ਗੁਰੂ ਨਾਨਕ ਯੂਨੀਵਰਸਿਟੀ ਦੇ VC ਦੀ ਅਕਾਲ ਤਖ਼ਤ ‘ਤੇ ਪੇਸ਼ੀ, ਡਾ: ਕਰਮਜੀਤ ਸਿੰਘ ਦੇਣਗੇ ਆਪਣਾ ਸਪਸ਼ਟੀਕਰਨ
Vice Chancellor Shri Akal Takht Sahib; ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਪ੍ਰੋ. ਕਰਮਜੀਤ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ। ਇਸ ਪ੍ਰੋਗਰਾਮ ਵਿੱਚ ਵਾਈਸ ਚਾਂਸਲਰ ਦੀ ਮੌਜੂਦਗੀ ‘ਤੇ ਵੱਖ-ਵੱਖ ਸਿੱਖ ਸੰਗਠਨਾਂ ਅਤੇ ਵਿਦਿਆਰਥੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ […]
By :
Jaspreet Singh
Updated On: 25 Aug 2025 14:40:PM
Vice Chancellor Shri Akal Takht Sahib; ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਪ੍ਰੋ. ਕਰਮਜੀਤ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ। ਇਸ ਪ੍ਰੋਗਰਾਮ ਵਿੱਚ ਵਾਈਸ ਚਾਂਸਲਰ ਦੀ ਮੌਜੂਦਗੀ ‘ਤੇ ਵੱਖ-ਵੱਖ ਸਿੱਖ ਸੰਗਠਨਾਂ ਅਤੇ ਵਿਦਿਆਰਥੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ। ਦੋਸ਼ ਲਗਾਇਆ ਗਿਆ ਸੀ ਕਿ ਯੂਨੀਵਰਸਿਟੀ ਦਾ ਨਾਮ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਹੋਇਆ ਹੈ ਅਤੇ ਸੰਘ ਦੇ ਮੰਚ ‘ਤੇ ਇਸਦੇ ਵਾਈਸ ਚਾਂਸਲਰ ਦੀ ਮੌਜੂਦਗੀ ਸਿੱਖ ਮਰਿਆਦਾ ਦੇ ਅਨੁਸਾਰ ਨਹੀਂ ਹੈ।
ਇਸ ਵਿਰੋਧ ਪ੍ਰਦਰਸ਼ਨ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਵਾਈਸ ਚਾਂਸਲਰ ਨੂੰ ਤਲਬ ਕੀਤਾ ਅਤੇ ਉਨ੍ਹਾਂ ਤੋਂ ਇਸ ਮਾਮਲੇ ‘ਤੇ ਸਪੱਸ਼ਟੀਕਰਨ ਮੰਗਿਆ।