Kapurthala Encounter; ਕਪੂਰਥਲਾ ‘ਚ ਪੁਲਿਸ ਤੇ ਨਾਮੀ ਗੈਂਗਸਟਰ ਵਿਚਾਲੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ‘ਚ ਗੈਂਗਸਟਰ ਬਲਵਿੰਦਰ ਸਿੰਘ ਪੈਰ ‘ਚ ਗੋਲੀ ਲੱਗਣ ਨਾਲ ਜਖਮੀ ਹੋ ਗਿਆ। ਦੱਸ ਦੇਈਏ ਕਿ ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਮੁਲਜ਼ਮ ਪੁਲਿਸ ‘ਤੇ ਹਮਲਾ ਸ਼ੁਰੂ ਕਰਨ ਦੀ ਕੋਸ਼ਿਸ ਕਰਦਾ ਹੈ ਤੇ ਜਵਾਬੀ ਕਾਰਵਾਈ ‘ਚ ਪੁਲਿਸ ਆਰੋਪੀ ‘ਤੇ ਗੋਲੀਆਂ ਚਲਾ ਦਿੰਦੀ ਹੈ, ਜਿਸ ‘ਚ ਗੈਂਗਸਟਰ ਬਲਵਿੰਦਰ ਪੈਰ ‘ਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਹਸਪਤਾਲ ‘ਚ ਦਾਖ਼ਿਲ ਕਰਵਾਇਆ ਗਿਆ।
ਜਾਣਕਾਰੀ ਮੁਤਾਬਿਕ ਮੁਲਜ਼ਮ ਕਤਲ ਤੇ ਪੁਲਿਸ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਫਰਾਰ ਸੀ, ਜੋ ਹੁਣ ਪੁਲਿਸ ਦੀ ਹਿਰਾਸਤ ਵਿਚ ਹੈ।

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ
ਚੰਡੀਗੜ੍ਹ: ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਅਸ਼ਵਨੀ ਸ਼ਰਮਾ...