Punjab Floods Situation; ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਰਾਹਤ ਕਾਰਜਾਂ ਦਾ ਕੰਮ ਚੱਲ ਰਿਹਾ ਹੈ।

ਇਸ ਵਿੱਚ ਹਰ ਵਰਗ ਵੱਧ ਚੜ ਕੇ ਆਪਣਾ ਯੋਗਦਾਨ ਪਾ ਰਿਹਾ ਹੈ।

ਇਹਨਾਂ ਦਿਨਾਂ ਵਿੱਚ ਧਾਰਮਿਕ ਸੰਸਥਾਵਾਂ, ਸਮਾਜਿਕ ਸੰਸਥਾਵਾਂ, ਸਿਵਲ ਪ੍ਰਸ਼ਾਸਨ, ਸਰਕਾਰਾਂ ਦੇਸ਼ ਦੀ ਰੱਖਿਆ ਕਰਨ ਵਾਲੇ ਫੌਜ ਦੇ ਜਵਾਨ ਅਤੇ ਹੁਣ ਉੱਥੇ ਹੀ ਸਿੱਖਾਂ ਦੀ ਇੱਕ ਹੋਰ ਧਾਰਮਿਕ ਸੰਸਥਾ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅੱਜ ਡੇਰਾ ਬਾਬਾ ਨਾਨਕ ਤੇ ਵੱਖ ਵੱਖ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ।

ਜਿਸ ‘ਚ ਘਰ ਵਿੱਚ ਵਰਤਿਆ ਜਾਨ ਵਾਲਾ ਜਰੂਰੀ ਸਮਾਨ ਆਦਿ ਸ਼ਾਮਿਲ ਹੈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨੌਰਥ ਜਿਉਂਦੇ ਇੰਚਾਰਜ ਬਾਬਾ ਬਲਜੀਤ ਸਿੰਘ ਨੇ ਦੱਸਿਆ ਕਿ

ਜਦੋਂ ਤੱਕ ਹਾਲਾਤ ਪੂਰੀ ਤਰ੍ਹਾਂ ਠੀਕ ਨਹੀਂ ਹੋ ਜਾਂਦੇ ਉਦੋਂ ਤੱਕ ਸੰਸਥਾ ਵੱਲੋਂ ਇਹ ਉਪਰਾਲੇ ਜਾਰੀ ਰਹਿਣਗੇ।