਹਸਪਤਾਲ ‘ਚ ਦਾਖ਼ਿਲ ਕਰਵਾਇਆ ਗਿਆ।
ਜਾਣਕਾਰੀ ਮੁਤਾਬਿਕ ਮੁਲਜ਼ਮ ਕਤਲ ਤੇ ਪੁਲਿਸ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਫਰਾਰ ਸੀ, ਜੋ ਹੁਣ ਪੁਲਿਸ ਦੀ ਹਿਰਾਸਤ ਵਿਚ ਹੈ।