Banner
Banner

ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਅੰਮ੍ਰਿਤਸਰ– ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਨੂੰ ਉਨ੍ਹਾਂ ਵਲੋਂ ਦੱਖਣ ਭਾਰਤ ਵਿਚ ਹੋਏ ਇਕ ਸਮਾਗਮ ਦੌਰਾਨ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਲੱਗੇ ਦੋਸ਼ਾਂ ਦੇ ਤਹਿਤ 15 ਦਿਨ ਦੇ ਅੰਦਰ ਅੰਦਰ ਅਕਾਲ ਤਖਤ ਸਕੱਤਰੇਤ ਵਿਖੇ ਨਿੱਜੀ ਰੂਪ ਵਿਚ […]
Amritpal Singh
By : Updated On: 14 Aug 2025 13:45:PM
ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਅੰਮ੍ਰਿਤਸਰ– ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਨੂੰ ਉਨ੍ਹਾਂ ਵਲੋਂ ਦੱਖਣ ਭਾਰਤ ਵਿਚ ਹੋਏ ਇਕ ਸਮਾਗਮ ਦੌਰਾਨ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਲੱਗੇ ਦੋਸ਼ਾਂ ਦੇ ਤਹਿਤ 15 ਦਿਨ ਦੇ ਅੰਦਰ ਅੰਦਰ ਅਕਾਲ ਤਖਤ ਸਕੱਤਰੇਤ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਪ ਕੁਲਪਤੀ ਨੂੰ ਇਸ ਸੰਬੰਧੀ ਇਕ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵਲੋਂ ਭੇਜਿਆ ਗਿਆ ਹੈ।

ਚਿੱਠੀ ਵਿਚ ਲਿਖਿਆ ਹੈ ਕਿ ਆਪ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਪ ਦੇ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜ ਰਹੀਆਂ ਹਨ ਕਿ ਆਪ ਨੇ ਦੱਖਣ ਭਾਰਤ ਵਿਚ ਹੋਏ ਇਕ ਸਮਾਗਮ ਦੌਰਾਨ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਪੁੱਜੀਆਂ ਸ਼ਿਕਾਇਤਾਂ ਅਤੇ ਮੀਡੀਆ ’ਤੇ ਵਾਇਰਲ ਹੋਈ ਤੁਹਾਡੀ ਵੀਡੀਓ ਅਨੁਸਾਰ ਤੁਸੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਦੇ ਵਿਰੁੱਧ ਪ੍ਰਗਟਾਵਾ ਕੀਤਾ, ਜੋ ਕਿ ਗੁਰਮਤਿ ਅਨੁਸਾਰੀ ਨਹੀਂ ਹੈ। ਇਸ ਸੰਬੰਧੀ ਸਤਿਕਾਰਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਹੋਏ ਆਦੇਸ਼ ਅਨੁਸਾਰ ਲਿਖਿਆ ਜਾਂਦਾ ਹੈ ਕਿ ਆਪ ਨੇ ਇਸ ਸੰਬੰਧੀ ਆਪਣਾ ਲਿਖਤੀ ਸਪੱਸ਼ਟੀਕਰਨ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਦੇਣਾ ਹੈ।

Read Latest News and Breaking News at Daily Post TV, Browse for more News

Ad
Ad