Banner
Banner

ਗ੍ਰਿਫ਼ਤਾਰੀ ਵਾਰੰਟਾਂ ਖਿਲਾਫ਼ ਹਰਮੀਤ ਸਿੰਘ ਪਠਾਣਮਾਜਰਾ ਨੇ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

Harmeet Singh Pathanmajra; ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜੋ ਕਿ ਪਟਿਆਲਾ ਜ਼ਿਲ੍ਹੇ ਤੋਂ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਭਗੌੜਾ ਹੈ, ਹੁਣ ਆਸਟ੍ਰੇਲੀਆ ਪਹੁੰਚ ਗਿਆ ਹੈ। ਉਸਨੇ ਪਟਿਆਲਾ ਅਦਾਲਤ ਵੱਲੋਂ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਵਾਰੰਟ ਅਤੇ ਉਸਨੂੰ ਭਗੌੜਾ ਐਲਾਨਣ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਇਸ […]
Jaspreet Singh
By : Updated On: 17 Jan 2026 08:43:AM
ਗ੍ਰਿਫ਼ਤਾਰੀ ਵਾਰੰਟਾਂ ਖਿਲਾਫ਼ ਹਰਮੀਤ ਸਿੰਘ ਪਠਾਣਮਾਜਰਾ ਨੇ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

Harmeet Singh Pathanmajra; ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਜੋ ਕਿ ਪਟਿਆਲਾ ਜ਼ਿਲ੍ਹੇ ਤੋਂ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਭਗੌੜਾ ਹੈ, ਹੁਣ ਆਸਟ੍ਰੇਲੀਆ ਪਹੁੰਚ ਗਿਆ ਹੈ। ਉਸਨੇ ਪਟਿਆਲਾ ਅਦਾਲਤ ਵੱਲੋਂ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਵਾਰੰਟ ਅਤੇ ਉਸਨੂੰ ਭਗੌੜਾ ਐਲਾਨਣ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਇਸ ਸਬੰਧ ਵਿੱਚ ਉਸਦੇ ਵਕੀਲ ਨੇ ਪਟੀਸ਼ਨ ਦਾਇਰ ਕੀਤੀ ਹੈ।

ਆਮ ਆਦਮੀ ਪਾਰਟੀ (ਆਪ) ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕਰਕੇ ਬਲਾਤਕਾਰ ਅਤੇ ਧੋਖਾਧੜੀ ਨਾਲ ਸਬੰਧਤ ਅਪਰਾਧਾਂ ਲਈ ਪਟਿਆਲਾ ਵਿੱਚ ਦਰਜ ਐਫਆਈਆਰ ਨੂੰ ਲੈ ਕੇ ਜਾਰੀ ਗ੍ਰਿਫ਼ਤਾਰੀ ਵਾਰੰਟ ਅਤੇ ਐਲਾਨਨਾਮੇ ਦੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਣ ਦੀ ਉਮੀਦ ਹੈ।

ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਤਹਿਤ ਦਾਇਰ ਪਟੀਸ਼ਨ ਵਿੱਚ ਪਠਾਣਮਾਜਰਾ ਨੇ 5 ਸਤੰਬਰ ਅਤੇ 11 ਸਤੰਬਰ, 2025 ਦੇ ਗ੍ਰਿਫਤਾਰੀ ਵਾਰੰਟਾਂ ਦੇ ਨਾਲ-ਨਾਲ ਭਗੌੜਾ ਐਲਾਨੇ ਜਾਣ ਦੀਆਂ ਕਾਰਵਾਈਆਂ ਨੂੰ ਚੁਣੌਤੀ ਦਿੱਤੀ ਹੈ। ਇਸ ਪੂਰੀ ਪ੍ਰਕਿਰਿਆ ਦੇ ਆਧਾਰ ‘ਤੇ ਸਵਾਲ ਉਠਾਉਂਦੇ ਹੋਏ ਪਟੀਸ਼ਨਰ ਨੇ ਦਾਅਵਾ ਕੀਤਾ ਹੈ ਕਿ ਪੁਲੀਸ ਨੂੰ ਉਸ ਦੀ ਪੰਜਾਬ ਤੋਂ ਬਾਹਰੋਂ ਗ੍ਰਿਫ਼ਤਾਰੀ ਲਈ ਅਰੈਸਟ ਵਾਰੰਟ ਮੰਗਣ ਦੀ ‘ਕੋਈ ਕਾਨੂੰਨੀ ਜ਼ਰੂਰਤ’ ਨਹੀਂ ਸੀ, ਕਿਉਂਕਿ ਬੀਐਨਐਸਐਸ ਪਹਿਲਾਂ ਹੀ ਪੁਲੀਸ ਨੂੰ ਬਿਨਾਂ ਵਾਰੰਟ ਦੇ ਗ੍ਰਿਫ਼ਤਾਰੀ ਕਰਨ ਦਾ ਅਧਿਕਾਰ ਦਿੰਦਾ ਹੈ।

ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਵਾਰੰਟ ਸਿਰਫ਼ ‘ਜਾਂਚ ਵਿੱਚ ਸਹਾਇਤਾ ਲਈ’ ਪ੍ਰਾਪਤ ਕੀਤੇ ਗਏ ਸਨ, ਜੋ ਕਿ ਪਟੀਸ਼ਨਰ ਅਨੁਸਾਰ ਕਾਨੂੰਨ ਦੇ ਅਮਲ ਦੀ ਦੁਰਵਰਤੋਂ ਦੇ ਬਰਾਬਰ ਹੈ। ਇਹ ਪਟੀਸ਼ਨ ਵਕੀਲ ਨਿਖਿਲ ਘਈ ਰਾਹੀਂ ਦਾਇਰ ਕੀਤੀ ਗਈ ਹੈ ਅਤੇ ਸੀਨੀਅਰ ਵਕੀਲ ਬਿਪਿਨ ਘਈ ਵੱਲੋਂ ਇਸ ’ਤੇ ਬਹਿਸ ਕੀਤੇ ਜਾਣ ਦੀ ਉਮੀਦ ਹੈ। ਹਾਈ ਕੋਰਟ ਵੱਲੋਂ ਅਗਲੇ ਹਫ਼ਤੇ ਇਸ ਮਾਮਲੇ ਦੀ ਸ਼ੁਰੂਆਤੀ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad