Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ

Latest News: ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਨੂੰ ਇੱਕ ਮਹੱਤਵਪੂਰਨ ਚਿੱਠੀ ਲਿਖ ਕੇ ਪੰਜਾਬ ਦੀ ਕਾਨੂੰਨ-ਵ੍ਯਵਸਥਾ ਅਤੇ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਚੁਣੌਤੀਆਂ ਬਾਰੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ISI ਦੀ ਲਗਾਤਾਰ ਸਰਗਰਮੀ ਦਾ ਜ਼ਿਕਰ ਰੰਧਾਵਾ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਲਗਾਤਾਰ […]
By : Updated On: 30 Nov 2025 15:33:PM

Latest News: ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਨੂੰ ਇੱਕ ਮਹੱਤਵਪੂਰਨ ਚਿੱਠੀ ਲਿਖ ਕੇ ਪੰਜਾਬ ਦੀ ਕਾਨੂੰਨ-ਵ੍ਯਵਸਥਾ ਅਤੇ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਚੁਣੌਤੀਆਂ ਬਾਰੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ।

ਇਸ਼ਤਿਹਾਰ

ISI ਦੀ ਲਗਾਤਾਰ ਸਰਗਰਮੀ ਦਾ ਜ਼ਿਕਰ

ਰੰਧਾਵਾ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਲਗਾਤਾਰ ਪੰਜਾਬ ਵਿੱਚ ਆਪਣੀ ਗਤੀਵਿਧੀਆਂ ਚਲਾ ਰਹੀ ਹੈ ਅਤੇ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਖਤਰਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸਨੂੰ ਨਜ਼ਰਅੰਦਾਜ਼ ਕਰਨਾ ਘਾਤਕ ਹੋ ਸਕਦਾ ਹੈ।

ਪੰਜਾਬ ਵਿੱਚ ਵੱਧ ਰਹੀਆਂ ਟਾਰਗੇਟ ਕਿਲਿੰਗਜ਼ ‘ਤੇ ਸਵਾਲ

ਉਨ੍ਹਾਂ ਨੇ ਚਿੱਠੀ ਵਿੱਚ ਦਰਸਾਇਆ ਕਿ ਕਈ ਦਿਨਾਂ ਤੋਂ ਟਾਰਗੇਟ ਕਿਲਿੰਗਜ਼ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਰੰਧਾਵਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਬੇਹੱਦ ਲਾਪਰਵਾਹ ਹੈ ਅਤੇ ‘ਕੁੰਭਕਰਨੀ ਨੀਂਦ’ ਸੋ ਰਹੀ ਹੈ, ਜਿਸ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਰਹੇ ਹਨ।

ਰਾਅ, ਆਈਬੀ ਅਤੇ ਕੇਂਦਰੀ ਏਜੰਸੀਆਂ ਨਾਲ ਤੁਰੰਤ ਮੀਟਿੰਗ ਦੀ ਮੰਗ

ਸੰਸਦ ਮੈਂਬਰ ਰੰਧਾਵਾ ਨੇ ਮੰਗ ਕੀਤੀ ਹੈ ਕਿ ਵੱਧ ਰਹੇ ਸੁਰੱਖਿਆ ਸੰਬੰਧੀ ਖਤਰਿਆਂ ਨੂੰ ਦੇਖਦਿਆਂ ਰਾਅ, ਆਈਬੀ, ਕੇਂਦਰੀ ਖੁਫੀਆ ਏਜੰਸੀਆਂ ਅਤੇ ਪੰਜਾਬ ਪੁਲਿਸ ਦੀ ਤੁਰੰਤ ਸਾਂਝੀ ਮੀਟਿੰਗ ਬੁਲਾਈ ਜਾਵੇ, ਤਾਂ ਜੋ ਹਾਲਾਤਾਂ ਨੂੰ ਕੰਟਰੋਲ ਕਰਨ ਲਈ ਮਜ਼ਬੂਤ ਰਣਨੀਤੀ ਤਿਆਰ ਕੀਤੀ ਜਾ ਸਕੇ।

ਪੰਜਾਬ ਦੀ ਸੁਰੱਖਿਆ ਨੂੰ ਸਭ ਤੋਂ ਪਹਿਲਾਂ ਰੱਖਣ ਦੀ ਅਪੀਲ

ਰੰਧਾਵਾ ਨੇ ਗ੍ਰਿਹ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਵਧ ਰਹੇ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਲਈ ਖ਼ਾਸ ਸੁਰੱਖਿਆ ਯੋਜਨਾ ਤਿਆਰ ਕੀਤੀ ਜਾਵੇ ਅਤੇ ਸਰਹੱਦੀ ਰਾਜ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਈ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News