Banner
Banner

ਹਰਪਾਲ ਸਿੰਘ ਚੀਮਾ ਨੇ ਰਾਸ਼ਟਰੀ ਸੀ.ਬੀ.ਐਸ.ਈ. ਤੀਰਅੰਦਾਜ਼ੀ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

ਦੇਸ਼ ਦੇ ਵੱਖੋ-ਵੱਖ ਹਿੱਸਿਆਂ ਵਿੱਚੋਂ ਤੀਰਅੰਦਾਜ਼ ਸ਼ਹੀਦ ਬਚਨ ਸਿੰਘ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਮੁਕਾਬਲਿਆਂ ਵਿੱਚ ਲੈ ਰਹੇ ਨੇ ਹਿੱਸਾ ਦਿੜ੍ਹਬਾ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਬਚਨ ਸਿੰਘ ਸਟੇਡੀਅਮ, ਦਿੜ੍ਹਬਾ ਵਿਖੇ ਰਾਸ਼ਟਰੀ ਸੀ.ਬੀ.ਐਸ.ਈ. ਤੀਰਅੰਦਾਜ਼ੀ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਇਹ ਚੈਂਪੀਅਨਸ਼ਿਪ 27 ਸਤੰਬਰ ਨੂੰ ਸਮਾਪਤ ਹੋਵੇਗੀ, ਜਿਸ ਵਿੱਚ ਭਾਰਤ ਦੇ ਵੱਖ ਵੱਖ ਹਿੱਸਿਆਂ ਤੋਂ […]
Khushi
By : Updated On: 20 Sep 2025 18:24:PM
ਹਰਪਾਲ ਸਿੰਘ ਚੀਮਾ ਨੇ ਰਾਸ਼ਟਰੀ ਸੀ.ਬੀ.ਐਸ.ਈ. ਤੀਰਅੰਦਾਜ਼ੀ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

ਦੇਸ਼ ਦੇ ਵੱਖੋ-ਵੱਖ ਹਿੱਸਿਆਂ ਵਿੱਚੋਂ ਤੀਰਅੰਦਾਜ਼ ਸ਼ਹੀਦ ਬਚਨ ਸਿੰਘ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਮੁਕਾਬਲਿਆਂ ਵਿੱਚ ਲੈ ਰਹੇ ਨੇ ਹਿੱਸਾ

ਦਿੜ੍ਹਬਾ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਬਚਨ ਸਿੰਘ ਸਟੇਡੀਅਮ, ਦਿੜ੍ਹਬਾ ਵਿਖੇ ਰਾਸ਼ਟਰੀ ਸੀ.ਬੀ.ਐਸ.ਈ. ਤੀਰਅੰਦਾਜ਼ੀ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਇਹ ਚੈਂਪੀਅਨਸ਼ਿਪ 27 ਸਤੰਬਰ ਨੂੰ ਸਮਾਪਤ ਹੋਵੇਗੀ, ਜਿਸ ਵਿੱਚ ਭਾਰਤ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਤੀਰਅੰਦਾਜ਼ ਆਪਣੇ ਹੁਨਰ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।

ਇਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਚੀਮਾ ਨੇ ਭਾਗੀਦਾਰਾਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕੀਤੀ, ਉਨ੍ਹਾਂ ਨੂੰ ਸਮਰਪਣ ਤੇ ਅਨੁਸ਼ਾਸਨ ਦੀ ਭਾਵਨਾ ਨਾਲ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਸਰੀਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਨਾਲ ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਨੌਜਵਾਨਾਂ ਹਰ ਖੇਤਰ ਵਿੱਚ ਵੱਡੇ ਪੱਧਰ ਉੱਤੇ ਮੱਲਾਂ ਮਾਰਨ ਦੇ ਸਮਰੱਥ ਹੋ ਜਾਂਦੇ ਹਨ। ਚੀਮਾ ਨੇ ਕਿਹਾ ਕਿ ਪੂਰੇ ਭਾਰਤ ਤੋਂ ਤੀਰਅੰਦਾਜ਼ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਰਹੇ ਹਨ, ਜੋ ਦਿਲਚਸਪ ਮੁਕਾਬਲਿਆਂ ਅਤੇ ਹੁਨਰ ਅਤੇ ਸਮਰਪਣ ਦੇ ਪ੍ਰਦਰਸ਼ਨ ਪ੍ਰਤੀਕ ਬਣੇਗੀ।

ਉਹਨਾਂ ਨੇ ਸਾਰੇ ਭਾਗੀਦਾਰਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਜੀਸੀਐਮ ਸਕੂਲ ਦੇ ਅਜਿਹੇ ਸ਼ਾਨਦਾਰ ਸਮਾਗਮ ਦੇ ਆਯੋਜਨ ਲਈ ਯਤਨਾਂ ਦੀ ਵੀ ਸ਼ਲਾਘਾ ਕੀਤੀ। ਵਿਦਿਆਰਥੀਆਂ, ਮਾਪਿਆਂ ਅਤੇ ਸਥਾਨਕ ਖੇਡ ਪ੍ਰੇਮੀਆਂ ਨੇ ਇਹ ਮੁਕਾਬਲੇ ਕਰਵਾਏ ਜਾਣ ਦਾ ਸਵਾਗਤ ਕੀਤਾ, ਜਿਸ ਨਾਲ ਦਿੜ੍ਹਬਾ ਨੂੰ ਰਾਸ਼ਟਰੀ ਪੱਧਰ ‘ਤੇ ਖੇਡਾਂ ਅਤੇ ਯੁਵਾ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਕੇਂਦਰ ਵਜੋਂ ਪਛਾਣ ਮਿਲ ਰਹੀ ਹੈ।

ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਦੇ ਓ.ਐੱਸ. ਡੀ. ਤਪਿੰਦਰ ਸਿੰਘ ਸੋਹੀ, ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਸੰਗਰੂਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ, ਵੱਡੀ ਗਿਣਤੀ ਵਿਦਿਆਰਥੀ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad