Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਗੁਰਨਾਮ ਚਡੂਨੀ ਨੇ ਸਰਕਾਰੀ ਅਧਿਕਾਰੀ ਦੇ ਜੜਿਆ ਥੱਪੜ, ਫਸਲ ਖਰੀਦ ਨੂੰ ਲੈ ਕੇ ਕਰ ਰਹੇ ਸਨ ਪ੍ਰਦਰਸ਼ਨ

Gurnam Singh Charuni Slap Incident Video: ਕੁਰੂਕਸ਼ੇਤਰ ‘ਚ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਜ਼ਿਲ੍ਹਾ ਖੁਰਾਕ ਦੇ ਸਪਲਾਈ ਵਿਭਾਗ ਦੇ ਡੀਐਫਐਸਸੀ ਨੂੰ ਥੱਪੜ ਮਾਰ ਦਿੱਤਾ। ਘਟਨਾ ਤੋਂ ਬਾਅਦ ਬਬਾਲ ਖੜ੍ਹਾ ਹੋ ਗਿਆ ਤੇ ਪੁਲਿਸ ਨੇ ਗੁਰਨਾਮ ਸਿੰਘ ਚਡੂਨੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਝੋਨੇ ਦੀ ਫਸਲ ਖਰੀਦ ‘ਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਨਾਮ ਚਡੂਨੀ ਨੇ ਸਰਕਾਰੀ ਅਧਿਕਾਰੀ ਦੇ ਜੜਿਆ ਥੱਪੜ, ਫਸਲ ਖਰੀਦ ਨੂੰ ਲੈ ਕੇ ਕਰ ਰਹੇ ਸਨ ਪ੍ਰਦਰਸ਼ਨ

Gurnam Singh Charuni Slap Incident Video: ਕੁਰੂਕਸ਼ੇਤਰ ‘ਚ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਜ਼ਿਲ੍ਹਾ ਖੁਰਾਕ ਦੇ ਸਪਲਾਈ ਵਿਭਾਗ ਦੇ ਡੀਐਫਐਸਸੀ ਨੂੰ ਥੱਪੜ ਮਾਰ ਦਿੱਤਾ। ਘਟਨਾ ਤੋਂ ਬਾਅਦ ਬਬਾਲ ਖੜ੍ਹਾ ਹੋ ਗਿਆ ਤੇ ਪੁਲਿਸ ਨੇ ਗੁਰਨਾਮ ਸਿੰਘ ਚਡੂਨੀ ਨੂੰ ਹਿਰਾਸਤ ‘ਚ ਲੈ ਲਿਆ ਹੈ।

ਜਾਣਕਾਰੀ ਮੁਤਾਬਕ ਝੋਨੇ ਦੀ ਫਸਲ ਖਰੀਦ ‘ਚ ਦੇਰੀ ਨੂੰ ਲੈ ਕੇ ਕਿਸਾਨ ਡੀਸੀ ਆਫਿਸ ਬਾਹਰ ਸਕੱਤਰੇਤ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਮਾਹੌਲ ਅਚਾਨਕ ਗਰਮਾ ਗਿਆ ਤੇ ਹੰਗਾਮੇ ਵਿਚਕਾਰ ਗੁਰਨਾਮ ਚਡੂਨੀ ਨੇ ਡੀਐਫਐਸਸੀ ਨੂੰ ਥੱਪੜ ਮਾਰ ਦਿੱਤਾ। ਘਟਨਾ ਤੋਂ ਬਾਅਦ ਹਫੜਾ-ਧਫੜੀ ਮਚ ਗਈ। ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀ ਤੁਰੰਤ ਹਰਕਤ ‘ਚ ਆਏ ਤੇ ਹਾਲਾਤਾਂ ‘ਤੇ ਕਾਬੂ ਪਾਇਆ। ਮੌਕੇ ‘ਤੇ ਭਾਰੀ ਪੁਲਿਸ ਬਲ ਤੈਨਾਤ ਹੈ।

ਟ੍ਰੈਕਟਰ-ਟਰਾਲੀ ਤੋਂ ਉਤਰ ਕੇ ਜੜਿਆ ਥੱਪੜ
ਪ੍ਰਦਰਸ਼ਨ ਕਰਦੇ ਹੋਏ ਗੁਰਨਾਮ ਸਿੰਘ ਚਡੂਨੀ ਟ੍ਰੈਕਟਰ-ਟਰਾਲੀ ‘ਤੇ ਸਵਾਰ ਸਨ। ਇਸ ਦੌਰਾਨ ਉਹ ਟਰਾਲੀ ਤੋਂ ਉਤਰੇ ਤੇ ਪੁਲਿਸ ਅਫਸਰਾਂ ਵਿਚਕਾਰ ਖੜ੍ਹੇ ਡੀਐਫਐਸਸੀ ਦੇ ਥੱਪੜ ਜੜ ਦਿੱਤਾ। ਪੁਲਿਸ ਅਧਿਕਾਰੀ ਵੀ ਚਡੂਨੀ ਦੀ ਹਰਕਤ ਦਾ ਅੰਦਾਜ਼ਾ ਨਹੀਂ ਲਗਾ ਪਾਏ। ਜਾਣਕਾਰੀ ਇਸ ਸਮੇਂ ਚਡੂਨੀ ਪੁਲਿਸ ਦੀ ਹਿਰਾਸਤ ‘ਚ ਹਨ।

ਦੂਜੇ ਪਾਸੇ, ਭਾਰਤੀ ਕਿਸਾਨ ਯੂਨੀਅਨ ਤੇ ਪੁਲਿਸ ਪ੍ਰਸ਼ਾਸਨ ਆਹਮੋ-ਸਾਹਮਣੇ ਆ ਗਏ ਹਨ। ਕਿਸਾਨਾਂ ਦਾ ਭਾਰੀ ਇਕੱਠ ਸਵੇਰ ਤੋਂ ਹੀ ਡੀਸੀ ਆਫ਼ਿਸ ਬਾਹਰ ਝੋਨੇ ਦੀ ਫਸਲ ਖਰੀਦ ਨੂੰ ਲੈ ਕੇ ਪ੍ਰਦਰਸ਼ਨ ਕਰ ਰਿਹਾ ਹੈ। ਥੱਪੜ ਦੀ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਹੈ। ਪੁਲਿਸ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ। ਇਸੇ ਦੌਰਾਨ ਕਈ ਕਿਸਾਨਾਂ ਨੂੰ ਹਿਰਾਸਤ ‘ਚ ਲੈਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News