Harbhajan Mann accident-ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਨਾਲ ਭਿਆਨਕ ਹਾਦਸਾ…
Harbhajan Mann accident- ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਸਵੇਰੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ‘ਤੇ ਹਾਦਸਾਗ੍ਰਸਤ ਹੋ ਗਈ। ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ। ਇਸ ਦੌਰਾਨ ਪਿਪਲੀ ਫਲਾਈਓਵਰ ਉਤੇ ਹਰਭਜਨ ਮਾਨ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਹਰਭਜਨ ਮਾਨ ਨੂੰ […]
ਲੇਖਕ :
DailyPostTV Artist
ਪ੍ਰਕਾਸ਼ਿਤ: | ਅੱਪਡੇਟ:
harbhajan-mann
ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ
ਹੁਣੇ ਸ਼ਾਮਲ ਹੋਵੋ
Harbhajan Mann accident- ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਸਵੇਰੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ‘ਤੇ ਹਾਦਸਾਗ੍ਰਸਤ ਹੋ ਗਈ। ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ।
ਇਸ ਦੌਰਾਨ ਪਿਪਲੀ ਫਲਾਈਓਵਰ ਉਤੇ ਹਰਭਜਨ ਮਾਨ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ, ਹਰਭਜਨ ਮਾਨ ਨੂੰ ਕੋਈ ਸੱਟ ਨਹੀਂ ਲੱਗੀ, ਪਰ ਉਨ੍ਹਾਂ ਦੇ ਸੁਰੱਖਿਆ ਗਾਰਡ ਜ਼ਖਮੀ ਹੋ ਗਏ। ਚਸ਼ਮਦੀਦਾਂ ਅਨੁਸਾਰ ਹਰਭਜਨ ਮਾਨ ਦੇ ਨਾਲ ਉਨ੍ਹਾਂ ਦਾ ਮੈਨੇਜਰ, ਡਰਾਈਵਰ ਅਤੇ ਸੁਰੱਖਿਆ ਗਾਰਡ ਸਨ, ਯਾਨੀ ਕਿ ਕਾਰ ਵਿੱਚ ਕੁੱਲ ਚਾਰ ਲੋਕ ਸਨ। ਹਾਦਸੇ ਤੋਂ ਕੁਝ ਦੇਰ ਬਾਅਦ ਹਰਭਜਨ ਮਾਨ ਚੰਡੀਗੜ੍ਹ ਲਈ ਰਵਾਨਾ ਹੋ ਗਏ।