Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਗੁਰਦਾਸਪੁਰ ਦੇ ਦੋ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Gurdaspur schools receive bomb threats: ਗੁਰਦਾਸਪੁਰ: ਆਜ਼ਾਦੀ ਦਿਵਸ ਤੋਂ ਪਹਿਲਾਂ ਗੁਰਦਾਸਪੁਰ ਦੇ ਦੋ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਧਮਕੀ ਭਰੀ ਈ-ਮੇਲ ਲਿਟਲ ਫਲਾਵਰ ਸਕੂਲ ਅਤੇ ਡੀਪੀਐਸ ਸਕੂਲ ਨੂੰ ਮਿਲੀ ਹੈ, ਜਿਸ ਤੋਂ ਬਾਅਦ ਦੋਵਾਂ ਸਕੂਲਾਂ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਦਾਸਪੁਰ ਦੇ ਦੋ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Gurdaspur schools receive bomb threats: ਗੁਰਦਾਸਪੁਰ: ਆਜ਼ਾਦੀ ਦਿਵਸ ਤੋਂ ਪਹਿਲਾਂ ਗੁਰਦਾਸਪੁਰ ਦੇ ਦੋ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਧਮਕੀ ਭਰੀ ਈ-ਮੇਲ ਲਿਟਲ ਫਲਾਵਰ ਸਕੂਲ ਅਤੇ ਡੀਪੀਐਸ ਸਕੂਲ ਨੂੰ ਮਿਲੀ ਹੈ, ਜਿਸ ਤੋਂ ਬਾਅਦ ਦੋਵਾਂ ਸਕੂਲਾਂ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਲਿਟਲ ਫਲਾਵਰ ਸਕੂਲ ਡਿਪਟੀ ਕਮਿਸ਼ਨਰ, ਆਰਮੀ ਏਰੀਆ ਅਤੇ ਐੱਸਐੱਸਪੀ ਦੀ ਰਿਹਾਇਸ਼ ਦੇ ਨੇੜੇ ਸਥਿਤ ਹੈ, ਜਦਕਿ ਡੀਪੀਐਸ ਸਕੂਲ ਵੀ ਸ਼ਹਿਰ ਦੇ ਪ੍ਰਮੁੱਖ ਸਕੂਲਾਂ ਵਿੱਚ ਸ਼ਾਮਲ ਹੈ।

ਐੱਸਐੱਸਪੀ ਗੁਰਦਾਸਪੁਰ ਨੇ ਦੱਸਿਆ ਕਿ ਦੋਵਾਂ ਸਕੂਲਾਂ ਨੂੰ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲਾਂ ਨੂੰ ਘੇਰ ਕੇ ਪੂਰੀ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਹੈ। ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਵੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਐੱਸਐੱਸਪੀ ਖੁਦ ਵੀ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਪੁਲਿਸ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਅਤੇ ਘਬਰਾਉਣ ਦੀ ਲੋੜ ਨਹੀਂ ਹੈ। ਪੰਜਾਬ ਪੁਲਿਸ ਬੱਚਿਆਂ ਅਤੇ ਸਕੂਲ ਸਟਾਫ਼ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗੁਰਦਾਸਪੁਰ ਦੇ ਕਈ ਸਕੂਲਾਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਧਮਕੀ ਭਰੀਆਂ ਈ-ਮੇਲਾਂ ਮਿਲ ਚੁੱਕੀਆਂ ਹਨ। ਹਾਲ ਹੀ ਵਿੱਚ ਪੰਜਾਬ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਅਤੇ ਸੰਸਥਾਵਾਂ ਨੂੰ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਮਿਲਣ ਦੇ ਮਾਮਲੇ ਸਾਹਮਣੇ ਆਏ ਹਨ। ਫਿਲਹਾਲ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਧਮਕੀ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News