Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਮੂਸੇਵਾਲਾ ਦੇ ਘਰ ਪਹੁੰਚੇ ਗੁਰਦਾਸ ਮਾਨ ਛੋਟੇ ਸ਼ੁਭਦੀਪ ਨੂੰ ਦੇਖ, ਕਿਹਾ- ‘ਇਹ ਤਾਂ ਹੂ-ਬ-ਹੂ ਸਿੱਧੂ ਵਰਗਾ ਹੈ’

Mansa News: ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਹਾਲ ਹੀ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਗੁਰਦਾਸ ਮਾਨ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮੁਲਾਕਾਤ ਕੀਤੀ। ਛੋਟੇ ਭਰਾ ਨੂੰ ਦੇਖ ਕੇ ਆਈ ਸਿੱਧੂ ਦੀ ਯਾਦਇਸ ਮੁਲਾਕਾਤ ਦੀ ਇਕ ਵੀਡੀਓ ਸੋਸ਼ਲ […]
Nishant Malyan
By : Updated On: 15 Mar 2026 14:03:PM
ਮੂਸੇਵਾਲਾ ਦੇ ਘਰ ਪਹੁੰਚੇ ਗੁਰਦਾਸ ਮਾਨ ਛੋਟੇ ਸ਼ੁਭਦੀਪ ਨੂੰ ਦੇਖ, ਕਿਹਾ- ‘ਇਹ ਤਾਂ ਹੂ-ਬ-ਹੂ ਸਿੱਧੂ ਵਰਗਾ ਹੈ’

Mansa News: ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਹਾਲ ਹੀ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਗੁਰਦਾਸ ਮਾਨ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮੁਲਾਕਾਤ ਕੀਤੀ।

ਇਸ਼ਤਿਹਾਰ

ਛੋਟੇ ਭਰਾ ਨੂੰ ਦੇਖ ਕੇ ਆਈ ਸਿੱਧੂ ਦੀ ਯਾਦ
ਇਸ ਮੁਲਾਕਾਤ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਗੁਰਦਾਸ ਮਾਨ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਸਿੰਘ ਸਿੱਧੂ ਨੂੰ ਵੇਖ ਕੇ ਉਸ ਦੇ ਪੈਰੀਂ ਹੱਥ ਲਾਉਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਬੱਚੇ ਦੀ ਤੁਲਨਾ ਸਿੱਧੂ ਨਾਲ ਕਰਦਿਆਂ ਕਿਹਾ, “ਇਹ ਤਾਂ ਹੂ-ਬ-ਹੂ ਆਪਣੇ ਵੱਡੇ ਭਰਾ ਸਿੱਧੂ ਵਰਗਾ ਹੀ ਹੈ।”

ਇਸ ਮਗਰੋਂ ਗੁਰਦਾਸ ਮਾਨ ਨੇ ਘਰ ਦੇ ਅੰਦਰ ਲੱਗੀ ਸਿੱਧੂ ਮੂਸੇਵਾਲਾ ਦੀ ਵੱਡੀ ਤਸਵੀਰ ਅੱਗੇ ਹੱਥ ਜੋੜੇ ਅਤੇ ਸਤਿਕਾਰ ਭੇਟ ਕੀਤਾ। ਉਨ੍ਹਾਂ ਦੀ ਇਸ ਨਿਮਰਤਾ ਨੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News