Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ ਜਾਰੀ, ਪਸ਼ੂ ਪਾਲਣ ਵਿਭਾਗ ‘ਚ ਵੰਡੇ ਗਏ ਨਿਯੁਕਤੀ ਪੱਤਰ

Punjab Government Jobs: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ […]
Nishant Malyan
By : Updated On: 26 Dec 2024 16:38:PM
ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ ਜਾਰੀ, ਪਸ਼ੂ ਪਾਲਣ ਵਿਭਾਗ ‘ਚ ਵੰਡੇ ਗਏ ਨਿਯੁਕਤੀ ਪੱਤਰ

Punjab Government Jobs: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ।

ਇਸ਼ਤਿਹਾਰ

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 33 ਮਹੀਨਿਆਂ ਵਿੱਚ ਤਕਰੀਬਨ 50,000 ਨੌਜਵਾਨਾਂ ਨੂੰ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਅਤੇ ਪਾਰਦਰਸ਼ੀ ਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News