Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਬਟਾਲਾ ਨੂੰ ਜ਼ਿਲਾ ਬਣਾਉਣ ਦੀ ਮੰਗ ਤੇ ਗੁਰਦਾਸਪੁਰ ਕਚਹਿਰੀ 10 ਦਿਨ ਤੋਂ ਠੱਪ, ਬਾਰ ਐਸੋਸੀਏਸ਼ਨ ਨੇ ਰੋਸ਼ ਮਾਰਚ ਕੀਤਾ

ਗੁਰਦਾਸਪੁਰ, 17 ਨਵੰਬਰ 2025: ਬਟਾਲਾ ਨੂੰ ਜ਼ਿਲਾ ਬਣਾਉਣ ਦੀ ਮੰਗ ਨੂੰ ਲੈ ਕੇ ਗੁਰਦਾਸਪੁਰ ਕਚਹਿਰੀ ਦਾ ਕੰਮ ਪਿਛਲੇ 10 ਦਿਨ ਤੋਂ ਠੱਪ ਹੈ। ਜ਼ਿਲਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਨੇ ਬਟਾਲਾ ਦੇ ਐਮਐਲਏ ਸ਼ਹਿਰੀ ਕਲਸੀ ਵੱਲੋਂ ਇਸ ਮੰਗ ਨੂੰ ਉਠਾਏ ਜਾਣ ਦੇ ਬਾਅਦ ਕਚਹਿਰੀ ਦੇ ਕੰਮ ਨੂੰ ਬਿਲਕੁਲ ਰੋਕ ਦਿੱਤਾ ਹੈ। ਇਸੇ ਦੌਰਾਨ ਅੱਜ ਬਾਰ ਐਸੋਸੀਏਸ਼ਨ ਵੱਲੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਗੁਰਦਾਸਪੁਰ, 17 ਨਵੰਬਰ 2025: ਬਟਾਲਾ ਨੂੰ ਜ਼ਿਲਾ ਬਣਾਉਣ ਦੀ ਮੰਗ ਨੂੰ ਲੈ ਕੇ ਗੁਰਦਾਸਪੁਰ ਕਚਹਿਰੀ ਦਾ ਕੰਮ ਪਿਛਲੇ 10 ਦਿਨ ਤੋਂ ਠੱਪ ਹੈ।

ਜ਼ਿਲਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਨੇ ਬਟਾਲਾ ਦੇ ਐਮਐਲਏ ਸ਼ਹਿਰੀ ਕਲਸੀ ਵੱਲੋਂ ਇਸ ਮੰਗ ਨੂੰ ਉਠਾਏ ਜਾਣ ਦੇ ਬਾਅਦ ਕਚਹਿਰੀ ਦੇ ਕੰਮ ਨੂੰ ਬਿਲਕੁਲ ਰੋਕ ਦਿੱਤਾ ਹੈ। ਇਸੇ ਦੌਰਾਨ ਅੱਜ ਬਾਰ ਐਸੋਸੀਏਸ਼ਨ ਵੱਲੋਂ ਇੱਕ ਰੋਸ਼ ਮਾਰਚ ਕੱਢਿਆ ਗਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਗਿਆ।

ਪੱਤਰ ਵਿੱਚ ਸਾਫ਼ ਸ਼ਬਦਾਂ ਵਿੱਚ ਦਰਸਾਇਆ ਗਿਆ ਕਿ ਜੇ ਬਟਾਲਾ ਨੂੰ ਜ਼ਿਲਾ ਬਣਾਇਆ ਗਿਆ, ਤਾਂ ਕਚਹਿਰੀ ਦਾ ਕੰਮ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਜਾਵੇਗਾ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਗੁਰਦਾਸਪੁਰ ਪਹਿਲਾਂ ਹੀ ਕਈ ਹਿੱਸਿਆਂ ਵਿੱਚ ਵੰਡਿਆ ਗਿਆ ਹੈ ਅਤੇ ਇਸ ਨੂੰ ਹੋਰ ਤੋੜਿਆ ਨਹੀਂ ਜਾਣਾ ਚਾਹੀਦਾ।

ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿਰਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੋਕਾਂ ਦੀ ਮੰਗ ਪੇਸ਼ ਕੀਤੀ ਗਈ ਸੀ। ਮੰਤਰੀ ਨੇ ਇਸ ਬਾਰੇ ਕਿਹਾ ਕਿ ਬਟਾਲਾ ਨੂੰ ਜ਼ਿਲਾ ਬਣਾਉਣ ਦਾ ਵਿਚਾਰ ਕੀਤਾ ਜਾਵੇਗਾ, ਪਰ ਇਹ ਪੱਕਾ ਫੈਸਲਾ ਨਹੀਂ ਹੈ।

Read Latest News and Breaking News at Daily Post TV, Browse for more News

Ad
Ad

Punjab District News