Banner
Banner

Mohali ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਦੇ ਨੇੜੇ ਸੜਕ ’ਤੇ ਖਿਲਾਰੇ ਗਏ ਗੁਟਕਾ ਸਾਹਿਬ ਦੇ ਅੰਗ

ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਤਣਾਅ ਅਤੇ ਸਿੱਖ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਮਾਤਾ ਗੁਜਰੀ ਦੇਵੀ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਲੋਂ ਸ੍ਰੀ ਗੁਟਕਾ ਸਾਹਿਬ ਦੇ ਅੰਗ ਬਿਖਰੇ ਹੋਏ ਦੇਖੇ ਗਏ, ਜਿਸ ਤੋਂ ਬਾਅਦ ਇਹ ਜਾਣਕਾਰੀ ਤੁਰੰਤ […]
Amritpal Singh
By : Updated On: 06 May 2026 11:02:AM
Mohali ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਦੇ ਨੇੜੇ ਸੜਕ ’ਤੇ ਖਿਲਾਰੇ ਗਏ ਗੁਟਕਾ ਸਾਹਿਬ ਦੇ ਅੰਗ

ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਤਣਾਅ ਅਤੇ ਸਿੱਖ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਮਾਤਾ ਗੁਜਰੀ ਦੇਵੀ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਲੋਂ ਸ੍ਰੀ ਗੁਟਕਾ ਸਾਹਿਬ ਦੇ ਅੰਗ ਬਿਖਰੇ ਹੋਏ ਦੇਖੇ ਗਏ, ਜਿਸ ਤੋਂ ਬਾਅਦ ਇਹ ਜਾਣਕਾਰੀ ਤੁਰੰਤ ਸਥਾਨਕ ਸੰਗਤ ਅਤੇ ਪੁਲਿਸ ਨੂੰ ਦਿੱਤੀ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਮੌਕੇ ’ਤੇ ਇਕੱਠੀ ਹੋਣੀ ਸ਼ੁਰੂ ਹੋ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਘਟਨਾ ਕਿਸੇ ਸ਼ਰਾਰਤੀ ਅਨਸਰ ਵਲੋਂ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਤਹਿਤ ਕੀਤੀ ਗਈ ਹੋ ਸਕਦੀ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਉਧਰ ਮੌਕੇ ’ਤੇ ਪੁੱਜੇ ਡੀ. ਐਸ. ਪੀ. ਸਿਟੀ-2 ਵਲੋਂ ਸੰਗਤ ਨੂੰ ਭਰੋਸਾ ਦਿਵਾਇਆ ਗਿਆ ਕਿ ਪੁਲਿਸ ਵਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਵਿਅਕਤੀ ਇਸ ਘਟਨਾ ਲਈ ਜ਼ਿੰਮੇਵਾਰ ਹੋਵੇਗਾ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਲੋਂ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲਣ ਦੀ ਵੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad