Amritsar Liquor Tragedy: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਨੂੰ ਪੱਤਰ ਲਿਖਿਆ ਹੈ, ਜਿਸ ‘ਚ ਉਨ੍ਹਾਂ ਨੇ ਮੀਥੇਨੌਲ ‘ਤੇ ਸਖ਼ਤ ਕਾਨੂੰਨਾਂ ਦੀ ਮੰਗ ਕੀਤੀ ਹੈ।
Harpal Cheema letter to Center: ਬੀਤੇ ਦਿਨ ਪੰਜਾਾਬ ਦੇ ਅੰਮ੍ਰਿਤਸਰ ਦੇ ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਦਾ ਤਾਂਡਵ ਦੇਖਣ ਨੂੰ ਮਿਲਿਆ। ਜਿੱਥੇ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਨੇ ਜਿੱਥੇ ਨੇ ਕਈ ਘਰਾਂ ਨੂੰ ਬਰਬਾਦ ਕੀਤਾ ਉਥੇ ਹੀ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਲਈ ਵੀ ਮਜ਼ਬੂਰ ਕਰ ਦਿੱਤਾ।
ਹੁਣ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਨੂੰ ਪੱਤਰ ਲਿਖਿਆ ਹੈ, ਜਿਸ ‘ਚ ਉਨ੍ਹਾਂ ਨੇ ਮੀਥੇਨੌਲ ‘ਤੇ ਸਖ਼ਤ ਕਾਨੂੰਨਾਂ ਦੀ ਮੰਗ ਕੀਤੀ ਹੈ। ਹਰਪਾਲ ਚੀਮਾ ਨੇ ਚਿੱਠੀ ‘ਚ ਲਿਖਿਆ ‘ਮੀਥੇਨੌਲ ਦੀ ਦੁਰਵਰਤੋਂ ਜਾਨਲੇਵਾ ਬਣ ਗਈ ਹੈ’ ਇਸ ਲਈ ਵਿੱਤ ਮੰਤਰੀ ਨੇ ਕਿਹਾ ਕਿ ਇਸ ਦੀ ਵਰਤੋਂ ‘ਤੇ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ।
ਚੀਮਾ ਨੇ ਕੇਂਦਰ ਨੂੰ ਚਿੱਠੀ ‘ਚ ਇੰਡਸਟਰੀਜ਼ ਐਕਟ 1951 ਦੇ ਤਹਿਤ ਮੀਥੇਨੌਲ ਲਈ ਸਖ਼ਤ ਨਿਯਮਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੀਥੇਨੌਲ ਦੀ ਉਦਯੋਗਿਕ ਵਰਤੋਂ ਅਪਰਾਧੀਆਂ ਦੇ ਹੱਥਾਂ ਵਿੱਚ ਹਥਿਆਰ ਬਣ ਰਹੀ ਹੈ। ਨਾਲ ਹੀ ਜ਼ਹਿਰੀਲੀ ਸ਼ਰਾਬ ਦਾ ਖ਼ਤਰਾ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਭਰ ਵਿੱਚ ਫੈਲ ਰਿਹਾ ਹੈ। ਇਸ ਲਈ ਵੀ ਕੇਂਦਰ ਨੂੰ ਇਸ ਮਾਮਲੇ ‘ਚ ਤੁਰੰਤ ਦਖਲ ਦੇਣੀ ਚਾਹਿਦੀ ਹੈ।

13 ਮਈ ਨੂੰ ਅੰਮ੍ਰਿਤਸਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਸਰਕਾਰ ਇਸ ਮਾਮਲੇ ਨੂੰ ਲੈ ਕੇ ਸਖ਼ਤ ਹੋ ਗਈ ਹੈ। ਇਸ ਦੇ ਨਾਲ ਹੀ ਪੁਲਿਸ ਵੀ ਲਗਾਤਾਰ ਐਕਸ਼ਨ ਮੋਡ ਵਿੱਚ ਹੈ। ਪੁਲਿਸ ਨੇ ਪਟਿਆਲਾ ਵਿੱਚ ਲਗਭਗ 600 ਲੀਟਰ ਮੀਥੇਨੌਲ ਜ਼ਬਤ ਕੀਤਾ ਹੈ, ਜੋ ਕਿ ਦਿੱਲੀ ਤੋਂ ਪੰਜਾਬ ਵਿੱਚ ਇੱਕ ਟਰੱਕ ਵਿੱਚ ਗੈਰ-ਕਾਨੂੰਨੀ ਢੰਗ ਨਾਲ ਲਿਆਂਦਾ ਜਾ ਰਿਹਾ ਸੀ। ਇਸਦੀ ਵਰਤੋਂ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਜਾਣੀ ਸੀ।
ਜਦੋਂ ਕਿ ਦੂਜੇ ਪਾਸੇ, ਰਾਤ ਭਰ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ, ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਪੀਣ ਵਾਲੇ ਲੋਕਾਂ ਵਿਰੁੱਧ ਕਾਰਵਾਈ ਕੀਤੀ ਗਈ। ਗੈਰ-ਕਾਨੂੰਨੀ ਸ਼ਰਾਬ ਪੀਣ ਵਾਲੇ ਕਈ ਲੋਕਾਂ ਨੂੰ ਫੜਿਆ ਗਿਆ ਹੈ। ਇਸ ਦੇ ਨਾਲ ਹੀ, ਪੁਲਿਸ ਦਾ ਮੰਨਣਾ ਹੈ ਕਿ ਇਸ ਚੀਜ਼ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਣਾ ਚਾਹੀਦਾ ਹੈ।