ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ
- ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਸਰਬਸੰਮਤੀ ਨਾਲ ਹੋਈ ਚੋਣ
- ਬੀਬੀ ਜਗੀਰ ਕੌਰ ਦੇ ਨਾਂ ’ਤੇ ਸਹਿਮਤੀ ਨਾ ਬਣਨ ਮਗਰੋਂ ਮੁੜ ਮਿਲੀ ਜ਼ਿੰਮੇਵਾਰੀ
ਅੰਮ੍ਰਿਤਸਰ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਲਗਾਤਾਰ ਛੇਵੀਂ ਵਾਰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ ਕਰੀਬ 12 ਵਜੇ ਅਰਦਾਸ ਕੀਤੀ ਗਈ। ਇਸ ਉਪਰੰਤ ਹਰਜਿੰਦਰ ਸਿੰਘ ਧਾਮੀ ਦੇ ਨਾਂ ਦਾ ਐਲਾਨ ਸਰਬਸੰਮਤੀ ਨਾਲ ਪ੍ਰਧਾਨ ਵਜੋਂ ਕੀਤਾ ਗਿਆ।
ਚੋਣ ਤੋਂ ਪਹਿਲਾਂ ਪ੍ਰਧਾਨ ਦੇ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪਿਆ ਗਿਆ ਸੀ। ਬੀਬੀ ਜਗੀਰ ਕੌਰ ਦੇ ਨਾਂ ’ਤੇ ਸਹਿਮਤੀ ਨਾ ਬਣ ਸਕਣ ਕਾਰਨ ਪਾਰਟੀ ਵੱਲੋਂ ਮੁੜ ਹਰਜਿੰਦਰ ਸਿੰਘ ਧਾਮੀ ’ਤੇ ਭਰੋਸਾ ਜਤਾਇਆ ਗਿਆ। ਧਾਮੀ ਦੀ ਮੁੜ ਚੋਣ ਨਾਲ ਉਹ ਲਗਾਤਾਰ ਛੇ ਵਾਰ ਐੱਸਜੀਪੀਸੀ ਦੀ ਪ੍ਰਧਾਨਗੀ ਸੰਭਾਲਣ ਵਾਲੇ ਆਗੂ ਬਣ ਗਏ ਹਨ।