Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ‘ਚ ਅੱਤਵਾਦੀ ਹਮਲਿਆਂ ਲਈ ਲੋੜੀਂਦਾ ਹੈਪੀ ਪਾਸੀਆ ਭਾਰਤ ਹਵਾਲੇ

Punjab News: ਪੰਜਾਬ ‘ਚ ਘੱਟੋ ਘੱਟ 16 ਅੱਤਵਾਦੀ ਹਮਲਿਆਂ ‘ਚ ਲੋੜੀਂਦਾ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੂੰ ਅਮਰੀਕੀ ਏਜੰਸੀ ਐਫ. ਬੀ. ਆਈ. ਨੇ ਭਾਰਤ ਹਵਾਲੇ ਕਰ ਦਿੱਤਾ ਹੈ ਤੇ ਉਸ ਨੂੰ ਛੇਤੀ ਭਾਰਤ ਲਿਆਂਦਾ ਜਾਵੇਗਾ | ਮੀਡੀਆ ਰਿਪੋਰਟਾਂ ਅਨੁਸਾਰ ਸਮੁੱਚੇ ਭਾਰਤ ‘ਚ ਹੈਪੀ ਪਾਸੀਆ ਵਿਰੁੱਧ 30 ਅਪਰਾਧਿਕ ਮਾਮਲੇ ਦਰਜ ਹਨ | ਅੰਮਿ੍ਤਸਰ ਦੇ ਰਹਿਣ ਵਾਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab News: ਪੰਜਾਬ ‘ਚ ਘੱਟੋ ਘੱਟ 16 ਅੱਤਵਾਦੀ ਹਮਲਿਆਂ ‘ਚ ਲੋੜੀਂਦਾ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੂੰ ਅਮਰੀਕੀ ਏਜੰਸੀ ਐਫ. ਬੀ. ਆਈ. ਨੇ ਭਾਰਤ ਹਵਾਲੇ ਕਰ ਦਿੱਤਾ ਹੈ ਤੇ ਉਸ ਨੂੰ ਛੇਤੀ ਭਾਰਤ ਲਿਆਂਦਾ ਜਾਵੇਗਾ | ਮੀਡੀਆ ਰਿਪੋਰਟਾਂ ਅਨੁਸਾਰ ਸਮੁੱਚੇ ਭਾਰਤ ‘ਚ ਹੈਪੀ ਪਾਸੀਆ ਵਿਰੁੱਧ 30 ਅਪਰਾਧਿਕ ਮਾਮਲੇ ਦਰਜ ਹਨ | ਅੰਮਿ੍ਤਸਰ ਦੇ ਰਹਿਣ ਵਾਲੇ ਹੈਪੀ ਪਾਸੀਆ ਨੂੰ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਤੇ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈ. ਸੀ. ਈ.) ਨੇ 18 ਅਪ੍ਰੈਲ ਨੂੰ ਗਿ੍ਫਤਾਰ ਕੀਤਾ ਸੀ | ਉਸ ਨੂੰ ਆਈ.ਸੀ.ਈ. ਦੀ ਹਿਰਾਸਤ ‘ਚ ਰੱਖਿਆ ਗਿਆ ਸੀ |

ਭਾਰਤੀ ਜਾਂਚ ਏਜੰਸੀ ਐਨ.ਆਈ.ਏ. ਪਿਛਲੇ ਸਮੇਂ ਤੋਂ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਸੀ | ਜਨਵਰੀ ‘ਚ ਉਸ ਉਪਰ 5 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ | ਐਨ.ਆਈ.ਏ. ਅਨੁਸਾਰ ਪਿਛਲੇ ਸਾਲ ਅਕਤੂਬਰ ਵਿਚ ਚੰਡੀਗੜ੍ਹ ਦੇ ਇਕ ਘਰ ਉਪਰ ਹੋਏ ਹਮਲੇ ਵਿਚ ਵੀ ਹੈਪੀ ਪਾਸੀਆ ਸ਼ਾਮਿਲ ਸੀ | ਜਾਂਚ ਏਜੰਸੀ ਅਨੁਸਾਰ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਨਾਲ ਪਾਸੀਆ ਦੇ ਗਹਿਰੇ ਸੰਬੰਧ ਹਨ ਤੇ ਕਥਿੱਤ ਤੌਰ ‘ਤੇ ਉਹ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਤੇ ਪਾਬੰਦੀਸ਼ੁਦਾ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਵੀ ਜੁੜਿਆ ਹੋਇਆ ਹੈ 

Read Latest News and Breaking News at Daily Post TV, Browse for more News

Ad
Ad

Punjab District News